ਮੁੱਖ ਮੰਤਰੀ ਨੇ ਕੇਂਦਰੀ ਲੀਡਰਸ਼ਿਪ 'ਤੇ ਨਿੱਜੀ ਹਮਲੇ ਕਰਦਿਆਂ ਕਿਹਾ ਕਿ ਦੇਸ਼ ਨੂੰ ਸਿਰਫ਼ ਦੋ ਲੋਕਾਂ ਵੱਲੋਂ ਚਲਾਇਆ ਜਾ ਰਿਹਾ ਹੈ ਅਤੇ ਜੋ ਵੀ ਉਨ੍ਹਾਂ ਦੇ ਨਾਲ ਮਿਲ ਕੇ ਨਹੀਂ ਚੱਲਦਾ, ਉਸ ਨੂੰ ਨਿਸ਼ਾਨਾ ਬਣਾਇਆ ਜਾਂਦਾ ਹੈ। 'ਵਿਸ਼ਵ ਗੁਰੂ' ਦੇ ਨਾਅਰੇ 'ਤੇ ਤਨਜ਼ ਕੱਸਦਿਆਂ ਮਾਨ ਨੇ ਕਿਹਾ ਕਿ ਅਸੀਂ 'ਵਿਸ਼ਵ ਚੇਲੇ' ਬਣ ਕੇ ਰਹਿ ਗਏ ਹਾਂ ਕਿਉਂਕਿ ਦੇਸ਼ ਦੀਆਂ ਨੀਤੀਆਂ ਅਤੇ ਤੇਲ ਖਰੀਦਣ ਵਰਗੇ ਫੈਸਲੇ ਹੁਣ ਵ੍ਹਾਈਟ ਹਾਊਸ ਅਤੇ ਟਰੰਪ ਦੇ ਹੁਕਮਾਂ ਮੁਤਾਬਕ ਲਏ ਜਾ ਰਹੇ ਹਨ।

ਜੈ ਸਿੰਘ ਛਿੱਬਰ, ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਇੱਕ ਅਹਿਮ ਪ੍ਰੈੱਸ ਕਾਨਫਰੰਸ ਦੌਰਾਨ ਕੇਂਦਰ ਸਰਕਾਰ ਅਤੇ ਜਾਂਚ ਏਜੰਸੀਆਂ ਵਿਰੁੱਧ ਤਿੱਖਾ ਮੋਰਚਾ ਖੋਲ੍ਹਦਿਆਂ ਦੇਸ਼ ਵਿੱਚ ਲੋਕਤੰਤਰ ਦੀ ਥਾਂ 'ਤਾਨਾਸ਼ਾਹੀ' ਹੋਣ ਦਾ ਦਾਅਵਾ ਕੀਤਾ ਹੈ। ਮੁੱਖ ਮੰਤਰੀ ਨੇ ਜਾਣਕਾਰੀ ਦਿੱਤੀ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਵਿਰੁੱਧ ਵਿਧਾਨ ਸਭਾ ਵਿੱਚ ਪਾਸ ਕੀਤੇ ਗਏ ਸਖ਼ਤ ਐਕਟ ਨੂੰ ਹੁਣ ਅੰਤਿਮ ਪ੍ਰਵਾਨਗੀ ਲਈ ਮਾਣਯੋਗ ਰਾਜਪਾਲ ਕੋਲ ਭੇਜ ਦਿੱਤਾ ਗਿਆ ਹੈ, ਤਾਂ ਜੋ ਅਜਿਹੇ ਘਿਨਾਉਣੇ ਅਪਰਾਧਾਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਸਕੇ। ਇਸ ਦੇ ਨਾਲ ਹੀ, ਉਨ੍ਹਾਂ ਨੇ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਦੇ ਟਿਕਾਣਿਆਂ 'ਤੇ ਹੋਈ ED ਦੀ ਛਾਪੇਮਾਰੀ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ CBI ਅਤੇ ED ਵਰਗੀਆਂ ਏਜੰਸੀਆਂ ਰਾਹੀਂ ਵਿਰੋਧੀਆਂ ਨੂੰ ਡਰਾਉਣ ਦਾ ਅਸਫ਼ਲ ਯਤਨ ਕਰ ਰਹੀ ਹੈ। ਮਾਨ ਨੇ ਸਪੱਸ਼ਟ ਕੀਤਾ ਕਿ ਆਮ ਆਦਮੀ ਪਾਰਟੀ ਦੇ ਆਗੂ ਇਨ੍ਹਾਂ ਹੱਥਕੰਡਿਆਂ ਤੋਂ ਡਰਨ ਵਾਲੇ ਨਹੀਂ ਹਨ।
ਮੁੱਖ ਮੰਤਰੀ ਨੇ ਕੇਂਦਰੀ ਲੀਡਰਸ਼ਿਪ 'ਤੇ ਨਿੱਜੀ ਹਮਲੇ ਕਰਦਿਆਂ ਕਿਹਾ ਕਿ ਦੇਸ਼ ਨੂੰ ਸਿਰਫ਼ ਦੋ ਲੋਕਾਂ ਵੱਲੋਂ ਚਲਾਇਆ ਜਾ ਰਿਹਾ ਹੈ ਅਤੇ ਜੋ ਵੀ ਉਨ੍ਹਾਂ ਦੇ ਨਾਲ ਮਿਲ ਕੇ ਨਹੀਂ ਚੱਲਦਾ, ਉਸ ਨੂੰ ਨਿਸ਼ਾਨਾ ਬਣਾਇਆ ਜਾਂਦਾ ਹੈ। 'ਵਿਸ਼ਵ ਗੁਰੂ' ਦੇ ਨਾਅਰੇ 'ਤੇ ਤਨਜ਼ ਕੱਸਦਿਆਂ ਮਾਨ ਨੇ ਕਿਹਾ ਕਿ ਅਸੀਂ 'ਵਿਸ਼ਵ ਚੇਲੇ' ਬਣ ਕੇ ਰਹਿ ਗਏ ਹਾਂ ਕਿਉਂਕਿ ਦੇਸ਼ ਦੀਆਂ ਨੀਤੀਆਂ ਅਤੇ ਤੇਲ ਖਰੀਦਣ ਵਰਗੇ ਫੈਸਲੇ ਹੁਣ ਵ੍ਹਾਈਟ ਹਾਊਸ ਅਤੇ ਟਰੰਪ ਦੇ ਹੁਕਮਾਂ ਮੁਤਾਬਕ ਲਏ ਜਾ ਰਹੇ ਹਨ। ਉਨ੍ਹਾਂ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਦੇ ਮਾਮਲਿਆਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਜਿਸ ਤਰ੍ਹਾਂ ਅਦਾਲਤਾਂ ਨੇ ਉਨ੍ਹਾਂ ਨੂੰ ਬਰੀ ਕਰਦਿਆਂ ਕੇਂਦਰ ਦੇ ਕੇਸਾਂ 'ਤੇ ਸਵਾਲ ਚੁੱਕੇ ਹਨ, ਉਹ ਸਾਬਤ ਕਰਦਾ ਹੈ ਕਿ ਇਹ ਸਾਰੀ ਕਾਰਵਾਈ ਸਿਆਸੀ ਬਦਲਾਖ਼ੋਰੀ ਤੋਂ ਪ੍ਰੇਰਿਤ ਹੈ। ਮੁੱਖ ਮੰਤਰੀ ਨੇ ਅਖੀਰ ਵਿੱਚ ਚਿਤਾਵਨੀ ਦਿੱਤੀ ਕਿ ਅਜਿਹੇ ਤਾਨਾਸ਼ਾਹੀ ਸਿਸਟਮ ਨਾਲ ਦੇਸ਼ ਦਾ ਭਵਿੱਖ ਖ਼ਤਰੇ ਵਿੱਚ ਹੈ।
Good Morning! An action by the Enforcement Directorate took place at my premises. As a responsible citizen, I will fully cooperate with the agencies and I am confident that the truth will prevail.
— Sanjeev Arora (@SanjeevArora_PB) April 17, 2026
आम आदमी पार्टी के नेता के यहाँ तीन दिन में ये दूसरी ED की रेड है।
क्या प्रधान मंत्री जी बतायेंगे कि अभी तक “आप” नेताओं के यहाँ जो इतनी सारी अनगिनत रेड की हैं, उनमे कितना काला पैसा मिला? एक रुपया भी मिला?
पूरा देश देख रहा है कि आप केवल सत्ता के लिए कितनी ओछी राजनीति कर रहे हैं। https://t.co/qUcfn9Bq53
— Arvind Kejriwal (@ArvindKejriwal) April 17, 2026
👉 ED heat on alleged AAP “money exchangers” — first Ashok Mittal, now @SanjeevArora_PB.
👉 If the CBI or ED acts, it’s called oppression; if Vigilance acts, it’s seen as a strike against corruption. In AAP, hypocrisy committed suicide 🤔
👉 Long-standing chatter of crores… pic.twitter.com/eumSNSJvWH
— Bikram Singh Majithia (@bsmajithia) April 17, 2026