- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਜਾਣ ਵਾਲੀ 'ਮੁੱਖ ਮੰਤਰੀ ਸਿਹਤ ਬੀਮਾ ਯੋਜਨਾ' ਦੀ ਲਾਂਚਿੰਗ ਹੁਣ ਇੱਕ ਹਫ਼ਤਾ ਅੱਗੇ ਵਧਾ ਦਿੱਤੀ ਗਈ ਹੈ। ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਇਹ ਜਾਣਕਾਰੀ ਸਾਂਝੀ ਕੀਤੀ ਹੈ। ਇਸ ਦੌਰਾਨ ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਇਹ ਯੋਜਨਾ, ਜੋ ਪਹਿਲਾਂ 15 ਜਨਵਰੀ ਨੂੰ ਸ਼ੁਰੂ ਹੋਣੀ ਸੀ, ਹੁਣ 22 ਜਨਵਰੀ ਨੂੰ ਲਾਂਚ ਕੀਤੀ ਜਾਵੇਗੀ।

ਮੋਹਾਲੀ: ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਜਾਣ ਵਾਲੀ 'ਮੁੱਖ ਮੰਤਰੀ ਸਿਹਤ ਬੀਮਾ ਯੋਜਨਾ' ਦੀ ਲਾਂਚਿੰਗ ਹੁਣ ਇੱਕ ਹਫ਼ਤਾ ਅੱਗੇ ਵਧਾ ਦਿੱਤੀ ਗਈ ਹੈ। ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਇਹ ਜਾਣਕਾਰੀ ਸਾਂਝੀ ਕੀਤੀ ਹੈ। ਇਸ ਦੌਰਾਨ ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਇਹ ਯੋਜਨਾ, ਜੋ ਪਹਿਲਾਂ 15 ਜਨਵਰੀ ਨੂੰ ਸ਼ੁਰੂ ਹੋਣੀ ਸੀ, ਹੁਣ 22 ਜਨਵਰੀ ਨੂੰ ਲਾਂਚ ਕੀਤੀ ਜਾਵੇਗੀ।
ਤੁਹਾਨੂੰ ਦੱਸ ਦਈਏ ਕਿ ਜੱਥੇਦਾਰ ਵਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸੰਮਨ ਭੇਜੇ ਸਨ, ਜਿਸ ਕਾਰਨ CM ਸਿਹਤ ਬੀਮਾ ਯੋਜਨਾ ਦੀ ਲਾਂਚਿੰਗ ਡੇਟ ਬਦਲਣੀ ਪਈ ਹੈ।
ਜਥੇਦਾਰ ਵੱਲੋਂ ਸੰਮਨ ਭੇਜੇ ਜਾਣ ਕਾਰਨ ਟਲੀ 'CM ਸਿਹਤ ਬੀਮਾ ਯੋਜਨਾ' ਦੀ ਲਾਂਚਿੰਗ ਡੇਟ
ਪੰਜਾਬ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਬੀਮਾ ਯੋਜਨਾ' ਦੀ ਲਾਂਚਿੰਗ ਡੇਟ ਵਿੱਚ ਅਚਾਨਕ ਬਦਲਾਅ ਕਰ ਦਿੱਤਾ ਗਿਆ ਹੈ। ਜਾਣਕਾਰੀ ਅਨੁਸਾਰ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਸੰਮਨ ਭੇਜੇ ਜਾਣ ਕਾਰਨ ਪੈਦਾ ਹੋਏ ਹਾਲਾਤਾਂ ਦੇ ਮੱਦੇਨਜ਼ਰ ਇਹ ਫੈਸਲਾ ਲਿਆ ਗਿਆ ਹੈ। ਹੁਣ ਇਹ ਯੋਜਨਾ 15 ਜਨਵਰੀ ਦੀ ਬਜਾਏ 22 ਜਨਵਰੀ ਨੂੰ ਲਾਂਚ ਕੀਤੀ ਜਾਵੇਗੀ।
ਅੰਗੀਠੀ ਬਾਲ ਕੇ ਸੌਣ ਵਾਲਿਆਂ ਨੂੰ ਦਿੱਤੀ ਇਹ ਸਲਾਹ
ਸੂਬੇ ਵਿੱਚ ਵਧ ਰਹੀ ਕੜਾਕੇ ਦੀ ਠੰਢ ਕਾਰਨ ਲੋਕ ਘਰਾਂ ਨੂੰ ਗਰਮ ਰੱਖਣ ਲਈ ਅੰਗੀਠੀ ਜਾਂ ਕੋਲੇ ਦੀ ਵਰਤੋਂ ਕਰਦੇ ਹਨ। ਇਸ ’ਤੇ ਅੱਜ ਡਾ. ਬਲਬੀਰ ਸਿੰਘ ਨੇ ਲੋਕਾਂ ਨੂੰ ਸਲਾਹ ਦਿੱਤੀ ਹੈ ਕਿ ਬੰਦ ਕਮਰੇ ਵਿੱਚ ਅੰਗੀਠੀ ਬਾਲ ਕੇ ਸੌਣਾ ਜਾਨਲੇਵਾ ਸਾਬਤ ਹੋ ਸਕਦਾ ਹੈ ਕਿਉਂਕਿ ਇਸ ਵਿਚੋਂ ਜ਼ਹਿਰੀਲੀਆਂ ਗੈਸਾਂ ਨਿਕਲਦੀਆਂ ਹਨ। ਜੇਕਰ ਤੁਸੀਂ ਘਰ ’ਚ ਅੰਗੀਠੀ ਬਾਲ ਕੇ ਸੌਂਦੇ ਹੋ ਤਾਂ ਤੁਸੀਂ ਇਕ ਖਿੜਕੀ ਖੋਲ੍ਹ ਕੇ ਸੋਵੋ। ਸਿਹਤ ਮੰਤਰੀ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਰਾਤ ਨੂੰ ਸੌਣ ਵੇਲੇ ਵਿਸ਼ੇਸ਼ ਸਾਵਧਾਨੀਆਂ ਵਰਤੀਆਂ ਜਾਣ ਤਾਂ ਜੋ ਕਿਸੇ ਵੀ ਅਣਸੁਖਾਵੀਂ ਘਟਨਾ ਤੋਂ ਬਚਿਆ ਜਾ ਸਕੇ।
ਤੁਹਾਨੂੰ ਦੱਸ ਦਈਏ ਕਿ ਨਵੇਂ ਸਾਲ ਦੀ ਸ਼ੁਰੂਆਤ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਸੂਬੇ ਦੇ ਕਰੀਬ ਤਿੰਨ ਕਰੋੜ ਨਾਗਰਿਕਾਂ ਨੂੰ ਸਿਹਤ ਦੀ ਇਤਿਹਾਸਕ ਸੌਗ਼ਾਤ ਦਿੱਤੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਨਵਰੀ 2026 ਤੋਂ 'ਮੁੱਖ ਮੰਤਰੀ ਸਿਹਤ ਬੀਮਾ ਯੋਜਨਾ' ਲਾਗੂ ਕਰਨ ਦੀ ਮਨਜ਼ੂਰੀ ਦੇ ਕੇ ਸਿਹਤ ਸੁਰੱਖਿਆ ਦੀ ਦਿਸ਼ਾ ਵਿੱਚ ਇੱਕ ਵੱਡਾ ਅਤੇ ਦੂਰਗਾਮੀ ਕਦਮ ਚੁੱਕਿਆ ਹੈ। ਇਸ ਯੋਜਨਾ ਦੇ ਤਹਿਤ ਪੰਜਾਬ ਦੇ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਮੁਫ਼ਤ ਅਤੇ ਨਕਦੀ-ਰਹਿਤ (ਕੈਸ਼ਲੈੱਸ) ਇਲਾਜ ਮੁਹੱਈਆ ਕਰਵਾਇਆ ਜਾਵੇਗਾ।
ਇਹ ਯੋਜਨਾ ਸੂਬੇ ਵਿੱਚ ਸਰਵ-ਵਿਆਪੀ ਸਿਹਤ ਕਵਰੇਜ (Universal Health Coverage) ਨੂੰ ਮਜ਼ਬੂਤ ਕਰਨ ਦੀ ਦਿਸ਼ਾ ਵਿੱਚ ਮੀਲ ਦਾ ਪੱਥਰ ਸਾਬਤ ਹੋਵੇਗੀ। ਪਹਿਲਾਂ ਜਿੱਥੇ ਇੱਕ ਪਰਿਵਾਰ ਨੂੰ 5 ਲੱਖ ਰੁਪਏ ਤੱਕ ਦੀ ਸਿਹਤ ਸਹੂਲਤ ਮਿਲਦੀ ਸੀ, ਉੱਥੇ ਹੁਣ ਇਸ ਸੀਮਾ ਨੂੰ ਦੁੱਗਣਾ ਕਰ ਦਿੱਤਾ ਗਿਆ ਹੈ। ਖ਼ਾਸ ਗੱਲ ਇਹ ਹੈ ਕਿ ਇਸ ਯੋਜਨਾ ਦਾ ਲਾਭ ਸਰਕਾਰੀ ਕਰਮਚਾਰੀ, ਪੈਨਸ਼ਨਰ ਅਤੇ ਆਮ ਨਾਗਰਿਕ, ਸਾਰੇ ਬਿਨਾਂ ਕਿਸੇ ਆਮਦਨ ਸੀਮਾ ਦੇ ਉਠਾ ਸਕਣਗੇ। ਇਸ ਨਾਲ ਸਿਹਤ ਸੇਵਾਵਾਂ ਹੁਣ ਕਿਸੇ ਖ਼ਾਸ ਵਰਗ ਜਾਂ ਆਮਦਨ ਤੱਕ ਸੀਮਤ ਨਾ ਰਹਿ ਕੇ ਹਰ ਪੰਜਾਬੀ ਦੀ ਪਹੁੰਚ ਵਿੱਚ ਹੋਣਗੀਆਂ।