- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਧਾਨ ਮੰਤਰੀ ਨਰਿੰਦਰ ਮੋਦੀ ਨਰਿੰਦਰ ਮੋਦੀ ਦੀ ਪ੍ਰਧਾਨਗੀ ’ਚ ਹੋਣ ਵਾਲੀ ਇਸ ਅਹਿਮ ਬੈਠਕ ’ਚ ਵੱਖ-ਵੱਖ ਸੂਬਿਆਂ ਦੇ ਮੁੱਖ ਮੰਤਰੀ ਹਿੱਸਾ ਲੈਣਗੇ ਤੇ ਵਿਕਾਸ ਸਬੰਧੀ ਮੁੱਦਿਆਂ ’ਤੇ ਆਪੋ-ਆਪਣੇ ਸੂਬਿਆਂ ਦਾ ਪੱਖ ਰੱਖਣਗੇ। ਮੁੱਖ ਮੰਤਰੀ ਮਾਨ ਬੈਠਕ ਦੌਰਾਨ ਸਿੱਖਿਆ ਖੇਤਰ ’ਚ ਕੀਤੇ ਗਏ ਸੁਧਾਰਾਂ ਨੂੰ ਪ੍ਰਮੁਖਤਾ ਨਾਲ ਚੁੱਕਣਗੇ।

ਸਟੇਟ ਬਿਊਰੋ, ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ 11 ਜੂਨ ਨੂੰ ਹੋਣ ਵਾਲੀ ਨੀਤੀ ਆਯੋਗ ਦੀ ਗਵਰਨਿੰਗ ਕੌਂਸਲ ਦੀ ਬੈਠਕ ’ਚ ਪੰਜਾਬ ਸਰਕਾਰ ਦੀਆਂ ਸਿੱਖਿਆ, ਸਿਹਤ, ਖੇਤੀ ਤੇ ਸਨਅਤੀ ਵਿਕਾਸ ਨਾਲ ਜੁੜੀਆਂ ਪ੍ਰਾਪਤੀਆਂ ਦੀ ਰਿਪੋਰਟ ਕਾਰਡ ਪੇਸ਼ ਕਰਨਗੇ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਰਿੰਦਰ ਮੋਦੀ ਦੀ ਪ੍ਰਧਾਨਗੀ ’ਚ ਹੋਣ ਵਾਲੀ ਇਸ ਅਹਿਮ ਬੈਠਕ ’ਚ ਵੱਖ-ਵੱਖ ਸੂਬਿਆਂ ਦੇ ਮੁੱਖ ਮੰਤਰੀ ਹਿੱਸਾ ਲੈਣਗੇ ਤੇ ਵਿਕਾਸ ਸਬੰਧੀ ਮੁੱਦਿਆਂ ’ਤੇ ਆਪੋ-ਆਪਣੇ ਸੂਬਿਆਂ ਦਾ ਪੱਖ ਰੱਖਣਗੇ। ਮੁੱਖ ਮੰਤਰੀ ਮਾਨ ਬੈਠਕ ਦੌਰਾਨ ਸਿੱਖਿਆ ਖੇਤਰ ’ਚ ਕੀਤੇ ਗਏ ਸੁਧਾਰਾਂ ਨੂੰ ਪ੍ਰਮੁਖਤਾ ਨਾਲ ਚੁੱਕਣਗੇ। ਸਰਕਾਰ ਦਾ ਦਾਅਵਾ ਹੈ ਕਿ ਪਿਛਲੇ ਕੁਝ ਸਾਲਾਂ ’ਚ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ’ਚ ਵੱਡੇ ਪੱਧਰ ’ਤੇ ਸੁਧਾਰ ਕੀਤਾ ਗਿਆ ਹੈ, ਜਿਸ ਦੇ ਨਤੀਜੇ ਵਜੋਂ ਵੱਡੀ ਗਿਣਤੀ ’ਚ ਵਿਦਿਆਰਥੀਆਂ ਨੇ ਨਿੱਜੀ ਸਕੂਲਾਂ ਤੋਂ ਸਰਕਾਰੀ ਸਕੂਲਾਂ ਵੱਲ ਰਖ਼ ਕੀਤਾ ਹੈ। ਬੈਠਕ ’ਚ ਸਕੂਲ ਆਫ ਐਕਲੀਸੈਂਸ ਦੀ ਸਥਾਪਨਾ, ਆਧੁਨਿਕ ਸਹੂਲਤਾਂ ਨਾਲ ਲੈਸ ਸਕੂਲਾਂ ਦਜੇ ਵਿਕਾਸ ਤੇ ਮੁਕਾਬਲੇ ਦੀਆਂ ਪ੍ਰੀਖਿਆਵਾਂ ’ਚ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਵਧਦੀ ਕਾਮਯਾਬੀ ਦਾ ਵੀ ਜ਼ਿਕਰ ਕੀਤਾ ਜਾਵੇਗਾ।
ਸੂਬਾ ਸਰਕਾਰ ਇਨ੍ਹਾਂ ਪਹਿਲੂਆਂ ਨੂੰ ਸਿੱਖਿਆ ਖੇਤਰ ’ਚ ਬਦਲਾਅ ਦੀ ਮਿਸਾਲ ਦੇ ਤੌਰ ’ਤੇ ਪੇਸ਼ ਕਰਨ ਦੀ ਤਿਆਰੀ ’ਚ ਹੈ। ਖੇਤੀ ਖੇਤਰ ’ਚ ਮੁੱਖ ਮੰਤਰੀ ਸਿੰਚਾਈ ਵਿਵਸਥਾ ਨੂੰ ਮਜ਼ਬੂਤ ਬਣਾਉਣ ਲਈ ਕੀਤੇ ਗਏ ਯਤਨਾਂ ਦਾ ਜ਼ਿਕਰ ਕਰਨਗੇ। ਸਰਕਾਰ ਦਾ ਕਹਿਣਾ ਹੈ ਕਿ ਸਾਲਾਂ ਤੋਂ ਬੰਦ ਜਾਂ ਅਮਡਿੱਠ ਪਈਆਂ ਕਈ ਨਹਿਰਾਂ ਤੇ ਡਿਸਟ੍ਰੀਬਿਊਸ਼ਨ ਪ੍ਰਣਾਲੀਆਂ ਨੂੰ ਦੁਬਾਰਾ ਚਾਲੀ ਕੀਤਾ ਗਿਆ ਹੈ। ਇਸ ਕਾਰਨ ਖੇਤੀ ਲਈ ਨਹਿਰੀ ਪਾਣੀ ਦੀ ਉਪਲਬਧਤਾ ਵਧੀ ਹੈ ਤੇ ਕਿਸਾਨਾਂ ਦੀ ਟਿਊਬਵੈੱਲਾਂ ’ਤੇ ਨਿਰਭਰਤਾ ਘੱਟ ਕਨਰ ਦੀ ਦਿਸ਼ਾ ’ਚ ਤਰੱਕੀ ਹੋਈ ਹੈ। ਪੰਜਾਬ ਸਰਕਾਰ ਇਸ ਪਹਿਲ ਨੂੰ ਜਲ ਸੰਭਾਲ ਤੇ ਖੇਤੀ ਸੁਧਾਰਾਂ ਨਾਲ ਜੋੜ ਕੇ ਰਾਸ਼ਟਰੀ ਮੰਚ ’ਤੇ ਰੱਖਣ ਦੀ ਤਿਆਰੀ ਕਰ ਰਹੀ ਹੈ।
ਸਿਹਤ ਖੇਤਰ ’ਚ ਮੁੱਖ ਮੰਤਰੀ ਮਾਨ ਹਾਲ ਹੀ ’ਚ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਨੂੰ ਸਰਕਾਰ ਦੀਆਂ ਅਹਿਮ ਪ੍ਰਾਪਤੀਆਂ ਦੇ ਰੂਪ ’ਚ ਪੇਸ਼ ਕਰਨਗੇ। ਇਸ ਤੋਂ ਇਲਾਵਾ ਲੋਕਾਂ ਤੱਕ ਸਿਹਤ ਸੇਵਾਵਾਂ ਦੀ ਪਹੂੰਚ ਵਧਾਉਣ, ਸਰਕਾਰੀ ਹਸਪਤਾਲਾਂ ’ਚ ਸਹੂਲਤਾਂ ਦੇ ਵਿਸਥਾਰ ਤੇ ਸਿਹਤ ਖੇਤਰ ’ਚ ਕੀਤੇ ਗਏ ਹੋਰ ਸੁਧਾਰਾਂ ਦੀ ਜਾਣਕਾਰੀ ਵੀ ਬੈਠਕ ’ਚ ਦਿੱਤੀ ਜਾਵੇਗੀ। ਸੂਤਰਾਂ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਸਨਅਤੀ ਵਿਕਾਸ ਤੇ ਨਿਵੇਸ਼ ਨੂੰ ਬੜ੍ਹਾਵਾ ਦੇਣ ਲਈ ਸੂਬਾ ਸਰਕਾਰ ਵੱਲੋਂ ਚੁੱਕੇ ਗਏ ਕਦਮਾਂ ਦਾ ਵੀ ਜ਼ਿਕਰ ਕਰ ਸਕਦੇ ਹਨ। ਨਿਵੇਸ਼ ਖਿੱਚਣ ਲਈ, ਸਨਅਤਾਂ ਨੂੰ ਸਹੂਲਤਾਂ ਉਪਲਬਧ ਕਰਵਾਉਣ ਤੇ ਰੁਜ਼ਗਾਰ ਨਾਲ ਜੁੜੇ ਯਤਨਾਂ ਨੂੰ ਵੀ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਦੇ ਰੂਪ’ਚ ਰੱਖਿਆ ਜਾਵੇਗਾ।
ਜ਼ਿਕਰਯੋਗ ਹੈ ਕਿ ਨੀਤੀ ਆਯੋਗ ਦੀ ਇਹ ਬੈਠਕ ਕੇਂਦਰ ਤੇ ਸੂਬਿਆਂ ਵਿਚਕਾਰ ਵਿਕਾਸ ਸਬੰਧੀ ਏਜੰਡੇ ਨੂੰ ਅੱਗੇ ਵਧਾਉਣ ਲਈ ਅਹਿਮ ਮੰਨੀ ਜਾਂਦੀ ਹੈ। ਬੈਠਕ ’ਚ ਸੂਬਿਆਂ ਨਾਲ ਪਹਿਲਾਂ ਹੋਈ ਵਿਚਾਰ-ਚਰਚਾ ਦੀ ਸਮੀਖਿਆ ਕੀਤੇ ਜਾਣ ਦੇ ਨਾਲ-ਨਾਲ ਮੈਨੂਫੈਕਚਰਿੰਗ ਖੇਤਰ ਨੂੰ ਰਫ਼ਤਾਰ ਦੇਣ ਲਈ ਨਿਯਮਾਂ ਨੂੰ ਸਕਲ ਬਣਾਉਮ ਵਰਗੇ ਮੁੱਦਿਆਂ ’ਤੇ ਚਰਚਾ ਹੋਣ ਦੀ ਸੰਭਾਵਨਾ ਹੈ। ਇਸ ਹਾਲਤ ’ਚ ਮੁੱਖ ਮੰਤਰੀ ਮਾਨ ਲਈ ਇਹ ਮੰਚ ਪੰਜਾਬ ਲਈ ਕੀਤੇ ਗਏ ਕਾਰਜਾਂ ’ਤੇ ਸਰਕਾਰ ਦੀਆਂ ਤਰਜੀਹਾਂ ਨੂੰ ਰਾਸ਼ਟਰੀ ਪੱਧਰ ’ਤੇ ਪੇਸ਼ ਕਰਨ ਦਾ ਮੌਕਾ ਹੋਵੇਗਾ।