ਪੰਜਾਬੀ ਜਾਗਰਣ ਬਿਊਰੋ, ਚੰਡੀਗੜ੍ਹ : ਪੰਜਾਬ ਪੁਲਿਸ ਦੇ ਸੀਆਈ ਵਿੰਗ ਨੂੰ ਸ਼ਨਿਚਰਵਾਰ ਨੂੰ ਉਦੋਂ ਇਕ ਹੋਰ ਵੱਡੀ ਸਫ਼ਲਤਾ ਮਿਲੀ ਜਦੋਂ ਉਨ੍ਹਾਂ ਕੈਨੇਡਾ ਬੈਠੇ ਗੈਂਗਸਟਰ ਲਖਬੀਰ ਸਿੰਘ ਲੰਡਾ ਤੇ ਪਾਕਿਸਤਾਨ ਬੈਠੇ ਹਰਵਿੰਦਰ ਸਿੰਘ ਰਿੰਦਾ ਦੇ ਕਰੀਬੀ ਹਰਪ੍ਰੀਤ ਉਰਫ਼ ਹਰ ਸਰਪੰਚ ਨੂੰ ਗ੍ਰਿਫ਼ਤਾਰ ਕੀਤਾ। ਡੀਜੀਪੀ ਪੰਜਾਬ ਗੌਰਵ ਯਾਦਵ ਨੇ ਇਕ ਟਵੀਟ ਰਾਹੀਂ ਇਹ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਹਰਪ੍ਰੀਤ ਉਰਫ਼ ਹਰ ਸਰਪੰਚ ਦੀ ਗ੍ਰਿਫ਼ਤਾਰੀ ਆਈਐੱਸਆਈ ਮਡਿਊਲ ਨੂੰ ਵੱਡਾ ਝਟਕਾ ਹੈ।

Posted By: Seema Anand