CM ਮਾਨ ਦਾ ਵੱਡਾ ਐਲਾਨ, ਸ਼ੁਰੂ ਹੋਵੇਗਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ; ਇਸ ਉਮਰ ਵਾਲੇ ਨੌਜਵਾਨ ਲੈ ਸਕਣਗੇ ਹਿੱਸਾ
ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਦੇ ਨੌਜਵਾਨਾਂ ਲਈ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ ਸ਼ੁਰੂ ਕਰਨ ਜਾ ਰਹੇ ਹਨ। ਇਸ ਮੁਕਾਬਲੇ ਵਿੱਚ 15 ਤੋਂ 30 ਸਾਲ ਦੀ ਉਮਰ ਦੇ ਨੌਜਵਾਨ ਹਿੱਸਾ ਲੈ ਸਕਣਗੇ।
Publish Date: Sat, 14 Nov 2026 09:55 AM (IST)
Updated Date: Sat, 14 Nov 2026 10:06 AM (IST)
ਸਟੇਟ ਬਿਊਰੋ, ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਦੁਪਹਿਰ 12 ਵਜੇ ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫਰੰਸ ਕਰਨਗੇ। ਇਸ ਦੌਰਾਨ ਮਾਨ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਲਈ ਇਕ ਵੱਡਾ ਐਲਾਨ ਕੀਤਾ ਜਾਵੇਗਾ।
ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਦੇ ਨੌਜਵਾਨਾਂ ਲਈ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ ਸ਼ੁਰੂ ਕਰਨ ਜਾ ਰਹੇ ਹਨ। ਇਸ ਮੁਕਾਬਲੇ ਵਿੱਚ 15 ਤੋਂ 30 ਸਾਲ ਦੀ ਉਮਰ ਦੇ ਨੌਜਵਾਨ ਹਿੱਸਾ ਲੈ ਸਕਣਗੇ।
ਮੁਕਾਬਲੇ ਦਾ ਵਿਸ਼ਾ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਹੋਵੇਗਾ। ਇਸ ਵਿੱਚ ਜਿੱਤਣ ਵਾਲੇ ਮੁਕਾਬਲੇਬਾਜ਼ ਨੂੰ ਇਕ ਕਰੋੜ ਰੁਪਏ ਦਾ ਨਕਦ ਇਨਾਮ ਦਿੱਤਾ ਜਾਵੇਗਾ। ਸਰਕਾਰ ਵੱਲੋਂ ਇਸ ਮੁਕਾਬਲੇ ਸਬੰਧੀ ਹੋਰ ਵੇਰਵੇ ਮੁੱਖ ਮੰਤਰੀ ਦੀ ਪ੍ਰੈੱਸ ਕਾਨਫਰੰਸ ਦੌਰਾਨ ਸਾਂਝੇ ਕੀਤੇ ਜਾਣ ਦੀ ਸੰਭਾਵਨਾ ਹੈ।