ਕਾਲਜ ਦੀ ਵਿਦਿਆਰਥਣਾਂ ਨੇ ਪਹਿਲਾ ਸਥਾਨ ਕੀਤਾ ਹਾਸਲ
ਕਾਲਜ ਦੀ ਵਿਦਿਆਰਥਣਾਂ ਨੇ ਪਹਿਲਾ ਸਥਾਨ ਕੀਤਾ ਹਾਸਲ
Publish Date: Wed, 01 Apr 2026 05:52 PM (IST)
Updated Date: Wed, 01 Apr 2026 05:55 PM (IST)
ਸੁਨੀਲ ਕੁਮਾਰ ਭੱਟੀ, ਪੰਜਾਬੀ ਜਾਗਰਣ, ਡੇਰਾਬੱਸੀ : ਸਰਕਾਰੀ ਕਾਲਜ ਡੇਰਾਬੱਸੀ ਦੀ ਵਿਦਿਆਰਥਣਾਂ ਨੇ ਇੰਡੋ ਨੇਪਾਲ ਯੂਥ ਗੇਮਜ਼ ਯੁਵਾ ਸੀਰੀਜ਼ 2026 ਵਿਚ ਸੰਤੋਸ਼ੀ ਝਾਅ ਨੇ ਪੰਜ ਕਿਲੋਮੀਟਰ ਤੇ 1500 ਮੀਟਰ ਦੌੜ ਮੁਕਾਬਲੇ ’ਚ ਪਹਿਲਾ ਸਥਾਨ ਅਤੇ ਸਨੇਹਾ ਝਾਅ ਨੇ 21 ਕਿਲੋਮੀਟਰ ਅਤੇ 200 ਮੀਟਰ ਦੌੜ ਮੁਕਾਬਲੇ ਵਿਚ ਪਹਿਲਾ ਸਥਾਨ ਹਾਸਲ ਕੀਤਾ। ਇਸ ਉਪਲਬੱਧੀ ਨਾਲ ਨਾ ਸਿਰਫ਼ ਕਾਲਜ, ਸਗੋਂ ਸਾਰੇ ਇਲਾਕੇ ਦਾ ਨਾਮ ਰੌਸ਼ਨ ਹੋਇਆ ਹੈ। ਇਸ ਮੁਕਾਬਲੇ ਵਿਚ ਵੱਖ-ਵੱਖ ਦੇਸ਼ਾਂ ਦੇ ਖਿਡਾਰੀਆਂ ਨੇ ਹਿੱਸਾ ਲਿਆ। ਸਖ਼ਤ ਮੁਕਾਬਲੇ ਦੇ ਬਾਵਜੂਦ, ਸਰਕਾਰੀ ਕਾਲਜ ਡੇਰਾਬੱਸੀ ਦੀਆਂ ਵਿਦਿਆਰਥਣਾਂ ਨੇ ਆਪਣੀ ਮਿਹਨਤ ਅਤੇ ਅਨੁਸ਼ਾਸਨ ਨਾਲ ਇਹ ਪ੍ਰਾਪਤੀ ਹਾਸਲ ਕੀਤੀ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਸ੍ਰੀਮਤੀ ਵਨੀਤਾ ਰਾਓ ਨੇ ਇਸ ਸ਼ਾਨਦਾਰ ਉਪਲਬੱਧੀ ’ਤੇ ਦੋਹਾਂ ਵਿਦਿਆਰਥਣਾਂ ਨੂੰ ਵਧਾਈ ਦਿੰਦੇ ਹੋਏ, ਉਨ੍ਹਾਂ ਦੇ ਵਧੀਆ ਭਵਿੱਖ ਦੀ ਕਾਮਨਾ ਕੀਤੀ। ਉਨ੍ਹਾਂ ਕਿਹਾ ਕਿ ਇਹ ਸਫ਼ਲਤਾ ਹੋਰ ਵਿਦਿਆਰਥੀਆਂ ਲਈ ਵੀ ਪ੍ਰੇਰਣਾ ਸਾਬਤ ਹੋਵੇਗੀ। ਇਸ ਮੌਕੇ ਸਰੀਰਕ ਸਿੱਖਿਆ ਵਿਭਾਗ ਦੇ ਮੁਖੀ ਡਾ. ਨਿਰਮਲ ਸਿੰਘ ਵੀ ਮੌਜੂਦ ਸਨ।