- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਦੀਵਾਲੀ ਤੋਂ ਬਾਅਦ ਪਾਰਟੀ ਚੋਣ ਮੋਡ ’ਚ ਆ ਜਾਵੇਗੀ। ਅਗਲੇ ਹਫ਼ਤੇ ਪਰਗਟ ਸਿੰਘ ਅਤੇ ਪੰਜਾਬ ਇੰਚਾਰਜ ਸਚਿਨ ਪਾਇਲਟ ਸਾਰੇ ਜ਼ਿਲ੍ਹਾ ਕਾਂਗਰਸ ਪ੍ਰਧਾਨਾਂ ਨਾਲ ਮੀਟਿੰਗ ਕਰਨਗੇ। ਇਸ ਦੌਰਾਨ ਚੋਣ ਲੜਨ ਦੇ ਇੱਛੁਕ ਆਗੂਆਂ, ਸਰਗਰਮ ਵਰਕਰਾਂ ਅਤੇ ਜ਼ਿਲ੍ਹਿਆਂ ’ਚ ਪਾਰਟੀ ਦੀ ਸਥਿਤੀ ਬਾਰੇ ਫੀਡਬੈਕ ਲਿਆ ਜਾਵੇਗਾ। ਸੰਭਾਵੀ ਉਮੀਦਵਾਰਾਂ ਅਤੇ ਸੰਗਠਨ ਦੀਆਂ ਸਰਗਰਮੀਆਂ ਬਾਰੇ ਲਿਖਤੀ ਰਾਏ ਵੀ ਮੰਗੀ ਜਾਵੇਗੀ।

ਸਟੇਟ ਬਿਊਰੋ, ਜਾਗਰਣ, ਚੰਡੀਗੜ੍ਹ : ਪੰਜਾਬ ’ਚ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਚਾਰ ਨਵੰਬਰ ਨੂੰ ਸੰਗਰੂਰ ’ਚ ਰਾਹੁਲ ਗਾਂਧੀ ਦੀ ਰੈਲੀ ਤੋਂ ਬਾਅਦ ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਸ਼ੁੱਕਰਵਾਰ ਨੂੰ ਦਿੱਲੀ ਪਹੁੰਚੇ। ਉਨ੍ਹਾਂ ਨੇ ਰਾਹੁਲ ਗਾਂਧੀ ਨਾਲ ਮੁਲਾਕਾਤ ਕਰ ਕੇ ਚੋਣ ਤਿਆਰੀਆਂ ਅਤੇ ਅਗਲੀ ਰਣਨੀਤੀ ਬਾਰੇ ਫੀਡਬੈਕ ਦਿੱਤਾ।
ਦੀਵਾਲੀ ਤੋਂ ਬਾਅਦ ਪਾਰਟੀ ਚੋਣ ਮੋਡ ’ਚ ਆ ਜਾਵੇਗੀ। ਅਗਲੇ ਹਫ਼ਤੇ ਪਰਗਟ ਸਿੰਘ ਅਤੇ ਪੰਜਾਬ ਇੰਚਾਰਜ ਸਚਿਨ ਪਾਇਲਟ ਸਾਰੇ ਜ਼ਿਲ੍ਹਾ ਕਾਂਗਰਸ ਪ੍ਰਧਾਨਾਂ ਨਾਲ ਮੀਟਿੰਗ ਕਰਨਗੇ। ਇਸ ਦੌਰਾਨ ਚੋਣ ਲੜਨ ਦੇ ਇੱਛੁਕ ਆਗੂਆਂ, ਸਰਗਰਮ ਵਰਕਰਾਂ ਅਤੇ ਜ਼ਿਲ੍ਹਿਆਂ ’ਚ ਪਾਰਟੀ ਦੀ ਸਥਿਤੀ ਬਾਰੇ ਫੀਡਬੈਕ ਲਿਆ ਜਾਵੇਗਾ। ਸੰਭਾਵੀ ਉਮੀਦਵਾਰਾਂ ਅਤੇ ਸੰਗਠਨ ਦੀਆਂ ਸਰਗਰਮੀਆਂ ਬਾਰੇ ਲਿਖਤੀ ਰਾਏ ਵੀ ਮੰਗੀ ਜਾਵੇਗੀ।
ਪਿਛਲੀਆਂ ਚੋਣਾਂ ’ਚ ਟਿਕਟਾਂ ਦੇ ਐਲਾਨ ਮਗਰੋਂ ਪੈਦਾ ਹੋਏ ਅਸੰਤੋਸ਼ ਤੇ ਬਗਾਵਤ ਤੋਂ ਸਬਕ ਲੈਂਦਿਆਂ ਕਾਂਗਰਸ ਇਸ ਵਾਰ ਪਹਿਲਾਂ ਹੀ ਵਿਵਾਦ ਸੁਲਝਾਉਣਾ ਚਾਹੁੰਦੀ ਹੈ। ਇਸ ਲਈ ਉਮੀਦਵਾਰਾਂ ਦੀ ਚੋਣ ’ਚ ਜ਼ਿਲ੍ਹਾ ਪੱਧਰੀ ਸੰਗਠਨ ਨੂੰ ਸ਼ਾਮਲ ਕੀਤਾ ਜਾਵੇਗਾ। ਪਰਗਟ ਸਿੰਘ ਤੇ ਸਚਿਨ ਪਾਇਲਟ ਜ਼ਿਲ੍ਹਾ ਪ੍ਰਧਾਨਾਂ ਨਾਲ ਸਮੂਹਿਕ ਮੀਟਿੰਗ ਤੋਂ ਇਲਾਵਾ ਵੱਖਰੇ ਤੌਰ ’ਤੇ ਵੀ ਗੱਲਬਾਤ ਕਰਨਗੇ। ਉਨ੍ਹਾਂ ਦੀ ਰਾਏ ਹਾਈਕਮਾਨ ਤੱਕ ਪਹੁੰਚਾਈ ਜਾਵੇਗੀ, ਤਾਂ ਜੋ ਟਿਕਟਾਂ ਦੀ ਵੰਡ ਤੇ ਚੋਣ ਰਣਨੀਤੀ ਬਾਰੇ ਪਹਿਲਾਂ ਤੋਂ ਤਿਆਰੀ ਕੀਤੀ ਜਾ ਸਕੇ।
ਸਾਈਕਲ ਰੈਲੀ ਨਾਲ ਚੋਣ ਪ੍ਰਚਾਰ ਸ਼ੁਰੂ ਕਰੇਗੀ ਕਾਂਗਰਸ
ਕਾਂਗਰਸ 15 ਨਵੰਬਰ ਤੋਂ ਚੋਣ ਪ੍ਰਚਾਰ ਸ਼ੁਰੂ ਕਰਨ ਦੀ ਤਿਆਰੀ ’ਚ ਹੈ। ਕੈਂਪੇਨ ਕਮੇਟੀ ਦੇ ਚੇਅਰਮੈਨ ਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਇਸ ਸਬੰਧੀ ਆਪਣੀ ਟੀਮ ਨਾਲ ਮੀਟਿੰਗ ਕੀਤੀ। ਸੰਗਰੂਰ ਰੈਲੀ ਤੋਂ ਬਾਅਦ ਹੋਈ ਮੀਟਿੰਗ ’ਚ ਪ੍ਰਚਾਰ ਦੀ ਰੂਪਰੇਖਾ ’ਤੇ ਚਰਚਾ ਕੀਤੀ ਗਈ। ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਵੀ ਮੌਜੂਦ ਰਹੇ।
ਅਗਲੇ ਹਫ਼ਤੇ ਚਮਕੌਰ ਸਾਹਿਬ ਤੋਂ ਚੰਨੀ ਦੀ ਅਗਵਾਈ ਹੇਠ ਸਾਈਕਲ ਰੈਲੀ ਕੱਢ ਕੇ ਪ੍ਰਚਾਰ ਸ਼ੁਰੂ ਕਰਨ ਦੀ ਯੋਜਨਾ ਹੈ। ਕਰੀਬ ਦੋ ਹਜ਼ਾਰ ਸਾਈਕਲਾਂ ਵਾਲੀ ਇਹ ਰੈਲੀ ਵੱਖ-ਵੱਖ ਜ਼ਿਲ੍ਹਿਆਂ ’ਚੋਂ ਲੰਘੇਗੀ। ਇਸ ਸਬੰਧੀ ਪ੍ਰਸਤਾਵ ਮਨਜ਼ੂਰੀ ਲਈ ਹਾਈਕਮਾਨ ਨੂੰ ਭੇਜਿਆ ਗਿਆ ਹੈ। ਰੈਲੀ ’ਚ ਪਾਰਟੀ ਦੇ ਵੱਡੇ ਆਗੂਆਂ ਨੂੰ ਸ਼ਾਮਲ ਕਰਨ ਦੀ ਯੋਜਨਾ ਹੈ। ਇਸ ਰਾਹੀਂ ਵਰਕਰਾਂ ਨੂੰ ਸਰਗਰਮ ਕਰਨ ਅਤੇ ਲੋਕਾਂ ਵਿਚ ਪਾਰਟੀ ਦੀ ਮੌਜੂਦਗੀ ਮਜ਼ਬੂਤ ਕਰਨ ਦੀ ਕੋਸ਼ਿਸ਼ ਹੋਵੇਗੀ।