
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਪਾਰਟੀ ਨੇ ਜਾਰੀ ਬਿਆਨ ’ਚ ਕਿਹਾ ਕਿ ਕਾਂਗਰਸ ਦਾ ਚੋਣ ਮੈਨੀਫੈਸਟੋ ਸਿਰਫ ਇਕ ਪਾਰਟੀ ਦਸਤਾਵੇਜ਼ ਨਹੀਂ ਹੋਵੇਗਾ, ਸਗੋਂ ਪੰਜਾਬ ਦੇ ਲੋਕਾਂ ਦੇ ਵਿਚਾਰਾਂ ਤੇ ਜ਼ਰੂਰਤਾਂ ਦੇ ਆਧਾਰ 'ਤੇ ਤਿਆਰ ਕੀਤਾ ਜਾਵੇਗਾ। ਇਸ ਨੂੰ ਪ੍ਰਾਪਤ ਕਰਨ ਲਈ ਮੈਨੀਫੈਸਟੋ ਕਮੇਟੀ ਪੰਜਾਬ ਦਾ ਦੌਰਾ ਕਰੇਗੀ ਤੇ ਸਮਾਜ ਦੇ ਵੱਖ-ਵੱਖ ਵਰਗਾਂ ਨਾਲ ਸਿੱਧੇ ਤੌਰ 'ਤੇ ਗੱਲਬਾਤ ਕਰ ਕੇ ਉਨ੍ਹਾਂ ਦੀਆਂ ਚਿੰਤਾਵਾਂ ਤੇ ਸੁਝਾਅ ਇਕੱਠੇ ਕਰੇਗੀ।

ਪੰਜਾਬੀ ਜਾਗਰਣ ਬਿਊਰੋ, ਚੰਡੀਗੜ੍ਹ : ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਵੱਲੋਂ ਗਠਿਤ ਕੀਤੀ ਚੋਣ ਮੈਨੀਫੈਸਟੋ ਕਮੇਟੀ ਦੀ ਪਹਿਲੀ ਮੀਟਿੰਗ ਸ਼ੁੱਕਰਵਾਰ ਨੂੰ ਪੰਜਾਬ ਕਾਂਗਰਸ ਭਵਨ ’ਚ ਕਮੇਟੀ ਦੇ ਮੁਖੀ ਡਾ. ਅਮਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ’ਚ ਵਿਧਾਇਕ ਪ੍ਰਗਟ ਸਿੰਘ, ਐੱਮਪੀ ਗੁਰਜੀਤ ਸਿੰਘ ਔਜਲਾ ਤੇ ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ ਨੇ ਮੈਂਬਰ ਵਜੋਂ ਹਿੱਸਾ ਲਿਆ। ਜਾਣਕਾਰੀ ਅਨੁਸਾਰ ਮੀਟਿੰਗ ’ਚ ਵਿਧਾਨ ਸਭਾ ਚੋਣਾਂ ਲਈ ਪਾਰਟੀ ਦੇ ਘੋਸ਼ਣਾ ਪੱਤਰ ਦੀ ਰੂਪ-ਰੇਖਾ ਤੇ ਲੋਕਾਂ ’ਚ ਕਿਵੇਂ ਪ੍ਰਭਾਵਸ਼ਾਲੀ ਬਣਾਇਆ ਜਾ ਸਕਦਾ ਹੈ, ਬਾਰੇ ਰਣਨੀਤੀ 'ਤੇ ਚਰਚਾ ਕੀਤੀ ਗਈ।
ਪਾਰਟੀ ਨੇ ਜਾਰੀ ਬਿਆਨ ’ਚ ਕਿਹਾ ਕਿ ਕਾਂਗਰਸ ਦਾ ਚੋਣ ਮੈਨੀਫੈਸਟੋ ਸਿਰਫ ਇਕ ਪਾਰਟੀ ਦਸਤਾਵੇਜ਼ ਨਹੀਂ ਹੋਵੇਗਾ, ਸਗੋਂ ਪੰਜਾਬ ਦੇ ਲੋਕਾਂ ਦੇ ਵਿਚਾਰਾਂ ਤੇ ਜ਼ਰੂਰਤਾਂ ਦੇ ਆਧਾਰ 'ਤੇ ਤਿਆਰ ਕੀਤਾ ਜਾਵੇਗਾ। ਇਸ ਨੂੰ ਪ੍ਰਾਪਤ ਕਰਨ ਲਈ ਮੈਨੀਫੈਸਟੋ ਕਮੇਟੀ ਪੰਜਾਬ ਦਾ ਦੌਰਾ ਕਰੇਗੀ ਤੇ ਸਮਾਜ ਦੇ ਵੱਖ-ਵੱਖ ਵਰਗਾਂ ਨਾਲ ਸਿੱਧੇ ਤੌਰ 'ਤੇ ਗੱਲਬਾਤ ਕਰ ਕੇ ਉਨ੍ਹਾਂ ਦੀਆਂ ਚਿੰਤਾਵਾਂ ਤੇ ਸੁਝਾਅ ਇਕੱਠੇ ਕਰੇਗੀ। ਕਮੇਟੀ ਸਮਾਜ ਦੇ ਵੱਖ-ਵੱਖ ਵਰਗਾਂ ਤੱਕ ਪੁੱਜਣ ਦੀ ਯੋਜਨਾ ਬਣਾ ਰਹੀ ਹੈ। ਇਹ ਵੱਖ-ਵੱਖ ਐਸੋਸੀਏਸ਼ਨਾਂ, ਸਮਾਜਿਕ ਸੰਗਠਨਾਂ, ਸਿਵਲ ਸੁਸਾਇਟੀ ਸੰਗਠਨਾਂ, ਬੁੱਧੀਜੀਵੀਆਂ ਤੇ ਸਮਾਜ ਸੇਵਾ ਸੰਗਠਨਾਂ ਦੇ ਪ੍ਰਤੀਨਿਧੀਆਂ ਦੇ ਨਾਲ-ਨਾਲ ਆਮ ਨਾਗਰਿਕਾਂ ਤੋਂ ਵੀ ਸੁਝਾਅ ਮੰਗੇਗੀ। ਕਾਂਗਰਸ ਆਪਣੇ ਮੈਨੀਫੈਸਟੋ ’ਚ ਪੰਜਾਬ ਦੇ ਮੌਜੂਦਾ ਸਮਾਜਿਕ, ਆਰਥਿਕ ਤੇ ਵਿਕਾਸ ਮੁੱਦਿਆਂ ਨੂੰ ਤਰਜੀਹ ਦੇਣ ਲਈ ਯਤਨਸ਼ੀਲ ਹੈ। ਪਾਰਟੀ ਦਾ ਟੀਚਾ ਜ਼ਮੀਨੀ ਪੱਧਰ 'ਤੇ ਲੋਕਾਂ ਦੇ ਮੁੱਦਿਆਂ ਨੂੰ ਸਮਝਣਾ ਤੇ ਚੋਣਾਂ ਤੋਂ ਪਹਿਲਾਂ ਆਪਣਾ ਰੋਡਮੈਪ ਤਿਆਰ ਕਰਨਾ ਹੈ। ਪਾਰਟੀ ਸਾਰੇ ਤਬਕੇ ਦੇ ਲੋਕਾਂ, ਸਮਾਜ ਸੇਵੀ ਜਥੇਬੰਦੀਆਂ ਨਾਲ ਉਨ੍ਹਾਂ ਦੀਆਂ ਮੰਗਾਂ ਤੇ ਮੁਸ਼ਕਲਾਂ ਬਾਰੇ ਵੀ ਚਰਚਾ ਕਰੇਗੀ।