ਪੰਜਾਬੀ ਜਾਗਰਣ ਬਿਊਰੋ, ਚੰਡੀਗੜ੍ਹ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਇਤਿਹਾਸਕ ਦਿਹਾੜੇ 'ਤੇ ਝੂਠੀ ਬਿਆਨਬਾਜ਼ੀ ਕਰਨ ਤੋਂ ਵਰਜਿਆ ਹੈ।

ਉਨ੍ਹਾਂ ਵੱਲੋਂ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੂੰ 550ਵਾਂ ਪ੍ਰਕਾਸ਼ ਪੁਰਬ ਸਮਾਗਮ ਸੂਬਾ ਸਰਕਾਰ ਨਾਲ ਮਿਲ ਕੇ ਮਨਾਉਣ ਲਈ ਮੁੜ ਪੱਤਰ ਲਿਖਿਆ ਗਿਆ ਹੈ , ਜਿਸ ਕਾਰਨ ਉਹ ਸੌੜੇ ਸਿਆਸੀ ਹਿੱਤਾਂ ਲਈ ਇਸ ਮਹਾਨ ਦਿਹਾੜੇ ਦਾ ਸਿਆਸੀਕਰਨ ਨਾ ਕਰੇ।

ਮੁੱਖ ਮੰਤਰੀ ਨੇ ਕਿਹਾ ਕਿ ਹਰਮਿਸਰਤ ਬਾਦਲ ਸ਼੍ਰੋਮਣੀ ਕਮੇਟੀ ਜਿਹੜੀ ਕਿ ਸ਼ੋ੍ਮਣੀ ਅਕਾਲੀ ਦਲ ਦੇ ਹੱਥਾਂ ਵਿੱਚ ਖੇਡ ਰਹੀ ਹੈ, ਨੂੰ ਰਾਜ ਪੱਧਰੀ ਸਮਾਗਮ ਲਈ ਸਹਿਯੋਗ ਦੇਣ ਲਈ ਪੁੱਛਣ ਦੀ ਬਜਾਏ ਸਰਕਾਰ ਤੇ ਇਸ ਧਾਰਮਿਕ ਸੰਸਥਾ ਵਿਚਾਲੇ ਪਾੜਾ ਵਧਾਉਣ ਲਈ ਆਪਣਾ ਪੂਰਾ ਟਿੱਲ ਲਾ ਰਹੀ ਹੈ।