- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੁਲਾਕਾਤ ਦੌਰਾਨ ਪੰਜਾਬ ਨਾਲ ਸਬੰਧਤ ਊਰਜਾ ਅਤੇ ਬਿਜਲੀ ਖੇਤਰ ਦੇ ਵੱਖ-ਵੱਖ ਮੁੱਦਿਆਂ ’ਤੇ ਚਰਚਾ ਹੋਣ ਦੀ ਸੰਭਾਵਨਾ ਹੈ। ਭਗਵੰਤ ਮਾਨ ਪਹਿਲਾਂ ਵੀ ਦਿੱਲੀ ਵਿੱਚ ਮਨੋਹਰ ਲਾਲ ਖੱਟਰ ਨਾਲ ਪੰਜਾਬ ਨਾਲ ਜੁੜੇ ਮੁੱਦਿਆਂ ’ਤੇ ਮੁਲਾਕਾਤ ਕਰ ਚੁੱਕੇ ਹਨ।

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਦਿੱਲੀ ਦੌਰੇ ’ਤੇ ਜਾਣਗੇ। ਇਸ ਦੌਰਾਨ ਉਹ ਕੇਂਦਰੀ ਊਰਜਾ ਮੰਤਰੀ ਮਨੋਹਰ ਲਾਲ ਖੱਟਰ ਨਾਲ ਮੁਲਾਕਾਤ ਕਰਨਗੇ। ਮੁੱਖ ਮੰਤਰੀ ਮਾਨ ਅਤੇ ਕੇਂਦਰੀ ਮੰਤਰੀ ਖੱਟਰ ਵਿਚਕਾਰ ਦੁਪਹਿਰ 3 ਵਜੇ ਮੁਲਾਕਾਤ ਹੋਣੀ ਹੈ।
ਮੁਲਾਕਾਤ ਦੌਰਾਨ ਪੰਜਾਬ ਨਾਲ ਸਬੰਧਤ ਊਰਜਾ ਅਤੇ ਬਿਜਲੀ ਖੇਤਰ ਦੇ ਵੱਖ-ਵੱਖ ਮੁੱਦਿਆਂ ’ਤੇ ਚਰਚਾ ਹੋਣ ਦੀ ਸੰਭਾਵਨਾ ਹੈ। ਭਗਵੰਤ ਮਾਨ ਪਹਿਲਾਂ ਵੀ ਦਿੱਲੀ ਵਿੱਚ ਮਨੋਹਰ ਲਾਲ ਖੱਟਰ ਨਾਲ ਪੰਜਾਬ ਨਾਲ ਜੁੜੇ ਮੁੱਦਿਆਂ ’ਤੇ ਮੁਲਾਕਾਤ ਕਰ ਚੁੱਕੇ ਹਨ।
ਇਹ ਮੁਲਾਕਾਤ ਅਜਿਹੇ ਸਮੇਂ ਹੋ ਰਹੀ ਹੈ ਜਦੋਂ ਪੰਜਾਬ ਸਰਕਾਰ ਸੂਬੇ ਦੀ ਬਿਜਲੀ ਅਤੇ ਊਰਜਾ ਨਾਲ ਸਬੰਧਤ ਮਾਮਲਿਆਂ ਨੂੰ ਕੇਂਦਰ ਦੇ ਸਾਹਮਣੇ ਲਗਾਤਾਰ ਉਠਾ ਰਹੀ ਹੈ। ਮਨੋਹਰ ਲਾਲ ਖੱਟਰ ਇਸ ਵੇਲੇ ਕੇਂਦਰੀ ਊਰਜਾ ਮੰਤਰੀ ਹਨ।