- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
CM Mann ਨੇ ਕਿਹਾ ਕਿ ਲੈਬ ਮਾਲਕਾਂ ਨੂੰ ਡਰਾਇਆ ਜਾ ਰਿਹਾ ਹੈ ਤੇ ਜਾਅਲੀ Video Viral ਕਰ ਕੇ ਉਨ੍ਹਾਂ ਨੂੰ ਦੋਸ਼ੀ ਠਹਿਰਾਇਆ ਜਾ ਰਿਹਾ ਹੈ। ਉਨ੍ਹਾਂ ਨੇ 'ਧਾਰਮਿਕ ਅਪਮਾਨ' ਦੇ ਦੋਸ਼ਾਂ ਨੂੰ ਖਾਰਜ ਕਰਦਿਆਂ ਕਿਹਾ ਕਿ ਅਕਾਲੀ ਦਲ, ਕਾਂਗਰਸ ਤੇ ਭਾਜਪਾ ਦੀ ਇਹ ਮਿਲੀਭੁਗਤ ਹੈ।

ਚੰਡੀਗੜ੍ਹ (IANS) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਇਕ ਕਥਿਤ ਵਾਇਰਲ ਵੀਡੀਓ ਨੂੰ ਲੈ ਕੇ ਸਿਆਸੀ ਘਮਸਾਨ ਖ਼ਤਮ ਹੋਣ ਦਾ ਨਾਂ ਨਹੀਂ ਲੈ ਰਿਹਾ। ਇਕ ਪਾਸੇ ਜਾਅਲੀ ਫੋਰੈਂਸਿਕ ਜਾਂਚ ਨੂੰ ਲੈ ਕੇ ਪੰਜਾਬ ਸਰਕਾਰ 'ਤੇ ਸਵਾਲ ਉੱਠ ਰਹੇ ਹਨ, ਉੱਥੇ ਹੀ ਦੂਜੇ ਪਾਸੇ ਸੀਐਮ ਮਾਨ ਨੇ ਇਸ ਘਟਨਾਕ੍ਰਮ 'ਤੇ ਫਿਰ ਪ੍ਰਤੀਕਿਰਿਆ ਦਿੱਤੀ ਹੈ। ਮਾਨ ਨੇ ਕਿਹਾ ਕਿ ਜਾਅਲੀ ਵੀਡੀਓ ਜ਼ਰੀਏ ਘਟੀਆ ਸਿਆਸੀ ਹੱਥਕੰਡੇ ਅਪਣਾਏ ਜਾ ਰਹੇ ਹਨ। ਉਨ੍ਹਾਂ ਨੇ ਦੋਸ਼ ਲਗਾਇਆ ਕਿ ਜਦੋਂ ਕੁਝ ਹੋਰ ਨਹੀਂ ਮਿਲਿਆ ਤਾਂ ਉਨ੍ਹਾਂ ਨੂੰ ਧਾਰਮਿਕ ਤੌਰ 'ਤੇ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਮਾਨ ਨੇ ਇਹ ਵੀ ਕਿਹਾ ਕਿ ਲੈਬ ਮਾਲਕਾਂ ਨੂੰ ਡਰਾਇਆ ਜਾ ਰਿਹਾ ਹੈ ਤੇ ਜਾਅਲੀ ਵੀਡੀਓ ਵਾਇਰਲ ਕਰਕੇ ਉਨ੍ਹਾਂ ਨੂੰ ਦੋਸ਼ੀ ਠਹਿਰਾਇਆ ਜਾ ਰਿਹਾ ਹੈ। ਉਨ੍ਹਾਂ ਨੇ 'ਧਾਰਮਿਕ ਅਪਮਾਨ' ਦੇ ਦੋਸ਼ਾਂ ਨੂੰ ਖਾਰਜ ਕਰਦਿਆਂ ਕਿਹਾ ਕਿ ਅਕਾਲੀ ਦਲ, ਕਾਂਗਰਸ ਤੇ ਭਾਜਪਾ ਦੀ ਇਹ ਮਿਲੀਭੁਗਤ ਹੈ ਕਿ ਮੈਨੂੰ ਧਾਰਮਿਕ ਰੂਪ 'ਚ ਬਦਨਾਮ ਕੀਤਾ ਜਾਵੇ, ਕਿਉਂਕਿ ਉਹ ਮੈਨੂੰ ਸਿਆਸੀ ਤੌਰ 'ਤੇ ਹਰਾ ਨਹੀਂ ਸਕਦੇ; ਜਦੋਂ ਤਕ ਪੰਜਾਬ ਦੇ ਲੋਕ ਮੇਰੇ ਨਾਲ ਹਨ, ਮੈਨੂੰ ਇਸ ਨਾਲ ਕੋਈ ਫਰਕ ਨਹੀਂ ਪੈਂਦਾ।
Watch: On allegations of fabricating a forensic report linked to his video, Punjab CM Bhagwant Mann says, “I leave this to the Nanak Naam Leva Sangat. The truth is that these people are no longer in a position to show their face in Punjab, neither politically nor socially. Now… pic.twitter.com/en18Aw0RMT
— IANS (@ians_india) June 24, 2026
ਇਸ ਤੋਂ ਪਹਿਲਾਂ ਭਾਜਪਾ ਤੇ ਕਾਂਗਰਸੀ ਆਗੂਆਂ ਨੇ ਕਥਿਤ ਵੀਡੀਓ ਨੂੰ ਲੈ ਕੇ ਮੁੱਖ ਮੰਤਰੀ ਤੋਂ ਅਸਤੀਫੇ ਦੀ ਮੰਗ ਕੀਤੀ ਸੀ। ਬੁੱਧਵਾਰ ਨੂੰ ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਮਾਨ ਦੀ ਆਲੋਚਨਾ ਕੀਤੀ। ਦੱਸ ਦੇਈਏ ਕਿ ਇਹ ਬਿਆਨ ਉਦੋਂ ਆਇਆ ਜਦੋਂ ਹਰਿਆਣਾ ਪੁਲਿਸ ਨੇ ਦੋ ਲੋਕਾਂ ਨੂੰ ਗ੍ਰਿਫਤਾਰ ਕੀਤਾ। ਉਨ੍ਹਾਂ 'ਤੇ ਕਥਿਤ ਵੀਡੀਓ ਦੀ ਫਰਜ਼ੀ ਰਿਪੋਰਟ ਤਿਆਰ ਕਰਨ ਦਾ ਦੋਸ਼ ਹੈ। ਜਿਸ ਵਿਚ ਦਾਅਵਾ ਕੀਤਾ ਗਿਆ ਸੀ ਕਿ ਵਾਇਰਲ ਵੀਡੀਓ ਨਕਲੀ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵੀ ਅਸਤੀਫੇ ਅਤੇ ਜਨਤਕ ਮਾਫੀ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੋਂ ਅਸਤੀਫੇ ਦੀ ਮੰਗ ਕਰਦੀ ਹੈ ਕਿਉਂਕਿ ਉਨ੍ਹਾਂ ਨੇ ਗੁਰੂ ਹਿੱਤਾਂ ਦੇ ਖਿਲਾਫ ਕੰਮ ਕੀਤਾ ਹੈ। ਉਨ੍ਹਾਂ ਨੂੰ ਇਸ ਗਲਤੀ ਦੇ ਲਈ ਪੰਜਾਬ ਦੀ ਜਨਤਾ ਤੋਂ ਮਾਫੀ ਮੰਗਣੀ ਚਾਹੀਦੀ ਹੈ।
ਬੀਤੇ ਕੁਝ ਦਿਨਾਂ ਤੋਂ ਸੋਸ਼ਲ ਮੀਡੀਆ 'ਤੇ ਇਕ ਵੀਡੀਓ ਤੇਜ਼ੀ ਦੇ ਨਾਲ ਵਾਇਰਲ ਹੋ ਰਹੀ ਹੈ, ਜਿਸ ਵਿਚ ਇਕ ਸ਼ਖਸ ਸਿੱਖ ਗੁਰੂਆਂ ਦੀਆਂ ਤਸਵੀਰਾਂ ਦਾ ਅਪਮਾਨ ਕਰਦਾ ਨਜ਼ਰ ਆ ਰਿਹਾ ਹੈ। ਵਾਇਰਲ ਵੀਡੀਓ 'ਚ ਦਿਖ ਰਹੇ ਸ਼ਖਸ ਨੂੰ ਕਥਿਤ ਤੌਰ 'ਤੇ ਭਗਵੰਤ ਮਾਨ ਦੱਸਿਆ ਜਾ ਰਿਹਾ ਹੈ। ਵਿਵਾਦ ਉਦੋਂ ਹੋਰ ਵੱਧ ਗਿਆ ਜਦੋਂ ਮੰਗਲਵਾਰ ਨੂੰ ਗੁਰੂਗ੍ਰਾਮ ਤੋਂ ਦੋ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਗਿਆ। ਮੁਲਜ਼ਮਾਂ 'ਤੇ ਵੀਡੀਓ ਨਾਲ ਜੁੜੀ ਰਿਪੋਰਟ ਵਿਚ ਹੇਰ-ਫੇਰ ਲਈ ਪੰਜਾਬ ਦੇ ਅਧਿਕਾਰੀਆਂ ਤੋਂ 10 ਲੱਖ ਰੁਪਏ ਲੈਣ ਦਾ ਦੋਸ਼ ਲੱਗਾ ਹੈ। ਏਸੀਪੀ ਨਵੀਨ ਸ਼ਰਮਾ ਨੇ ਦੱਸਿਆ ਕਿ ਗ੍ਰਿਫਤਾਰ ਮੁਲਜ਼ਮਾਂ ਦੀ ਪਛਾਣ ਅੰਕਿਤ ਅਤੇ ਅਰੁਣ ਦੇ ਰੂਪ 'ਚ ਹੋਈ ਹੈ।