- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਮਾਮਲੇ ਵਿੱਚ ਦੋਸ਼ੀ ਜਗਤਾਰ ਸਿੰਘ ਹਵਾਰਾ ਲਈ ਪੈਰੋਲ ਦੀ ਮੰਗ ਕੀਤੀ ਹੈ। CM ਮਾਨ ਨੇ ਇਸ ਸਬੰਧੀ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਪੱਤਰ ਲਿਖਿਆ ਹੈ ਅਤੇ ਹਵਾਰਾ ਨੂੰ ਪੈਰੋਲ ਦੇਣ ਦੀ ਅਪੀਲ ਕੀਤੀ ਹੈ।

CM ਮਾਨ ਨੇ ਹਵਾਰਾ ਦੀ ਬਿਮਾਰ ਮਾਂ ਦੀ ਦੇਖਭਾਲ ਲਈ ਉਸ ਨੂੰ ਪੈਰੋਲ ਦੇਣ ਦੀ ਮੰਗ ਕੀਤੀ ਹੈ। ਆਪਣੇ ਪੱਤਰ ਵਿੱਚ ਮੁੱਖ ਮੰਤਰੀ ਨੇ ਲਿਖਿਆ ਕਿ ਜਗਤਾਰ ਸਿੰਘ ਹਵਾਰਾ ਦੀ ਮਾਂ ਦੀ ਸਿਹਤ ਠੀਕ ਨਹੀਂ ਹੈ। ਇਸ ਲਈ ਉਸ ਨੂੰ ਆਪਣੀ ਬਿਮਾਰ ਮਾਂ ਦੀ ਦੇਖਭਾਲ ਕਰਨ ਲਈ ਪੈਰੋਲ ਦਿੱਤੀ ਜਾਣੀ ਚਾਹੀਦੀ ਹੈ।
ਦੱਸਣਯੋਗ ਹੈ ਕਿ ਜਗਤਾਰ ਸਿੰਘ ਹਵਾਰਾ ਦਾ ਸਬੰਧ ਬੱਬਰ ਖਾਲਸਾ ਨਾਲ ਦੱਸਿਆ ਜਾਂਦਾ ਹੈ ਅਤੇ ਉਹ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਮਾਮਲੇ ਵਿੱਚ ਦੋਸ਼ੀ ਹੈ। ਇਸੇ ਮਾਮਲੇ ਵਿੱਚ ਉਹ ਦਿੱਲੀ ਦੀ ਜੇਲ੍ਹ ਵਿੱਚ ਸਜ਼ਾ ਕੱਟ ਰਿਹਾ ਹੈ।