ਪੰਜਾਬ ਕਾਂਗਰਸ ਦੇ ਨਵ-ਨਿਯੁਕਤ ਪ੍ਰਧਾਨ ਪਰਗਟ ਸਿੰਘ ਨੂੰ ਵਧਾਈ ਦੇਣ ਤੇ ਮੁਲਾਕਾਤ ਕਰਨ ਪੁੱਜੇ ਕਾਂਗਰਸੀ ਆਗੂ
ਕਾਂਗਰਸੀ ਆਗੂਆਂ ਦੀ ਇਹ ਇਕਜੁੱਟਤਾ ਇਸ ਗੱਲ ਦਾ ਸਪੱਸ਼ਟ ਸੰਦੇਸ਼ ਹੈ ਕਿ ਪੰਜਾਬ ਕਾਂਗਰਸ ਪੂਰੀ ਮਜ਼ਬੂਤੀ ਅਤੇ ਇਕਜੁੱਟਤਾ ਨਾਲ ਸੰਗਠਨ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਕਰਨ ਲਈ ਤਿਆਰ ਹੈ। ਪਰਗਟ ਸਿੰਘ ਦੀ ਅਗਵਾਈ ਹੇਠ ਪਾਰਟੀ ਵਰਕਰਾਂ ’ਚ ਨਵਾਂ ਉਤਸ਼ਾਹ ਅਤੇ ਨਵੀਂ ਊਰਜਾ ਦੇਖਣ ਨੂੰ ਮਿਲ ਰਹੀ ਹੈ।
Publish Date: Tue, 06 Oct 2026 03:43 PM (IST)
Updated Date: Tue, 06 Oct 2026 03:45 PM (IST)
ਜੈ ਸਿੰਘ ਛਿੱਬਰ, ਪੰਜਾਬੀ ਜਾਗਰਣ, ਚੰਡੀਗੜ੍ਹ। ਪੰਜਾਬ ਕਾਂਗਰਸ ਦੇ ਨਵ-ਨਿਯੁਕਤ ਪ੍ਰਧਾਨ ਪਰਗਟ ਸਿੰਘ ਨੂੰ ਨਵੀਂ ਜ਼ਿੰਮੇਵਾਰੀ ਮਿਲਣ ਤੋਂ ਬਾਅਦ ਦਿੱਲੀ ਵਿਖੇ ਉਨ੍ਹਾਂ ਨਾਲ ਮੁਲਾਕਾਤ ਕਰਕੇ ਵਧਾਈ ਅਤੇ ਸ਼ੁਭਕਾਮਨਾਵਾਂ ਦੇਣ ਲਈ ਕਾਂਗਰਸ ਦੇ ਸੀਨੀਅਰ ਆਗੂਆਂ, ਸਾਬਕਾ ਮੰਤਰੀਆਂ, ਸਾਬਕਾ ਵਿਧਾਇਕਾਂ ਅਤੇ ਨੌਜਵਾਨ ਆਗੂਆਂ ਦੀ ਵੱਡੀ ਮੌਜੂਦਗੀ ਦੇਖਣ ਨੂੰ ਮਿਲੀ।
ਇਸ ਮੌਕੇ ਸਾਬਕਾ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਸੁਖ ਸਰਕਾਰੀਆ, ਭਾਰਤ ਭੂਸ਼ਣ ਆਸ਼ੂ, ਗੁਰਪ੍ਰੀਤ ਸਿੰਘ ਕਾਂਗੜ, ਗੁਰਕੀਰਤ ਸਿੰਘ ਕੋਟਲੀ, ਸਾਬਕਾ ਵਿਧਾਇਕ ਕਿਕੀ ਢਿੱਲੋਂ, ਇੰਦਰਬੀਰ ਸਿੰਘ ਬੁਲਾਰੀਆ, ਸੁਖਪਾਲ ਸਿੰਘ ਭੁੱਲਰ, ਅੰਗਦ ਸੈਣੀ, ਸਾਬਕਾ ਯੂਥ ਕਾਂਗਰਸ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ, ਭਗਵਾਨਪਾਲ ਸਿੰਘ ਸੱਚਰ ਅਤੇ NSUI ਪ੍ਰਧਾਨ ਈਸ਼ਰਪ੍ਰੀਤ ਸਿੰਘ ਸਿੱਧੂ ਸਮੇਤ ਕਈ ਕਾਂਗਰਸੀ ਆਗੂਆਂ ਨੇ ਪਰਗਟ ਸਿੰਘ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਨਵੀਂ ਜ਼ਿੰਮੇਵਾਰੀ ਲਈ ਵਧਾਈ ਅਤੇ ਸ਼ੁਭਕਾਮਨਾਵਾਂ ਦਿੱਤੀਆਂ।
ਕਾਂਗਰਸੀ ਆਗੂਆਂ ਦੀ ਇਹ ਇਕਜੁੱਟਤਾ ਇਸ ਗੱਲ ਦਾ ਸਪੱਸ਼ਟ ਸੰਦੇਸ਼ ਹੈ ਕਿ ਪੰਜਾਬ ਕਾਂਗਰਸ ਪੂਰੀ ਮਜ਼ਬੂਤੀ ਅਤੇ ਇਕਜੁੱਟਤਾ ਨਾਲ ਸੰਗਠਨ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਕਰਨ ਲਈ ਤਿਆਰ ਹੈ। ਪਰਗਟ ਸਿੰਘ ਦੀ ਅਗਵਾਈ ਹੇਠ ਪਾਰਟੀ ਵਰਕਰਾਂ ’ਚ ਨਵਾਂ ਉਤਸ਼ਾਹ ਅਤੇ ਨਵੀਂ ਊਰਜਾ ਦੇਖਣ ਨੂੰ ਮਿਲ ਰਹੀ ਹੈ।
ਸੀਨੀਅਰ ਲੀਡਰਸ਼ਿਪ ਦਾ ਤਜ਼ਰਬਾ, ਨੌਜਵਾਨ ਵਰਕਰਾਂ ਦੀ ਊਰਜਾ ਅਤੇ ਪਾਰਟੀ ਵਰਕਰਾਂ ਦੀ ਮਿਹਨਤ ਨਾਲ ਪੰਜਾਬ ਕਾਂਗਰਸ ਆਉਣ ਵਾਲੇ ਸਮੇਂ ਵਿੱਚ ਹੋਰ ਮਜ਼ਬੂਤੀ ਨਾਲ ਲੋਕਾਂ ਦੀ ਆਵਾਜ਼ ਬੁਲੰਦ ਕਰੇਗੀ।