- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਉਨ੍ਹਾਂ ਕਿਹਾ ਕਿ ਪੰਜਾਬ ਭਾਰਤ ਦਾ ਗੇਟਵੇ ਅਤੇ ਦੇਸ਼ ਦਾ ਦਿਲ ਹੈ। ਜੇਕਰ ਪੰਜਾਬ ਨੂੰ ਅਸਥਿਰ ਕੀਤਾ ਗਿਆ ਤਾਂ ਇਸ ਦਾ ਪ੍ਰਭਾਵ ਪੂਰੇ ਦੇਸ਼ ’ਤੇ ਪਵੇਗਾ। ਉਨ੍ਹਾਂ ਮੁਤਾਬਕ ਪੰਜਾਬ ਪੁਲਿਸ ਸਿਰਫ਼ ਸੂਬੇ ਦੀ ਸੁਰੱਖਿਆ ਹੀ ਨਹੀਂ, ਸਗੋਂ ਦੇਸ਼ ਦੀ ਸੁਰੱਖਿਆ ਵਿੱਚ ਵੀ ਅਹਿਮ ਭੂਮਿਕਾ ਨਿਭਾ ਰਹੀ ਹੈ।

ਰੋਹਿਤ ਕੁਮਾਰ, ਚੰਡੀਗੜ੍ਹ: ਭਾਜਪਾ ਵੱਲੋਂ ਨਸ਼ਿਆਂ ਖ਼ਿਲਾਫ਼ ਕੱਢੀ ਜਾਣ ਵਾਲੀ ਯਾਤਰਾ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਨਸ਼ਿਆਂ ਦੇ ਮੁੱਦੇ ’ਤੇ ਭਾਜਪਾ ’ਤੇ ਤਿੱਖਾ ਪਲਟਵਾਰ ਕੀਤਾ ਹੈ। ਉਨ੍ਹਾਂ ਨੇ ਗੁਜਰਾਤ ਦੇ ਮੁੰਦਰਾ ਪੋਰਟ ਦਾ ਹਵਾਲਾ ਦਿੰਦਿਆਂ ਕਿਹਾ ਕਿ ਪੰਜਾਬ ਦੀ ਪਾਕਿਸਤਾਨ ਨਾਲ ਲੱਗਦੀ ਸਰਹੱਦ ਤੋਂ ਹੈਰੋਇਨ ਦੀਆਂ ਇੱਕ-ਦੋ, ਪੰਜ ਜਾਂ 10 ਕਿਲੋ ਦੀਆਂ ਖੇਪਾਂ ਫੜੀਆਂ ਜਾ ਰਹੀਆਂ ਹਨ, ਜਦਕਿ ਮੁੰਦਰਾ ਪੋਰਟ ਤੋਂ 3,000-3,000 ਕਿਲੋ ਦੀਆਂ ਖੇਪਾਂ ਫੜੀਆਂ ਗਈਆਂ ਹਨ।
ਮਾਨ ਨੇ ਕਿਹਾ ਕਿ ਪੰਜਾਬ ਨੂੰ ਇਕੱਲੇ ਨਸ਼ਿਆਂ ਲਈ ਬਦਨਾਮ ਕਰਨ ਨਾਲ ਸਮੱਸਿਆ ਦਾ ਹੱਲ ਨਹੀਂ ਹੋਵੇਗਾ। ਉਨ੍ਹਾਂ ਕਿਹਾ ਕਿ ਭਾਜਪਾ ਨੂੰ 18 ਸਤੰਬਰ ਤੋਂ ਨਸ਼ਿਆਂ ਖ਼ਿਲਾਫ਼ ਯਾਤਰਾ ਸ਼ੁਰੂ ਕਰਨ ਤੋਂ ਪਹਿਲਾਂ ਮੁੰਦਰਾ ਪੋਰਟ ਵੱਲ ਵੀ ਧਿਆਨ ਦੇਣਾ ਚਾਹੀਦਾ ਹੈ।
‘ਪੰਜਾਬ ਪੁਲਿਸ ਦੂਜੇ ਸੂਬਿਆਂ ਤੱਕ ਜਾ ਕੇ ਫੜ ਰਹੀ ਨਸ਼ੇ ਦੀਆਂ ਖੇਪਾਂ’
ਮੁੱਖ ਮੰਤਰੀ ਨੇ ਕਿਹਾ ਕਿ ਗੁਜਰਾਤ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਗ੍ਰਹਿ ਸੂਬਾ ਹੈ। ਪੰਜਾਬ ਪੁਲਿਸ ਇਨਪੁਟ ਮਿਲਣ ’ਤੇ ਗੁਜਰਾਤ, ਮੱਧ ਪ੍ਰਦੇਸ਼ ਅਤੇ ਰਾਜਸਥਾਨ ਤੱਕ ਜਾ ਕੇ ਨਸ਼ਿਆਂ ਦੀਆਂ ਖੇਪਾਂ ਫੜ ਰਹੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਵਿੱਚ NDPS ਮਾਮਲਿਆਂ ਤਹਿਤ ਬਰਾਮਦ ਹੋਣ ਵਾਲੇ ਨਸ਼ੇ ਵਿੱਚ ਪੰਜਾਬ ਦਾ ਹਿੱਸਾ ਕਰੀਬ 60 ਫ਼ੀਸਦੀ ਹੈ, ਪਰ ਇਸ ਦਾ ਇਹ ਮਤਲਬ ਨਹੀਂ ਕਿ ਸਾਰਾ ਨਸ਼ਾ ਪੰਜਾਬ ਤੋਂ ਹੀ ਆ ਰਿਹਾ ਹੈ। ਨਸ਼ੇ ਦੀ ਸਪਲਾਈ ਦੇ ਸਰੋਤ ਅਤੇ ਦੂਜੇ ਸੂਬਿਆਂ ਤੋਂ ਆਉਣ ਵਾਲੀਆਂ ਖੇਪਾਂ ’ਤੇ ਵੀ ਕਾਰਵਾਈ ਜ਼ਰੂਰੀ ਹੈ।
ਪੰਜਾਬ ਨੂੰ ਅਸਥਿਰ ਕਰਨ ਦੀਆਂ ਕੋਸ਼ਿਸ਼ਾਂ ਦਾ ਕੀਤਾ ਜ਼ਿਕਰ
ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਇੱਕ ਸ਼ਾਂਤੀਪਸੰਦ ਸੂਬਾ ਹੈ ਅਤੇ ਦੇਸ਼ ਦੀ ਸੁਰੱਖਿਆ ਤੇ ਅਰਥਵਿਵਸਥਾ ਵਿੱਚ ਇਸ ਦਾ ਵੱਡਾ ਯੋਗਦਾਨ ਹੈ। ਪੰਜਾਬ ਦੀ ਪਾਕਿਸਤਾਨ ਨਾਲ 533 ਕਿਲੋਮੀਟਰ ਸਰਹੱਦ ਹੈ ਅਤੇ ਸਰਹੱਦ ਪਾਰੋਂ ਸੂਬੇ ਨੂੰ ਅਸਥਿਰ ਕਰਨ ਦੀਆਂ ਕੋਸ਼ਿਸ਼ਾਂ ਹੁੰਦੀਆਂ ਰਹਿੰਦੀਆਂ ਹਨ।
ਉਨ੍ਹਾਂ ਕਿਹਾ ਕਿ ਪੰਜਾਬ ਭਾਰਤ ਦਾ ਗੇਟਵੇ ਅਤੇ ਦੇਸ਼ ਦਾ ਦਿਲ ਹੈ। ਜੇਕਰ ਪੰਜਾਬ ਨੂੰ ਅਸਥਿਰ ਕੀਤਾ ਗਿਆ ਤਾਂ ਇਸ ਦਾ ਪ੍ਰਭਾਵ ਪੂਰੇ ਦੇਸ਼ ’ਤੇ ਪਵੇਗਾ। ਉਨ੍ਹਾਂ ਮੁਤਾਬਕ ਪੰਜਾਬ ਪੁਲਿਸ ਸਿਰਫ਼ ਸੂਬੇ ਦੀ ਸੁਰੱਖਿਆ ਹੀ ਨਹੀਂ, ਸਗੋਂ ਦੇਸ਼ ਦੀ ਸੁਰੱਖਿਆ ਵਿੱਚ ਵੀ ਅਹਿਮ ਭੂਮਿਕਾ ਨਿਭਾ ਰਹੀ ਹੈ।
ਗੈਂਗਸਟਰਾਂ ਦੇ ਮੁੱਦੇ ’ਤੇ ਕਾਂਗਰਸ-ਅਕਾਲੀ ਦਲ ’ਤੇ ਨਿਸ਼ਾਨਾ
ਕਾਂਗਰਸ ਅਤੇ ਅਕਾਲੀ ਦਲ ਵੱਲੋਂ ਗੈਂਗਸਟਰਾਂ ਦੇ ਮੁੱਦੇ ’ਤੇ ਸਰਕਾਰ ਨੂੰ ਘੇਰਨ ’ਤੇ ਮਾਨ ਨੇ ਕਿਹਾ ਕਿ ਅਜਿਹੀਆਂ ਗੱਲਾਂ ਸੁਣ ਕੇ ਉਨ੍ਹਾਂ ਨੂੰ ਹਾਸਾ ਆਉਂਦਾ ਹੈ। ਉਨ੍ਹਾਂ ਨੇ ਪਿਛਲੀਆਂ ਸਰਕਾਰਾਂ ਦੇ ਦੌਰ ਨੂੰ ਯਾਦ ਕਰਦਿਆਂ ਕਿਹਾ ਕਿ ਉਸ ਸਮੇਂ ਲੋਕ ਸ਼ਾਮ ਚਾਰ ਵਜੇ ਹੀ ਘਰਾਂ ਦੇ ਦਰਵਾਜ਼ੇ ਬੰਦ ਕਰ ਲੈਂਦੇ ਸਨ ਅਤੇ ਲੋਕਾਂ ਨੂੰ ਇਹ ਵੀ ਪਤਾ ਨਹੀਂ ਹੁੰਦਾ ਸੀ ਕਿ ਘਰੋਂ ਨਿਕਲਿਆ ਵਿਅਕਤੀ ਵਾਪਸ ਆਵੇਗਾ ਜਾਂ ਨਹੀਂ। ਉਨ੍ਹਾਂ ਵਿਰੋਧੀ ਧਿਰ ਨੂੰ ਹਰ ਛੋਟੀ ਘਟਨਾ ’ਤੇ ਧਰਨਾ ਅਤੇ ਮੁੱਖ ਮੰਤਰੀ ਦੇ ਅਸਤੀਫ਼ੇ ਦੀ ਮੰਗ ਕਰਨ ਦੀ ਬਜਾਏ ਪੰਜਾਬ ਲਈ ਰੋਡਮੈਪ ਪੇਸ਼ ਕਰਨ ਦੀ ਅਪੀਲ ਕੀਤੀ।