ਭੁੱਲਰ ਦੀ ਗ੍ਰਿਫ਼ਤਾਰੀ 'ਤੇ CM ਮਾਨ ਦਾ ਵੱਡਾ ਬਿਆਨ; ਕਾਨੂੰਨ ਤੋਂ ਉੱਪਰ ਕੋਈ ਨਹੀਂ, ਭਾਵੇਂ ਕੋਈ ਰਸੂਖਦਾਰ ਹੋਵੇ ਜਾਂ...
CM ਮਾਨ ਨੇ ਲਿਖਿਆ ਹੈ, 'ਮੇਰੇ ਲਈ ਸਾਰਾ ਪੰਜਾਬ ਹੀ ਇਕ ਪਰਿਵਾਰ ਹੈ...ਪੰਜਾਬ 'ਚ ਕੋਈ ਵੀ ਜੇਕਰ ਕਾਨੂੰਨ ਦੀ ਉਲੰਘਣਾ ਕਰੇਗਾ, ਉਸ ਵਿਰੁੱਧ ਸਖ਼ਤ ਕਾਰਵਾਈ ਹੋਵੇਗੀ ਭਾਵੇਂ ਉਹ ਕਿਸੇ ਵੀ ਅਹੁਦੇ ਉੱਤੇ ਜਾਂ ਮੇਰਾ ਕੋਈ ਸਕਾ-ਸੰਬੰਧੀ ਜਾਂ ਰਸੂਖਦਾਰ ਹੋਵੇ...ਕਿਸੇ ਦੀ ਪੁਸ਼ਤਪਨਾਹੀ ਕਰਨੀ ਸਾਡੀ ਪਾਰਟੀ ਦਾ ਏਜੰਡਾ ਨਹੀੰ ਹੈ...ਕੈਸ਼ ਅਤੇ ਫਰਮਾਇਸ਼ ਦੀ ਸਖ਼ਤ ਮਨਾਹੀ ਹੈ...'
Publish Date: Mon, 23 Mar 2026 04:19 PM (IST)
Updated Date: Mon, 23 Mar 2026 04:59 PM (IST)
ਚੰਡੀਗੜ੍ਹ : ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਡੀਐਮ ਗਗਨਦੀਪ ਸਿੰਘ ਰੰਧਾਵਾ ਖ਼ੁਦਕੁਸ਼ੀ ਮਾਮਲੇ 'ਚ ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਦੀ ਗ੍ਰਿਫ਼ਤਾਰੀ ਨੇ ਸੂਬੇ ਦੀ ਸਿਆਸਤ 'ਚ ਭੂਚਾਲ ਲਿਆ ਦਿੱਤਾ ਹੈ। ਇਸ ਵੱਡੀ ਕਾਰਵਾਈ ਤੋਂ ਤੁਰੰਤ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਖ਼ਤ ਰੁਖ਼ ਅਖਤਿਆਰ ਕਰਦਿਆਂ ਸਪੱਸ਼ਟ ਕੀਤਾ ਹੈ ਕਿ ਉਨ੍ਹਾਂ ਦੀ ਸਰਕਾਰ ਵਿੱਚ ਕਾਨੂੰਨ ਦੀ ਉਲੰਘਣਾ ਕਰਨ ਵਾਲੇ ਨੂੰ ਬਖ਼ਸ਼ਿਆ ਨਹੀਂ ਜਾਵੇਗਾ।
ਆਪਣੇ ਐਕਸ ਹੈਂਡਲ 'ਤੇ ਉਨ੍ਹਾਂ ਲਿਖਿਆ ਹੈ, 'ਮੇਰੇ ਲਈ ਸਾਰਾ ਪੰਜਾਬ ਹੀ ਇਕ ਪਰਿਵਾਰ ਹੈ...ਪੰਜਾਬ 'ਚ ਕੋਈ ਵੀ ਜੇਕਰ ਕਾਨੂੰਨ ਦੀ ਉਲੰਘਣਾ ਕਰੇਗਾ, ਉਸ ਵਿਰੁੱਧ ਸਖ਼ਤ ਕਾਰਵਾਈ ਹੋਵੇਗੀ ਭਾਵੇਂ ਉਹ ਕਿਸੇ ਵੀ ਅਹੁਦੇ ਉੱਤੇ ਜਾਂ ਮੇਰਾ ਕੋਈ ਸਕਾ-ਸੰਬੰਧੀ ਜਾਂ ਰਸੂਖਦਾਰ ਹੋਵੇ...ਕਿਸੇ ਦੀ ਪੁਸ਼ਤਪਨਾਹੀ ਕਰਨੀ ਸਾਡੀ ਪਾਰਟੀ ਦਾ ਏਜੰਡਾ ਨਹੀੰ ਹੈ...ਕੈਸ਼ ਅਤੇ ਫਰਮਾਇਸ਼ ਦੀ ਸਖ਼ਤ ਮਨਾਹੀ ਹੈ...'
ਮੇਰੇ ਲਈ ਸਾਰਾ ਪੰਜਾਬ ਹੀ ਇੱਕ ਪਰਿਵਾਰ ਹੈ..ਪੰਜਾਬ ਚ ਕੋਈ ਵੀ ਜੇਕਰ ਕਾਨੂੰਨ ਦੀ ਉਲੰਘਣਾ ਕਰੇਗਾ ਉਸ ਵਿਰੁੱਧ ਸਖ਼ਤ ਕਾਰਵਾਈ ਹੋਵੇਗੀ ਭਾਵੇਂ ਉਹ ਕਿਸੇ ਵੀ ਅਹੁਦੇ ਉੱਤੇ ਜਾਂ ਮੇਰਾ ਕੋਈ ਸਕਾ-ਸੰਬੰਧੀ ਜਾਂ ਰਸੂਖਦਾਰ ਹੋਵੇ..ਕਿਸੇ ਦੀ ਪੁਸ਼ਤ ਪਨਾਹੀ ਕਰਨੀ ਸਾਡੀ ਪਾਰਟੀ ਦਾ ਏਜੰਡਾ ਨਹੀਂ ਹੈ..ਕੈਸ਼ ਅਤੇ ਫਰਮਾਇਸ਼ ਦੀ ਸਖ਼ਤ ਮਨਾਹੀ ਹੈ..