CM Mann ਨੇ ਵਿਧਾਇਕਾਂ ਤੇ ਮੰਤਰੀਆਂ ਨੂੰ ਮੀਟਿੰਗ ਦੌਰਾਨ ਸੁਣਾਈਆਂ ਖਰੀਆਂ-ਖਰੀਆਂ, ਖੂਬ ਕੀਤੀ ਝਾੜ ਝੰਬ; ਜਾਣੋ ਮਾਮਲਾ
ਦੱਸਿਆ ਜਾਂਦਾ ਹੈ ਕਿ ਮੀਟਿੰਗ ਵਿੱਚ ਮੁੱਖ ਮੰਤਰੀ ਨੇ ਜਿਸ ਮੰਤਰੀ ਦਾ ਨਾਮ ਟਰਾਲੀ ਦੀ ਅਦਾਇਗੀ ਨੂੰ ਲੈ ਕੇ ਜੁੜ ਰਿਹਾ ਹੈ ਉਸ ਖਿਲਾਫ ਸਖਤ ਟਿੱਪਣੀਆਂ ਕੀਤੀਆਂ ਹਨ। ਮੁੱਖ ਮੰਤਰੀ ਨੇ ਵਿਧਾਇਕਾਂ ਨੂੰ ਸਖਤ ਤਾੜਨਾ ਕੀਤੀ ਹੈ ਕਿ ਅਜਿਹੀਆਂ ਗੱਲਾਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਇਸੇ ਤਰ੍ਹਾਂ ਮਨੀਸ਼ ਸਸੋਦੀਆ ਨੇ ਵੀ ਮੀਟਿੰਗ ਦੌਰਾਨ ਕਿਹਾ ਕਿ 2027 ਦੀਆਂ ਚੋਣਾਂ ਦੇ ਮੱਦੇ ਨਜ਼ਰ ਟਿਕਟਾਂ ਦੀ ਵੰਡ ਨੂੰ ਲੈ ਕੇ ਵਿਧਾਇਕਾਂ ਦੀ ਕਾਰਗੁਜ਼ਾਰੀ ਦਾ ਮੁਲਾਂਕਣ ਕੀਤਾ ਜਾਵੇਗਾ।
Publish Date: Wed, 15 Apr 2026 09:35 AM (IST)
Updated Date: Wed, 15 Apr 2026 09:49 AM (IST)

ਜੈ ਸਿੰਘ ਛਿੱਬਰ, ਚੰਡੀਗੜ੍ਹ - ਮੁੱਖ ਮੰਤਰੀ ਭਗਵੰਤ ਮਾਨ ਨੇ ਮੀਟਿੰਗ ਦੌਰਾਨ ਵਿਧਾਇਕਾਂ, ਮੰਤਰੀਆਂ ਨੂੰ ਖਰੀਆਂ ਖਰੀਆਂ ਸੁਣਾਈਆਂ ਹਨ। ਪਤਾ ਲੱਗਿਆ ਹੈ ਕਿ ਮੀਟਿੰਗ ਵਿੱਚ ਪੰਜਾਬ ਮਾਮਲਿਆਂ ਦੇ ਇੰਚਾਰਜ ਮਨੀਸ਼ ਸਿਸੋਦੀਆ, ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਵੀ ਸ਼ਾਮਿਲ ਸਨ। ਮੁੱਖ ਮੰਤਰੀ ਦਾ ਸਖਤ ਰਵੱਈਆ ਦੇਖ ਕੇ ਵਿਧਾਇਕ ਤੇ ਮੰਤਰੀ ਹੈਰਾਨ ਰਹਿ ਗਏ। ਜਾਣਕਾਰੀ ਅਨੁਸਾਰ ਪਿਛਲੇ ਕੁਝ ਦਿਨਾਂ ਤੋਂ ਸੋਸ਼ਲ ਮੀਡੀਆ 'ਤੇ ਟਰਾਲੀ ਦੀ ਅਦਾਇਗੀ ਨੂੰ ਲੈ ਕੇ ਸ਼ੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀਆਂ ਖਬਰਾਂ ਨੂੰ ਲੈ ਕੇ ਮੁੱਖ ਮੰਤਰੀ ਕਾਫੀ ਪਰੇਸ਼ਾਨ ਸਨ। ਦੱਸਿਆ ਜਾਂਦਾ ਹੈ ਕਿ ਮੀਟਿੰਗ ਵਿੱਚ ਮੁੱਖ ਮੰਤਰੀ ਨੇ ਜਿਸ ਮੰਤਰੀ ਦਾ ਨਾਮ ਟਰਾਲੀ ਦੀ ਅਦਾਇਗੀ ਨੂੰ ਲੈ ਕੇ ਜੁੜ ਰਿਹਾ ਹੈ ਉਸ ਖਿਲਾਫ ਸਖਤ ਟਿੱਪਣੀਆਂ ਕੀਤੀਆਂ ਹਨ। ਮੁੱਖ ਮੰਤਰੀ ਨੇ ਵਿਧਾਇਕਾਂ ਨੂੰ ਸਖਤ ਤਾੜਨਾ ਕੀਤੀ ਹੈ ਕਿ ਅਜਿਹੀਆਂ ਗੱਲਾਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸੇ ਤਰ੍ਹਾਂ ਮਨੀਸ਼ ਸਿਸੋਦੀਆ ਨੇ ਵੀ ਮੀਟਿੰਗ ਦੌਰਾਨ ਕਿਹਾ ਕਿ 2027 ਦੀਆਂ ਚੋਣਾਂ ਦੇ ਮੱਦੇਨਜ਼ਰ ਟਿਕਟਾਂ ਦੀ ਵੰਡ ਨੂੰ ਲੈ ਕੇ ਵਿਧਾਇਕਾਂ ਦੀ ਕਾਰਗੁਜ਼ਾਰੀ ਦਾ ਮੁਲਾਂਕਣ ਕੀਤਾ ਜਾਵੇਗਾ। ਇੱਥੇ ਦੱਸਿਆ ਜਾਂਦਾ ਹੈ ਕਿ ਪਿਛਲੇ ਕੁਝ ਦਿਨਾਂ ਤੋਂ ਵਿਰੋਧੀ ਧਿਰਾਂ ਨੇ ਸੋਸ਼ਲ ਮੀਡੀਆ 'ਤੇ ਟਰਾਲੀ ਦੇ ਮੁੱਦੇ 'ਤੇ ਸਰਕਾਰ ਨੂੰ ਬੁਰੀ ਤਰ੍ਹਾਂ ਘੇਰਿਆ ਹੋਇਆ ਹੈ ਜਿਸ ਕਰਕੇ ਸਰਕਾਰ ਦੀ ਭਰੋਸੇਯੋਗਤਾ ਤੇ ਇਮਾਨਦਾਰੀ' ਤੇ ਸਵਾਲ ਵੀ ਉੱਠ ਰਹੇ ਹਨ। ਇਹੀ ਕਾਰਨ ਹੈ ਕਿ ਮੁੱਖ ਮੰਤਰੀ ਕਾਫੀ ਪਰੇਸ਼ਾਨ ਦਿਖੇ ਅਤੇ ਉਨਾਂ ਨੇ ਵਿਧਾਇਕਾਂ ਦੀ ਖੂਬ ਝਾੜ ਝੰਬ ਕੀਤੀ।