CM ਮਾਨ ਦੀ ਪੰਜਾਬ ਦੇ ਉਦਯੋਗਿਕ ਖੇਤਰ 'ਚ ਵੱਡੀ ਪੁਲਾਂਘ: ਮਾਰਚ ਤੋਂ ਸ਼ੁਰੂ ਹੋਵੇਗਾ ਲੁਧਿਆਣਾ ਦਾ ਟਾਟਾ ਸਟੀਲ ਪਲਾਂਟ
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਮਾਰਚ ਤੋਂ ਲੁਧਿਆਣਾ ’ਚ ਟਾਟਾ ਸਟੀਲ ਦੇ ਮੈਨੂਫੈਕਚਰਿੰਗ ਪਲਾਂਟ ਦੇ ਕਾਰਜਸ਼ੀਲ ਹੋਣ ਨਾਲ ਪੰਜਾਬ ਵਿਚ ਉਦਯੋਗ ਨੂੰ ਵੱਡਾ ਹੁਲਾਰਾ ਮਿਲੇਗਾ। ਉਨ੍ਹਾਂ ਨੇ ਇਹ ਪ੍ਰੋਜੈਕਟ ਰਾਜ ਦੀਆਂ ਪ੍ਰਗਤੀਸ਼ੀਲ ਨੀਤੀਆਂ ਅਤੇ ਮਜ਼ਬੂਤ ਸ਼ਾਸਨ ਢਾਂਚੇ ਵਿਚ ਆਲਮੀ ਉਦਯੋਗ ਦੇ ਵੱਧਦੇ ਵਿਸ਼ਵਾਸ ਨੂੰ ਦਰਸਾਉਂਦਾ ਹੈ।
Publish Date: Tue, 24 Feb 2026 11:19 AM (IST)
Updated Date: Tue, 24 Feb 2026 11:20 AM (IST)

ਸਟੇਟ ਬਿਊਰੋ, ਜਾਗਰਣ ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਮਾਰਚ ਤੋਂ ਲੁਧਿਆਣਾ ’ਚ ਟਾਟਾ ਸਟੀਲ ਦੇ ਮੈਨੂਫੈਕਚਰਿੰਗ ਪਲਾਂਟ ਦੇ ਕਾਰਜਸ਼ੀਲ ਹੋਣ ਨਾਲ ਪੰਜਾਬ ਵਿਚ ਉਦਯੋਗ ਨੂੰ ਵੱਡਾ ਹੁਲਾਰਾ ਮਿਲੇਗਾ। ਉਨ੍ਹਾਂ ਨੇ ਇਹ ਪ੍ਰੋਜੈਕਟ ਰਾਜ ਦੀਆਂ ਪ੍ਰਗਤੀਸ਼ੀਲ ਨੀਤੀਆਂ ਅਤੇ ਮਜ਼ਬੂਤ ਸ਼ਾਸਨ ਢਾਂਚੇ ਵਿਚ ਆਲਮੀ ਉਦਯੋਗ ਦੇ ਵੱਧਦੇ ਵਿਸ਼ਵਾਸ ਨੂੰ ਦਰਸਾਉਂਦਾ ਹੈ।
ਟਾਟਾ ਸਟੀਲ ਦੇ ਵਫ਼ਦ ਨਾਲ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ। ਇਸ ਵਫਦ ਵਿਚ ਉਪ ਪ੍ਰਧਾਨ (ਲਾਂਗ ਪ੍ਰੋਡਕਟਸ) ਅਸ਼ੀਸ਼ ਅਨੁਪਮ ਅਤੇ ਕਾਰਪੋਰੇਟ ਮਾਮਲਿਆਂ ਦੇ ਸੀਨੀਅਰ ਪ੍ਰਤੀਨਿਧੀ ਸ਼ਾਮਲ ਸਨ। ਮੁੱਖ ਮੰਤਰੀ ਨੇ ਕਿਹਾ ਕਿ ਟਾਟਾ ਸਟੀਲ ਗਰੁੱਪ ਦੁਨੀਆ ਦੇ ਚੋਟੀ ਦੇ ਸਟੀਲ ਨਿਰਮਾਤਾਵਾਂ ਵਿਚੋਂ ਇਕ ਹੈ ਜਿਸ ਦੀ ਕੱਚੇ ਸਟੀਲ ਦੀ ਸਾਲਾਨਾ ਸਮਰੱਥਾ ਲਗਪਗ 34 ਮਿਲੀਅਨ ਟਨ ਹੈ ਅਤੇ ਦੁਨੀਆ ਦੇ ਵੱਖ-ਵੱਖ ਭੂਗੋਲਿਕ ਖੇਤਰਾਂ ਵਿਚ ਇਸ ਦਾ ਮਜ਼ਬੂਤ ਸਥਾਨ ਹੈ।
ਮੁੱਖ ਮੰਤਰੀ ਮਾਨ ਨੇ ਕਿਹਾ ਕਿ ਸਟਾਟਾ ਸਟੀਲ ਲਿਮਟਿਡ ਲੁਧਿਆਣਾ ਦੀ ਹਾਈ-ਟੈੱਕ ਵੈਲੀ ਨੇੜੇ ਰੀਬਾਰ ਮਿੱਲ ਦੇ ਨਾਲ 0.75 ਐੱਮਟੀਪੀਏ ਇਲੈਕਟਿ੍ਕ ਆਰਕ ਫਰਨੇਸ ਅਧਾਰਤ ਸਟੀਲ-ਮੇਕਿੰਗ ਸਹੂਲਤ ਸਥਾਪਤ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ 115 ਏਕੜ ਵਿਚ ਫੈਲੇ ਇਸ ਪ੍ਰੋਜੈਕਟ ਵਿਚ ਸ਼ੁਰੂ ’ਚ ਲਗਪਗ 2600 ਕਰੋੜ ਦੇ ਨਿਵੇਸ਼ ਦਾ ਅਨੁਮਾਨ ਸੀ ਜੋ ਹੁਣ ਵੱਧ ਕੇ 3200 ਕਰੋੜ ਹੋ ਗਿਆ ਹੈ। ਪਲਾਂਟ ਨਾਲ ਲਗਪਗ 2500 ਵਿਅਕਤੀਆਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਹੋਣ ਦੀ ਉਮੀਦ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਯੂਨਿਟ 100 ਪ੍ਰਤੀਸ਼ਤ ਸਟੀਲ ਸਕ੍ਰੈਪ ਨੂੰ ਕੱਚੇ ਮਾਲ ਦੇ ਰੂਪ ਵਿਚ ਵਰਤੇਗੀ ਅਤੇ ਟਿਕਾਊ ਤੇ ਵਾਤਾਵਰਣ-ਅਨੁਕੂਲ ਉਤਪਾਦਨ ਪ੍ਰਕਿਰਿਆ ਅਪਣਾਏਗੀ। ਉਨ੍ਹਾਂ ਕਿਹਾ ਕਿ ਇਲੈਕਟਿ੍ਕ ਆਰਕ ਫਰਨੇਸ ਰੂਟ ਰਵਾਇਤੀ ਬਲਾਸਟ ਫਰਨੇਸ ਤਕਨੀਕ ਦੀ ਤੁਲਨਾ ’ਚ ਕਾਰਬਨ ਦੇ ਪੈਦਾ ਹੋਣ ਨੂੰ ਕਾਫੀ ਹੱਦ ਤੱਕ ਘੱਟ ਕਰਦਾ ਹੈ ਜੋ ਵਾਤਾਵਰਣ ਅਨੁਕੂਲ ਅਤੇ ਟਿਕਾਊ ਉਦੋਯਿਗਕ ਵਿਕਾਸ ਪ੍ਰਤੀ ਪੰਜਾਬ ਸਰਕਾਰ ਦੀ ਪ੍ਰਤੀਨਿਧਤਾ ਨੂੰ ਹੋਰ ਮਜ਼ਬੂਤ ਕਰਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਇਸ ਮੈਗਾ ਪ੍ਰੋਜੈਕਟ ਦੇ ਨਿਰਮਾਣ ਅਤੇ ਸੰਚਾਲਨ ਨੂੰ ਸਮਾਂਬੱਧ ਢੰਗ ਨਾਲ ਯਕੀਨੀ ਬਣਾਇਆ ਹੈ। ਇਸ ਪ੍ਰੋਜੈਕਟ ਦੀ ਸ਼ੁਰੂਆਤ ਨੂੰ ਰਾਜ ਲਈ ਮਾਣ ਦੀ ਗੱਲ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਹ ਜਮਸ਼ੇਦਪੁਰ ਤੋਂ ਬਾਅਦ ਭਾਰਤ ’ਚ ਟਾਟਾ ਸਟੀਲ ਦਾ ਦੂਸਰਾ ਸਭ ਤੋਂ ਵੱਡਾ ਪਲਾਂਟ ਹੈ ਅਤੇ ਪੰਜਾਬ ਵਿਚ ਕੰਪਨੀ ਦੇ ਸਭ ਤੋਂ ਵੱਡੇ ਨਿਵੇਸ਼ ਨੂੰ ਦਰਸਾਉਂਦਾ ਹੈ।
ਇਸ ਮੌਕੇ ਕੈਬਨਿਟ ਮੰਤਰੀ ਸੰਜੀਵ ਅਰੋੜਾ, ਮੁੱਖ ਸਕੱਤਰ ਕੇਏਪੀ ਸਿਨਹਾ ਤੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।