ਏਅਰਲਿਫਟ ਕਰ ਕੇ ਮੋਹਾਲੀ ਲਿਆਂਦੇ ਗਏ CM Mann, ਸੰਗਰੂਰ 'ਚ ਵਿਗੜੀ ਸਿਹਤ, ਕੇਜਰੀਵਾਲ ਦੇ ਨਾਲ ਸ਼ਿਵਲਿੰਗ ਦਾ ਕੀਤਾ ਸੀ ਅਭਿਸ਼ੇਕ
ਸੂਤਰਾਂ ਅਨੁਸਾਰ CM Bhagwant Mann ਸੰਗਰੂਰ 'ਚ ਸਨ, ਜਿੱਥੇ ਉਨ੍ਹਾਂ ਦੀ ਤਬੀਅਤ ਖ਼ਰਾਬ ਹੋਣ ਤੋਂ ਬਾਅਦ ਉਨ੍ਹਾਂ ਨੂੰ ਏਅਰਲਿਫਟ (Airlift) ਕਰ ਕੇ ਮੋਹਾਲੀ ਲਿਆਂਦਾ ਗਿਆ। ਹਸਪਤਾਲ ਪਹੁੰਚਦੇ ਹੀ ਮਾਹਿਰ ਡਾਕਟਰਾਂ ਵੱਲੋਂ ਉਨ੍ਹਾਂ ਦਾ ਇਲਾਜ ਸ਼ੁਰੂ ਕਰ ਦਿੱਤਾ ਗਿਆ।
Publish Date: Sun, 15 Feb 2026 04:38 PM (IST)
Updated Date: Sun, 15 Feb 2026 05:06 PM (IST)
ਜਾਗਰਣ ਸੰਵਾਦਦਾਤਾ, ਮੋਹਾਲੀ : ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਦੀ ਸਿਹਤ ਅਚਾਨਕ ਵਿਗੜ ਜਾਣ ਕਾਰਨ ਉਨ੍ਹਾਂ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ (Fortis Hospital) 'ਚ ਦਾਖ਼ਲ ਕਰਵਾਇਆ ਗਿਆ ਹੈ। ਸੂਤਰਾਂ ਅਨੁਸਾਰ ਮਾਨ ਸੰਗਰੂਰ 'ਚ ਸਨ, ਜਿੱਥੇ ਉਨ੍ਹਾਂ ਦੀ ਤਬੀਅਤ ਖ਼ਰਾਬ ਹੋਣ ਤੋਂ ਬਾਅਦ ਉਨ੍ਹਾਂ ਨੂੰ ਏਅਰਲਿਫਟ (Airlift) ਕਰ ਕੇ ਮੋਹਾਲੀ ਲਿਆਂਦਾ ਗਿਆ। ਹਸਪਤਾਲ ਪਹੁੰਚਦੇ ਹੀ ਮਾਹਿਰ ਡਾਕਟਰਾਂ ਵੱਲੋਂ ਉਨ੍ਹਾਂ ਦਾ ਇਲਾਜ ਸ਼ੁਰੂ ਕਰ ਦਿੱਤਾ ਗਿਆ।
ਇਸ ਤੋਂ ਪਹਿਲਾਂ ਸੀਐੱਮ ਮਾਨ ਮਹਾਸ਼ਿਵਰਾਤਰੀ ਦੇ ਪਵਿੱਤਰ ਤਿਉਹਾਰ ਮੌਕੇ ਜ਼ਿਲ੍ਹਾ ਸੰਗਰੂਰ ਦੇ ਧੂਰੀ 'ਚ ਸਥਿਤ ਪ੍ਰਾਚੀਣ ਸ੍ਰੀ ਰਣਕੇਸ਼ਵਰ ਮੰਦਰ ਰਣੀਕੇ ਵਿਖੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਸੀਨੀਅਰ ਆਗੂ ਮਨੀਸ਼ ਸਿਸੋਦੀਆ ਤੇ ਰਾਜ ਸਭਾ ਮੈਂਬਰ ਰਾਜਿੰਦਰ ਗੁਪਤਾ ਸਮੇਤ ਵਿਸ਼ੇਸ਼ ਤੌਰ 'ਤੇ ਪਹੁੰਚੇ। ਉਨ੍ਹਾਂ ਮੰਦਰ 'ਚ ਵਿਧੀਵਤ ਪੂਜਾ-ਅਰਚਨਾ ਕੀਤੀ ਤੇ ਪ੍ਰਾਚੀਨ ਸ਼ਿਵਲਿੰਗ 'ਤੇ ਜਲਾਭਿਸ਼ੇਕ ਕੀਤਾ। ਮੰਦਰ ਕੰਪਲੈਕਸ 'ਚ ਵੱਡੀ ਗਿਣਤੀ 'ਚ ਸ਼ਰਧਾਲੂ ਮੌਜੂਦ ਸਨ, ਜਿਨ੍ਹਾਂ ਨੇ 'ਹਰ ਹਰ ਮਹਾਦੇਵ' ਦੇ ਜੈਕਾਰੇ ਲਗਾਏ। ਇਸ ਮੌਕੇ ਸੁਰੱਖਿਆ ਦੇ ਵੀ ਪੁਖਤਾ ਪ੍ਰਬੰਧ ਕੀਤੇ ਹੋਏ ਸਨ।