ਪੰਜਾਬ ਚੋਣਾਂ 2027 ਲਈ ਕਾਂਗਰਸ ਦਾ ਵੱਡਾ ਐਕਸ਼ਨ ਪਲਾਨ, ਪਰਗਟ ਸਿੰਘ ਨੇ ਜ਼ਿਲ੍ਹਾ ਪ੍ਰਧਾਨਾਂ ਨਾਲ ਕੀਤੀ ਅਹਿਮ ਮੀਟਿੰਗ
ਪੰਜਾਬ ਕਾਂਗਰਸ ਦੇ ਪ੍ਰਧਾਨ ਸਰਦਾਰ ਪਰਗਟ ਸਿੰਘ ਨੇ ਪਾਰਟੀ ਦੇ ਜ਼ਿਲ੍ਹਾ ਪ੍ਰਧਾਨਾਂ ਨਾਲ ਅਹਿਮ ਮੀਟਿੰਗ ਕੀਤੀ। ਇਸ ਮੀਟਿੰਗ ਦੌਰਾਨ ਆਗਾਮੀ ਵਿਧਾਨ ਸਭਾ ਚੋਣਾਂ-2027 ਦੀਆਂ ਤਿਆਰੀਆਂ, ਪਾਰਟੀ ਦੇ ਸੰਗਠਨ ਨੂੰ ਮਜ਼ਬੂਤ ਕਰਨ ਅਤੇ ਭਵਿੱਖ ਦੀ ਰਣਨੀਤੀ ਨੂੰ ਲੈ ਕੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।
Publish Date: Tue, 10 Nov 2026 12:08 PM (IST)
Updated Date: Tue, 10 Nov 2026 12:10 PM (IST)
ਜੈ ਸਿੰਘ ਛਿੱਬਰ, ਪੰਜਾਬੀ ਜਾਗਰਣ, ਚੰਡੀਗੜ੍ਹ - ਪੰਜਾਬ ਕਾਂਗਰਸ ਦੇ ਪ੍ਰਧਾਨ ਸਰਦਾਰ ਪਰਗਟ ਸਿੰਘ ਨੇ ਪਾਰਟੀ ਦੇ ਜ਼ਿਲ੍ਹਾ ਪ੍ਰਧਾਨਾਂ ਨਾਲ ਅਹਿਮ ਮੀਟਿੰਗ ਕੀਤੀ। ਇਸ ਮੀਟਿੰਗ ਦੌਰਾਨ ਆਗਾਮੀ ਵਿਧਾਨ ਸਭਾ ਚੋਣਾਂ-2027 ਦੀਆਂ ਤਿਆਰੀਆਂ, ਪਾਰਟੀ ਦੇ ਸੰਗਠਨ ਨੂੰ ਮਜ਼ਬੂਤ ਕਰਨ ਅਤੇ ਭਵਿੱਖ ਦੀ ਰਣਨੀਤੀ ਨੂੰ ਲੈ ਕੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।
ਮੀਟਿੰਗ ਵਿੱਚ ਪਾਰਟੀ ਨੂੰ ਜ਼ਮੀਨੀ ਪੱਧਰ 'ਤੇ ਹੋਰ ਮਜ਼ਬੂਤ ਕਰਨ ਅਤੇ ਲੋਕਾਂ ਨਾਲ ਸਿੱਧਾ ਸੰਪਰਕ ਵਧਾਉਣ 'ਤੇ ਜ਼ੋਰ ਦਿੱਤਾ ਗਿਆ। ਇਸ ਦੇ ਨਾਲ ਹੀ ਸੂਬੇ ਦੇ ਮੌਜੂਦਾ ਹਾਲਾਤ ਅਤੇ ਲੋਕਾਂ ਨਾਲ ਜੁੜੇ ਅਹਿਮ ਮੁੱਦਿਆਂ ਨੂੰ ਲੈ ਕੇ ਪਾਰਟੀ ਦੀ ਅਗਲੀ ਰਣਨੀਤੀ 'ਤੇ ਵੀ ਚਰਚਾ ਹੋਈ।
ਹਰ ਵਰਗ ਦੀ ਆਵਾਜ਼ ਬਣਨ ਦਾ ਕੀਤਾ ਦਾਅਵਾ ਪੰਜਾਬ ਕਾਂਗਰਸ ਵੱਲੋਂ ਕਿਹਾ ਗਿਆ ਕਿ ਪਾਰਟੀ ਸੂਬੇ ਦੇ ਹਰ ਵਰਗ ਅਤੇ ਮਿਹਨਤਕਸ਼ ਲੋਕਾਂ ਦੀ ਅਸਲ ਆਵਾਜ਼ ਬਣੇਗੀ। ਕਾਂਗਰਸ ਸੂਬੇ ਦੇ ਅਸਲ ਮੁੱਦਿਆਂ ਨੂੰ ਲੈ ਕੇ ਲੋਕਾਂ ਦੇ ਦਰਵਾਜ਼ੇ ਤੱਕ ਪਹੁੰਚੇਗੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਜ਼ੋਰਦਾਰ ਢੰਗ ਨਾਲ ਉਠਾਏਗੀ।
ਪਾਰਟੀ ਨੇ ਇਹ ਵੀ ਕਿਹਾ ਕਿ ਪੰਜਾਬ ਵਿੱਚ ਸਕਾਰਾਤਮਕ ਸਿਆਸਤ ਦੀ ਨੀਂਹ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ। 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਸੰਗਠਨ ਨੂੰ ਸਰਗਰਮ ਕਰਨ ਅਤੇ ਲੋਕਾਂ ਵਿਚਕਾਰ ਆਪਣੀ ਪਕੜ ਮਜ਼ਬੂਤ ਕਰਨ ਲਈ ਯਤਨ ਤੇਜ਼ ਕੀਤੇ ਜਾਣਗੇ।