- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਇਸ ਤੋਂ ਪਹਿਲਾਂ ਪਹਿਲੇ ਪੜਾਅ ਤਹਿਤ 255 ਅਤੇ ਦੂਜੇ ਪੜਾਅ ਤਹਿਤ 509 ਖੇਡ ਮੈਦਾਨ ਲੋਕਾਂ ਨੂੰ ਸਮਰਪਿਤ ਕੀਤੇ ਜਾ ਚੁੱਕੇ ਹਨ। ਹੁਣ ਤੀਜੇ ਪੜਾਅ ਵਿਚ 1,000 ਹੋਰ ਨਵੇਂ ਖੇਡ ਮੈਦਾਨਾਂ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ।

ਪੰਜਾਬੀ ਜਾਗਰਣ ਬਿਊਰੋ, ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਸੂਬੇ ਵਿਚ ਖੇਡਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਖੇਡ ਮੈਦਾਨਾਂ ਦਾ ਨਿਰਮਾਣ ਕੀਤਾ ਜਾ ਰਿਹਾ ਹੈ। ਇਸੇ ਮੁਹਿੰਮ ਤਹਿਤ ਮੁੱਖ ਮੰਤਰੀ ਭਗਵੰਤ ਮਾਨ ਅੱਜ ਅਮਲੋਹ ਤੋਂ 1,000 ਨਵੇਂ ਖੇਡ ਮੈਦਾਨਾਂ ਦਾ ਉਦਘਾਟਨ ਕਰ ਕੇ ਇਨ੍ਹਾਂ ਨੂੰ ਪੰਜਾਬ ਦੇ ਲੋਕਾਂ ਨੂੰ ਸਮਰਪਿਤ ਕਰਨਗੇ।
ਇਸ ਤੋਂ ਪਹਿਲਾਂ ਪਹਿਲੇ ਪੜਾਅ ਤਹਿਤ 255 ਅਤੇ ਦੂਜੇ ਪੜਾਅ ਤਹਿਤ 509 ਖੇਡ ਮੈਦਾਨ ਲੋਕਾਂ ਨੂੰ ਸਮਰਪਿਤ ਕੀਤੇ ਜਾ ਚੁੱਕੇ ਹਨ। ਹੁਣ ਤੀਜੇ ਪੜਾਅ ਵਿਚ 1,000 ਹੋਰ ਨਵੇਂ ਖੇਡ ਮੈਦਾਨਾਂ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ।
ਸਰਕਾਰ ਦਾ ਕਹਿਣਾ ਹੈ ਕਿ ਇਸ ਪਹਿਲ ਦਾ ਮਕਸਦ ਪਿੰਡਾਂ ਅਤੇ ਸ਼ਹਿਰਾਂ ਵਿਚ ਖੇਡ ਸਹੂਲਤਾਂ ਦਾ ਵਿਸਥਾਰ ਕਰਨਾ, ਖਿਡਾਰੀਆਂ ਨੂੰ ਬਿਹਤਰ ਮੌਕੇ ਮੁਹੱਈਆ ਕਰਵਾਉਣਾ ਅਤੇ ਨੌਜਵਾਨਾਂ ਨੂੰ ਖੇਡ ਗਤੀਵਿਧੀਆਂ ਵੱਲ ਉਤਸ਼ਾਹਿਤ ਕਰਨਾ ਹੈ। ਪੰਜਾਬ ਸਰਕਾਰ ਨੇ ਖੇਡ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਖਿਡਾਰੀਆਂ ਨੂੰ ਆਧੁਨਿਕ ਸਹੂਲਤਾਂ ਦੇਣ ਦੀ ਵਚਨਬੱਧਤਾ ਦੁਹਰਾਈ ਹੈ।