ਰਣਜੀਤ ਸਿੰਘ ਰਾਣਾ, ਐੱਸਏਐੱਸ ਨਗਰ : ਟ੍ਰੈਿਫ਼ਕ ਐਜੂਕੇਸ਼ਨ ਸੈੱਲ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੋਰਟ ਕੰਪਲੈਕਸ ਸੈਕਟਰ 76 ਆਰਟੀਏ ਵਿਭਾਗ ਵਿਖੇ ਚਲਾਨ ਕਢਵਾਉਣ ਆਏ ਆਮ ਲੋਕਾਂ ਅਤੇ ਆਪਣੇ ਨਿੱਜੀ ਕੰਮ ਕਾਰ ਕਰਵਾਉਣ ਅਤੇ ਲੋਕਾਂ ਨਾਲ ਸੈਮੀਨਾਰ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਟ੍ਰੈਿਫ਼ਕ ਐਜੂਕੇਸ਼ਨ ਸੈੱਲ ਦੇ ਇੰਚਾਰਜ ਏਐੱਸਆਈ ਜਨਕ ਰਾਜ ਨੇ ਦੱਸਿਆ ਕਿ ਇਸ ਸੈਮੀਨਾਰ 'ਚ ਟ੍ਰੈਿਫ਼ਕ ਨਿਯਮਾਂ ਬਾਰੇ, ਵਾਤਾਵਰਣ ਦੀ ਸੁਰੱਖਿਅਤ ਬਾਰੇ ਅਤੇ ਨਸ਼ਿਆਂ ਦੇ ਮਾੜੇ ਪ੍ਰਭਾਵ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਇਸ ਦੇ ਨਾਲ ਸਰਕਾਰ ਦੀਆਂ ਨਵੀਆਂ ਹਦਾਇਤਾਂ ਅਨੁਸਾਰ ਬਿਨਾਂ ਹੈਲਮਟ, ਦੋ ਪਹੀਆ ਵਾਹਨ 'ਤੇ ਤਿੰਨ ਸਵਾਰੀਆਂ, ਲਾਲ ਬੱਤੀ ਦੀ ਉਲੰਘਣਾ ਕਰਨ ਅਤੇ ਓਵਰ ਸਪੀਡ ਵਾਹਨ ਚਲਾਉਣ 'ਚ ਇੱਕ ਹਜ਼ਾਰ ਰੁਪਏ ਜੁਰਮਾਨੇ ਦੇ ਨਾਲ ਤਿੰਨ ਮਹੀਨਿਆਂ ਲਈ ਲਾਇਸੈਂਸ ਰੱਦ ਹੋਣ ਬਾਰੇ ਦੱਸਿਆ, ਨਾਲ ਹੀ ਓਵਰ ਸਪੀਡ ਕਰਨ ਵਾਲਿਆਂ ਲਈ ਚਲਾਨ ਦੇ ਨਾਲ ਦੋ ਦਿਨ ਦੀ ਹਸਪਤਾਲ 'ਚ ਮਰੀਜ਼ਾਂ ਦੀ ਸੇਵਾ ਕਰਨ ਬਾਰੇ ਵੀ ਜਾਗਰੂਕ ਕੀਤਾ। ਇਸ ਦੇ ਨਾਲ ਦੋਪਹੀਆ ਵਾਹਨ ਤੇ ਹੈਲਮਟ ਪਾਉਣ ਬਾਰੇ, ਵਾਹਨਾਂ ਨੂੰ ਸੜਕ ਤੇ ਖੜਾ ਕਰਨ ਦੀ ਬਜਾਏ ਸਹੀ ਪਾਰਕਿੰਗ ਕਰਨ ਬਾਰ, ਖੱਬੇ-ਸੱਜੇ ਮੁੜਨ ਵੇਲੇ ਇੰਡੀਕੇਟਰ ਦੀ ਵਰਤੋ ਬਾਰੇ, ਇੱਕ ਵਹੀਕਲ ਤੋਂ ਦੂਜੇ ਵਹੀਕਲ ਦਰਮਿਆਨ ਦੂਰੀ ਬਣਾ ਕੇ ਚੱਲਣ ਬਾਰੇ, ਲਾਲ ਬੱਤੀ ਦੀ ਉਲੰਘਣਾ ਨਾ ਕਰਨ ਬਾਰੇ, ਕਿਸੇ ਵੀ ਤਰਾਂ੍ਹ ਦਾ ਨਸ਼ਾ ਕਰਕੇ ਕੋਈ ਵੀ ਵਾਹਨ ਨਾ ਚਲਾਉਣ ਬਾਰੇ, ਬੁਲਟ ਮੋਟਰਸਾਇਕਲ ਤੇ ਪਟਾਕੇ ਨਾ ਮਾਰਨ ਦੀ ਅਪੀਲ ਕੀਤੀ। ਰਾਤ ਸਮੇਂ ਹਾਈਬੀਮ ਦੀ ਵਰਤੋਂ ਨਾ ਕਰਨ ਬਾਰੇ ਸਾਰੇ ਟ੍ਰੈਿਫ਼ਕ ਨਿਯਮਾਂ ਦੀ ਇੰਨ-ਬਿੰਨ ਪਾਲਣਾ ਕਰਨ ਬਾਰੇ ਤੋਂ ਜੋ ਸੜਕੀ ਹਾਦਸਿਆਂ ਨੂੰ ਘਟਾਇਆ ਜਾ ਸਕੇ ਅਤੇ ਲਗਾਤਾਰ ਜਾ ਰਹੀਆਂ ਕੀਮਤੀ ਜਾਨਾਂ ਨੂੰ ਬਚਾਇਆ ਜਾ ਸਕੇ। ਇਸ ਦੇ ਨਾਲ ਸਾਈਬਰ ਕ੍ਰਾਈਮ ਬਾਰੇ ਜਾਣਕਾਰੀ ਦਿੱਤੀ।