ਸਿਆਸੀ ਗਲਿਆਰਿਆਂ 'ਚ ਹਲਚਲ : ਕੇਜਰੀਵਾਲ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ 'ਤੇ ਬੋਲੇ CM ਮਾਨ, ਕਿਹਾ- 'BJP ਸਰਕਾਰ ਹੇਠ ਵਧ-ਫੁੱਲ ਰਹੇ ਨੇ ਗੈਂਗਸਟਰ'
ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਉਨ੍ਹਾਂ ਦੀ ਧੀ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਇਸ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪ੍ਰਤੀਕਿਰਿਆ ਸਾਹਮਣੇ ਆਈ ਹੈ। ਉਨ੍ਹਾਂ ਨੇ ਭਾਜਪਾ ਦੀ ਕੇਂਦਰ ਸਰਕਾਰ 'ਤੇ ਹਮਲਾ ਕਰਦਿਆਂ ਕਿਹਾ ਕਿ ਜਿੰਨੇ ਵੀ ਗੈਂਗਸਟਰ ਹਨ, ਭਾਜਪਾ ਉਨ੍ਹਾਂ ਨੂੰ ਪਨਾਹ ਦੇ ਰਹੀ ਹੈ।
Publish Date: Fri, 13 Nov 2026 11:04 AM (IST)
Updated Date: Fri, 13 Nov 2026 12:12 PM (IST)
ਡਿਜੀਟਲ ਡੈਸਕ, ਚੰਡੀਗੜ੍ਹ - ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਉਨ੍ਹਾਂ ਦੀ ਧੀ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਇਸ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪ੍ਰਤੀਕਿਰਿਆ ਸਾਹਮਣੇ ਆਈ ਹੈ। ਉਨ੍ਹਾਂ ਨੇ ਭਾਜਪਾ ਦੀ ਕੇਂਦਰ ਸਰਕਾਰ 'ਤੇ ਹਮਲਾ ਕਰਦਿਆਂ ਕਿਹਾ ਕਿ ਜਿੰਨੇ ਵੀ ਗੈਂਗਸਟਰ ਹਨ, ਭਾਜਪਾ ਉਨ੍ਹਾਂ ਨੂੰ ਪਨਾਹ ਦੇ ਰਹੀ ਹੈ।
ਦੱਸ ਦੇਈਏ ਕਿ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਉਨ੍ਹਾਂ ਦੀ ਧੀ ਹਰਸ਼ਿਤਾ ਕੇਜਰੀਵਾਲ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ। ਇਸ ਦੇ ਨਾਲ ਹੀ 7 ਕਰੋੜ ਰੁਪਏ ਦੀ ਫਿਰੌਤੀ ਵੀ ਮੰਗੀ ਗਈ ਹੈ।
ਆਪਣੇ ਆਪ ਨੂੰ ਲਾਰੈਂਸ ਬਿਸ਼ਨੋਈ ਗੈਂਗ ਦਾ ਗੁਰਗਾ ਦੱਸਣ ਵਾਲੇ ਇੱਕ ਵਿਅਕਤੀ ਨੇ ਦਿੱਲੀ ਦੇ ਤਿਲਕ ਨਗਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਜਰਨੈਲ ਸਿੰਘ ਨੂੰ ਫ਼ੋਨ ਕਰਕੇ ਧਮਕੀ ਦਿੱਤੀ ਹੈ। ਮੁਲਜ਼ਮ ਨੇ ਵਟਸਐਪ 'ਤੇ ਸੰਦੇਸ਼ ਭੇਜ ਕੇ ਵੀ 7 ਕਰੋੜ ਰੁਪਏ ਦੀ ਮੰਗ ਕੀਤੀ ਹੈ।