ਕਾਂਗਰਸ ਨੂੰ ਵੱਡਾ ਝਟਕਾ: ਸੰਨੀਮਕ ਸਿੰਘ ਹੈਨਰੀ ਸਮੇਤ ਕਈ ਆਗੂ ‘ਆਪ’ ’ਚ ਸ਼ਾਮਲ, ਮਨੀਸ਼ ਸਿਸੋਦੀਆ ਨੇ ਆਗੂਆਂ ਦਾ ਕੀਤਾ ਸਵਾਗਤ
‘ਆਪ’ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਮਨੀਸ਼ ਸਿਸੋਦੀਆ ਨੇ ‘ਆਪ’ ਵਿਚ ਸ਼ਾਮਲ ਹੋਏ ਆਗੂਆਂ ਦਾ ਸਵਾਗਤ ਕਰਦਿਆਂ ਕਿਹਾ ਕਿ ਲੋਕ ਆਪ ਨੂੰ ਇੱਕ ਉਮੀਦ ਦੀ ਕਿਰਨ ਵਜੋਂ ਦੇਖ ਰਹੇ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਲਈ ਕੀਤੇ ਜਾ ਰਹੇ ਕੰਮ, ਜਿਨ੍ਹਾਂ ’ਚ ਖੇਤੀ ਲਈ ਪਾਣੀ ਯਕੀਨੀ ਬਣਾਉਣਾ, ਸਿੱਖਿਆ ਅਤੇ ਸਿਹਤ ਸੰਭਾਲ ਵਿੱਚ ਸੁਧਾਰ, ਮੁਫ਼ਤ ਬਿਜਲੀ ਅਤੇ ਔਰਤਾਂ ਲਈ ਵਿੱਤੀ ਸਹਾਇਤਾ ਸ਼ਾਮਲ ਹੈ, ਪੰਜਾਬ ਦੇ ਲੋਕਾਂ ਦੇ ਸਾਹਮਣੇ ਹਨ।
Publish Date: Tue, 18 Aug 2026 08:19 AM (IST)
Updated Date: Tue, 18 Aug 2026 08:23 AM (IST)
ਪੰਜਾਬੀ ਜਾਗਰਣ ਬਿਊਰੋ, ਚੰਡੀਗੜ੍ਹ। ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੈਂਬਰ ਸਨਮੀਕ ਸਿੰਘ ਹੈਨਰੀ ਸਮੇਤ ਕਈ ਸਥਾਨਕ ਆਗੂ ਅੱਜ ਕਾਂਗਰਸ ਨੂੰ ਅਲਵਿਦਾ ਕਹਿੰਦੇ ਹੋਏ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ। ਆਪ ’ਚ ਸ਼ਾਮਲ ਹੋਣ ਵਾਲਿਆਂ ’ਚ ਐਡਵੋਕੇਟ ਰਜਨੀਸ਼ ਗੁਪਤਾ, ਗੁਰਸੇਵਕ ਸਿੰਘ, ਲਖਵਿੰਦਰ ਸਿੰਘ, ਮਨਦੀਪ ਸਿੰਘ, ਵੀਰ ਸਿੰਘ, ਸੁਖਵਿੰਦਰ ਸਿੰਘ, ਰੋਹਿਤ ਕੁਮਾਰ ਸਿੰਗਲਾ, ਰੌਕੀ ਗਰਗ, ਡਾ. ਬਲਜੀਤ ਸਿੰਘ, ਗੁਰਪ੍ਰੀਤ ਸਿੰਘ ਅਤੇ ਸੁਖਪਾਲ ਸ਼ਰਮਾ (ਕਾਰੋਬਾਰੀ) ਸ਼ਾਮਲ ਹਨ। ਦੱਸਣਯੋਗ ਹੈ ਕਿ ਸਨਮੀਕ ਸਿੰਘ ਹੈਨਰੀ ਸੀਨੀਅਰ ਕਾਂਗਰਸੀ ਆਗੂ ਬੀਬੀ ਰਾਜਿੰਦਰ ਕੌਰ ਭੱਠਲ ਦੇ ਭਤੀਜੇ ਹਨ।
‘ਆਪ’ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਮਨੀਸ਼ ਸਿਸੋਦੀਆ ਨੇ ‘ਆਪ’ ਵਿਚ ਸ਼ਾਮਲ ਹੋਏ ਆਗੂਆਂ ਦਾ ਸਵਾਗਤ ਕਰਦਿਆਂ ਕਿਹਾ ਕਿ ਲੋਕ ਆਪ ਨੂੰ ਇੱਕ ਉਮੀਦ ਦੀ ਕਿਰਨ ਵਜੋਂ ਦੇਖ ਰਹੇ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਲਈ ਕੀਤੇ ਜਾ ਰਹੇ ਕੰਮ, ਜਿਨ੍ਹਾਂ ’ਚ ਖੇਤੀ ਲਈ ਪਾਣੀ ਯਕੀਨੀ ਬਣਾਉਣਾ, ਸਿੱਖਿਆ ਅਤੇ ਸਿਹਤ ਸੰਭਾਲ ਵਿੱਚ ਸੁਧਾਰ, ਮੁਫ਼ਤ ਬਿਜਲੀ ਅਤੇ ਔਰਤਾਂ ਲਈ ਵਿੱਤੀ ਸਹਾਇਤਾ ਸ਼ਾਮਲ ਹੈ, ਪੰਜਾਬ ਦੇ ਲੋਕਾਂ ਦੇ ਸਾਹਮਣੇ ਹਨ।
ਇਸ ਮੌਕੇ ਸਨਮੀਕ ਸਿੰਘ ਹੈਨਰੀ ਨੇ ਕਿਹਾ ਕਿ ਅਸੀਂ ਤੀਜੀ ਪੀੜ੍ਹੀ ਦੇ ਕਾਂਗਰਸੀ ਆਗੂ ਹਾਂ, ਪਰ ਅਸੀਂ ਲਗਾਤਾਰ ਮਹਿਸੂਸ ਕੀਤਾ ਕਿ ਸਾਨੂੰ ਅਣਗੌਲਿਆ ਕੀਤਾ ਜਾ ਰਿਹਾ ਸੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਜ਼ਮੀਨੀ ਪੱਧਰ ਤੋਂ ਕੰਮ ਕਰਨਾ ਸ਼ੁਰੂ ਕੀਤਾ ਹੈ ਅਤੇ ਅਸੀਂ ਅਜਿਹੀ ਰਾਜਨੀਤਿਕ ਸੰਸਥਾ ਦਾ ਹਿੱਸਾ ਬਣਨਾ ਚਾਹੁੰਦੇ ਸੀ ਜਿੱਥੇ ਹਰ ਵਰਕਰ ਦੇ ਯੋਗਦਾਨ ਦੀ ਪਛਾਣ ਅਤੇ ਸਤਿਕਾਰ ਕੀਤਾ ਜਾਵੇ।
ਉਨ੍ਹਾਂ ਕਿਹਾ ਕਿ ਬਹੁਤ ਹੀ ਅਫਸੋਸਜਨਕ ਹੈ ਕਿ ਕਾਂਗਰਸ ਦੇ ਸੀਨੀਅਰ ਆਗੂ ਇੱਕੋ ਪਰਿਵਾਰ ਨੂੰ ਚਾਰ ਟਿਕਟਾਂ ਦੇਣ ਦੇ ਦਾਅਵੇ ਕਰ ਰਹੇ ਹਨ, ਜਦੋਂਕਿ ਦਹਾਕਿਆਂ ਤੋਂ ਜ਼ਮੀਨ 'ਤੇ ਕੰਮ ਕਰ ਰਹੇ ਵਰਕਰਾਂ ਨੂੰ ਅਣਗੌਲਿਆ ਕੀਤਾ ਜਾ ਰਿਹਾ ਹੈ।