- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕਾਂਗਰਸ ਲੀਡਰਸ਼ਿਪ ਮੁਤਾਬਕ, ਭਾਜਪਾ ਆਗੂ ਜਤੀਂਦਰ ਪਾਲ ਮਲਹੋਤਰਾ ਦੇ ਵਿਵਾਦਿਤ ਬਿਆਨ ਖ਼ਿਲਾਫ਼ ਕਾਂਗਰਸੀ ਵਰਕਰ ਅਤੇ ਆਗੂ ਸੜਕਾਂ 'ਤੇ ਉਤਰਨਗੇ। ਇਸ ਰਾਜ-ਵਿਆਪੀ ਪ੍ਰਦਰਸ਼ਨ ਦੌਰਾਨ ਸਾਰੀਆਂ ਜ਼ਿਲ੍ਹਾ ਕਾਂਗਰਸ ਕਮੇਟੀਆਂ ਵੱਲੋਂ ਜ਼ੋਰਦਾਰ ਰੋਸ ਮੁਜ਼ਾਹਰੇ ਕੀਤੇ ਜਾਣਗੇ ਅਤੇ ਭਾਜਪਾ ਆਗੂ ਜਤੀਂਦਰ ਪਾਲ ਮਲਹੋਤਰਾ ਦੇ ਨਾਲ-ਨਾਲ ਕੇਵਲ ਸਿੰਘ ਢਿੱਲੋਂ ਦੇ ਪੁਤਲੇ ਵੀ ਫੂਕੇ ਜਾਣਗੇ।

ਪੰਜਾਬੀ ਜਾਗਰਣ ਬਿਊਰੋ, ਚੰਡੀਗੜ੍ਹ: ਪੰਜਾਬੀਆਂ ਦੇ ਕਥਿਤ ਅਪਮਾਨ ਦੇ ਮੁੱਦੇ 'ਤੇ ਸੂਬੇ ਵਿੱਚ ਸਿਆਸੀ ਤਾਪਮਾਨ ਪੂਰੀ ਤਰ੍ਹਾਂ ਗਰਮਾ ਗਿਆ ਹੈ। ਕਾਂਗਰਸ ਪਾਰਟੀ ਨੇ ਭਾਰਤੀ ਜਨਤਾ ਪਾਰਟੀ ਦੇ ਆਗੂਆਂ ਖ਼ਿਲਾਫ਼ ਮੋਰਚਾ ਖੋਲ੍ਹਦਿਆਂ ਅੱਜ ਪੂਰੇ ਪੰਜਾਬ ਵਿੱਚ ਜ਼ਿਲ੍ਹਾ ਪੱਧਰ 'ਤੇ ਵੱਡੇ ਪ੍ਰਦਰਸ਼ਨਾਂ ਦਾ ਐਲਾਨ ਕੀਤਾ ਹੈ।
ਕਾਂਗਰਸ ਲੀਡਰਸ਼ਿਪ ਮੁਤਾਬਕ, ਭਾਜਪਾ ਆਗੂ ਜਤਿੰਦਰ ਪਾਲ ਮਲਹੋਤਰਾ ਦੇ ਵਿਵਾਦਿਤ ਬਿਆਨ ਖ਼ਿਲਾਫ਼ ਕਾਂਗਰਸੀ ਵਰਕਰ ਅਤੇ ਆਗੂ ਸੜਕਾਂ 'ਤੇ ਉਤਰਨਗੇ। ਇਸ ਸੂਬਾ-ਵਿਆਪੀ ਪ੍ਰਦਰਸ਼ਨ ਦੌਰਾਨ ਸਾਰੀਆਂ ਜ਼ਿਲ੍ਹਾ ਕਾਂਗਰਸ ਕਮੇਟੀਆਂ ਵੱਲੋਂ ਜ਼ੋਰਦਾਰ ਰੋਸ ਮੁਜ਼ਾਹਰੇ ਕੀਤੇ ਜਾਣਗੇ ਅਤੇ ਭਾਜਪਾ ਆਗੂ ਜਤਿੰਦਰ ਪਾਲ ਮਲਹੋਤਰਾ ਦੇ ਨਾਲ-ਨਾਲ ਕੇਵਲ ਸਿੰਘ ਢਿੱਲੋਂ ਦੇ ਪੁਤਲੇ ਵੀ ਫੂਕੇ ਜਾਣਗੇ।
ਕਾਨੂੰਨੀ ਕਾਰਵਾਈ ਦੀ ਮੰਗ
ਪ੍ਰਦਰਸ਼ਨਾਂ ਦੇ ਨਾਲ-ਨਾਲ ਕਾਂਗਰਸ ਨੇ ਸਰਕਾਰ ਅਤੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਪੰਜਾਬੀਆਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਅਤੇ ਉਨ੍ਹਾਂ ਦਾ ਅਪਮਾਨ ਕਰਨ ਵਾਲੇ ਭਾਜਪਾ ਆਗੂਆਂ ਖ਼ਿਲਾਫ਼ ਤੁਰੰਤ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ।