- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸੂਤਰਾਂ ਅਨੁਸਾਰ ਮੁੱਖ ਮੰਤਰੀ ਭਗਵੰਤ ਮਾਨ ਇੱਥੇ ਯੋਗਾ, ਮੈਡੀਟੇਸ਼ਨ ਅਤੇ ਖ਼ਾਸ ਡਾਈਟ ਪਲਾਨ ਰਾਹੀਂ ਸਰੀਰਕ ਤਾਜ਼ਗੀ ਹਾਸਲ ਕਰਨਗੇ। ਉਨ੍ਹਾਂ ਦੀ ਗੈਰ-ਹਾਜ਼ਰੀ ਦੌਰਾਨ ਸੂਬੇ ਦੇ ਜ਼ਰੂਰੀ ਸਰਕਾਰੀ ਕੰਮਕਾਜ ਨਿਰੰਤਰ ਚੱਲਦੇ ਰਹਿਣਗੇ ਅਤੇ ਉਹ ਇੱਕ ਹਫ਼ਤਾ ਪੂਰਾ ਹੋਣ ਤੋਂ ਬਾਅਦ ਵਾਪਸ ਪੰਜਾਬ ਪਰਤ ਕੇ ਆਪਣੀਆਂ ਜ਼ਿੰਮੇਵਾਰੀਆਂ ਸੰਭਾਲਣਗੇ।

ਜੈ ਸਿੰਘ ਛਿੱਬਰ,ਪੰਜਾਬੀ ਜਾਗਰਣ ਬਿਊਰੋ, ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਇੱਕ ਹਫ਼ਤੇ ਦੇ ਕੁਦਰਤੀ ਇਲਾਜ (ਨੇਚਰੋਪੈਥੀ) ਅਤੇ ਸਿਹਤ ਸੁਧਾਰ ਪ੍ਰੋਗਰਾਮ ਲਈ ਬੈਂਗਲੁਰੂ ਚਲੇ ਗਏ ਹਨ। ਪ੍ਰਸ਼ਾਸਨਿਕ ਸੂਤਰਾਂ ਮੁਤਾਬਕ, ਉਹ ਬੈਂਗਲੁਰੂ ਦੇ ਇੱਕ ਨਿੱਜੀ ਨੇਚਰ ਕੇਅਰ ਸੈਂਟਰ ਵਿੱਚ ਲਗਭਗ ਸੱਤ ਦਿਨ ਰਹਿਣਗੇ, ਜਿੱਥੇ ਉਹ ਕੁਦਰਤੀ ਤਰੀਕਿਆਂ ਨਾਲ ਆਪਣਾ ਇਲਾਜ ਅਤੇ ਡਿਟੌਕਸੀਫਿਕੇਸ਼ਨ (Detox) ਕਰਵਾਉਣਗੇ। ਦੱਸਣਯੋਗ ਹੈ ਕਿ ਪਿਛਲੇ ਦਿਨੀਂ ਲਗਾਤਾਰ ਸਿਆਸੀ ਰੁਝੇਵਿਆਂ ਅਤੇ ਸਖ਼ਤ ਮਿਹਨਤ ਕਾਰਨ ਉਨ੍ਹਾਂ ਨੂੰ ਥਕਾਵਟ ਦੀ ਸ਼ਿਕਾਇਤ ਹੋਈ ਸੀ, ਜਿਸ ਤੋਂ ਬਾਅਦ ਡਾਕਟਰਾਂ ਨੇ ਉਨ੍ਹਾਂ ਨੂੰ ਆਰਾਮ ਅਤੇ ਸਿਹਤ ਵੱਲ ਵਿਸ਼ੇਸ਼ ਧਿਆਨ ਦੇਣ ਦੀ ਸਲਾਹ ਦਿੱਤੀ ਸੀ। ਆਪਣੀ ਇਸ ਸਿਹਤ ਯਾਤਰਾ 'ਤੇ ਰਵਾਨਾ ਹੋਣ ਤੋਂ ਪਹਿਲਾਂ ਮੁੱਖ ਮੰਤਰੀ ਨੇ ਸੂਬੇ ਦੇ ਕਈ ਅਹਿਮ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ ਅਤੇ ਉਦਘਾਟਨ ਵੀ ਕੀਤੇ। ਸੂਤਰਾਂ ਅਨੁਸਾਰ ਮੁੱਖ ਮੰਤਰੀ ਭਗਵੰਤ ਮਾਨ ਇੱਥੇ ਯੋਗਾ, ਮੈਡੀਟੇਸ਼ਨ ਅਤੇ ਖ਼ਾਸ ਡਾਈਟ ਪਲਾਨ ਰਾਹੀਂ ਸਰੀਰਕ ਤਾਜ਼ਗੀ ਹਾਸਲ ਕਰਨਗੇ। ਉਨ੍ਹਾਂ ਦੀ ਗੈਰ-ਹਾਜ਼ਰੀ ਦੌਰਾਨ ਸੂਬੇ ਦੇ ਜ਼ਰੂਰੀ ਸਰਕਾਰੀ ਕੰਮਕਾਜ ਨਿਰੰਤਰ ਚੱਲਦੇ ਰਹਿਣਗੇ ਅਤੇ ਉਹ ਇੱਕ ਹਫ਼ਤਾ ਪੂਰਾ ਹੋਣ ਤੋਂ ਬਾਅਦ ਵਾਪਸ ਪੰਜਾਬ ਪਰਤ ਕੇ ਆਪਣੀਆਂ ਜ਼ਿੰਮੇਵਾਰੀਆਂ ਸੰਭਾਲਣਗੇ।