- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
Jhota Murder Case : ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਅੱਜ ਇਸ ਘਟਨਾ 'ਤੇ ਦੁੱਖ ਦਾ ਪ੍ਰਗਟਾਵਾ ਕਰਦੇ ਹੋਏ ਦੋਸ਼ੀਆਂ ਨੂੰ ਕਿਸੇ ਵੀ ਸੂਰਤ 'ਚ ਨਾ ਬਖ਼ਸ਼ਣ ਦੀ ਗੱਲ ਆਖੀ ਹੈ। ਉਨ੍ਹਾਂ ਆਪਣੇ ਐਕਸ ਹੈਂਡਲ 'ਤੇ ਲਿਖਿਆ ਹੈ, 'ਕੱਲ੍ਹ ਮਾਨਸਾ ਜ਼ਿਲ੍ਹੇ ਵਿੱਚ ਹੋਈ ਮੰਦਭਾਗੀ ਘਟਨਾ ਅਤਿ-ਨਿੰਦਣਯੋਗ ਹੈ… ਪੰਜਾਬ ਦੀ ਜਵਾਨੀ ਸਾਡਾ ਸਰਮਾਇਆ ਹੈ ਅਤੇ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨਾਲ ਖਿਲਵਾੜ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਮਾਮਲੇ ਵਿੱਚ ਪੁਲਿਸ ਨੂੰ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਦੇ ਦਿੱਤੇ ਗਏ ਹਨ। ਕਾਨੂੰਨ ਨੂੰ ਆਪਣੇ ਹੱਥਾਂ ਵਿੱਚ ਲੈਣ ਵਾਲਿਆਂ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਯਕੀਨੀ ਬਣ

ਪੰਜਾਬੀ ਜਾਗਰਣ ਬਿਊਰੋ, ਚੰਡੀਗੜ੍ਹ : ਨਸ਼ੇ ਵੇਚਣ ਵਾਲਿਆਂ ਦਾ ਵਿਰੋਧ ਕਰਨ ਵਾਲੇ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਤੋਂ ਬਾਅਦ ਮਾਨਸਾ ਸਮੇਤ ਪੂਰੇ ਪੰਜਾਬ ਦਾ ਮਾਹੌਲ ਭਖਿਆ ਹੋਇਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਅੱਜ ਇਸ ਘਟਨਾ 'ਤੇ ਦੁੱਖ ਦਾ ਪ੍ਰਗਟਾਵਾ ਕਰਦੇ ਹੋਏ ਦੋਸ਼ੀਆਂ ਨੂੰ ਕਿਸੇ ਵੀ ਸੂਰਤ 'ਚ ਨਾ ਬਖ਼ਸ਼ਣ ਦੀ ਗੱਲ ਆਖੀ ਹੈ। ਉਨ੍ਹਾਂ ਕਿਹਾ ਕਿ ਪੂਰੇ ਪੰਜਾਬ 'ਚ ਚਾਹੇ ਮੈਡੀਕਲ ਨਸ਼ਾ ਹੋਵੇ ਜਾਂ ਕੋਈ ਹੋਰ, ਅਸੀਂ ਯੁੱਧ ਛੇੜਿਆ ਹੋਇਆ ਹੈ, ਉਸ ਵਿਚ ਕਿਸੇ ਨਾਲ ਵੀ ਕਿਸੇ ਕਿਸਮ ਦਾ ਲਿਹਾਜ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪਰਿਵਾਰ ਨਾਲ ਮੇਰੀ ਹਮਦਰਦੀ ਹੈ। ਉਨ੍ਹਾਂ ਕਿਹਾ ਕਿ ਕਮੀਆਂ ਚਾਹੇ ਕਿਸੇ ਵੀ ਪੱਧਰ 'ਤੇ ਹੋਣ, ਡੀਜੀਪੀ ਸਾਹਬ ਨੂੰ ਸਖ਼ਤੀ ਨਾਲ ਜਾਂਚ ਕਰਨਦੇ ਨਿਰਦੇਸ਼ ਦਿੱਤੇ ਹਨ ਤਾਂ ਜੋ 'ਦੁੱਧ ਦਾ ਦੁੱਧ ਤੇ ਪਾਣੀ ਦਾ ਪਾਣੀ' ਹੋ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ 'ਚ ਨਸ਼ੇ ਲਈ 'ਜ਼ੀਰੋ ਟੋਲਰੈਂਸ' ਹੈ। ਵੈਸੇ ਤਾਂ ਮੁੱਖ ਦੋਸ਼ੀ ਨੂੰ ਅੱਜ ਮੁੰਬਈ ਤੋਂ ਫੜ ਲਿਆ ਗਿਆ ਹੈ ਪਰ ਇਸ ਦੇ ਪਿੱਛੇ ਜੇਕਰ ਕੋਈ ਸਾਜ਼ਿਸ਼ ਹੋਈ ਜਾਂ ਕੋਈ ਹੋਰ ਵੀ ਇਸ ਘਟਨਾ ਪਿੱਛੇ ਹੋਇਆ ਤਾਂ ਕਿਸੇ ਕੀਮਤ 'ਤੇ ਨਹੀਂ ਬਚੇਗਾ।
ਮਾਨ ਨੇ ਆਪਣੇ ਐਕਸ ਹੈਂਡਲ 'ਤੇ ਲਿਖਿਆ ਹੈ, 'ਕੱਲ੍ਹ ਮਾਨਸਾ ਜ਼ਿਲ੍ਹੇ ਵਿੱਚ ਹੋਈ ਮੰਦਭਾਗੀ ਘਟਨਾ ਅਤਿ-ਨਿੰਦਣਯੋਗ ਹੈ… ਪੰਜਾਬ ਦੀ ਜਵਾਨੀ ਸਾਡਾ ਸਰਮਾਇਆ ਹੈ ਅਤੇ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨਾਲ ਖਿਲਵਾੜ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਮਾਮਲੇ ਵਿੱਚ ਪੁਲਿਸ ਨੂੰ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਦੇ ਦਿੱਤੇ ਗਏ ਹਨ। ਕਾਨੂੰਨ ਨੂੰ ਆਪਣੇ ਹੱਥਾਂ ਵਿੱਚ ਲੈਣ ਵਾਲਿਆਂ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਯਕੀਨੀ ਬਣਾਈ ਜਾਵੇਗੀ।'
ਕੱਲ੍ਹ ਮਾਨਸਾ ਜ਼ਿਲ੍ਹੇ ਵਿੱਚ ਹੋਈ ਮੰਦਭਾਗੀ ਘਟਨਾ ਅਤਿ-ਨਿੰਦਣਯੋਗ ਹੈ… ਪੰਜਾਬ ਦੀ ਜਵਾਨੀ ਸਾਡਾ ਸਰਮਾਇਆ ਹੈ ਅਤੇ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨਾਲ ਖਿਲਵਾੜ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਮਾਮਲੇ ਵਿੱਚ ਪੁਲਿਸ ਨੂੰ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਦੇ ਦਿੱਤੇ ਗਏ ਹਨ। ਕਾਨੂੰਨ ਨੂੰ ਆਪਣੇ ਹੱਥਾਂ ਵਿੱਚ ਲੈਣ ਵਾਲਿਆਂ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਯਕੀਨੀ ਬਣਾਈ ਜਾਵੇਗੀ।
— Bhagwant Mann (@BhagwantMann) October 14, 2026