- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੀਡੀਆ ਨਾਲ ਗੱਲਬਾਤ ਕਰਦਿਆਂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਮੁੱਖ ਮੰਤਰੀ ਨੂੰ 'ਗੁਰੂ ਦੋਖੀ' ਤੇ 'ਪੰਥ ਵਿਰੋਧੀ' ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਦੇ ਸਿੱਖ ਵਿਧਾਇਕਾਂ ਨੂੰ ਹੁਕਮ ਦਿੱਤਾ ਗਿਆ ਹੈ ਕਿ ਉਹ ਮੁੱਖ ਮੰਤਰੀ ਭਗਵੰਤ ਮਾਨ ਨਾਲ ਨਾ ਤਾਂ ਨਿੱਜੀ ਤੌਰ 'ਤੇ ਮਿਲਣ ਅਤੇ ਨਾ ਹੀ ਕਿਸੇ ਕਿਸਮ ਦਾ ਸੰਵਾਦ ਕਰਨ।

ਸਟੇਟ ਬਿਊਰੋ, ਜਾਗਰਣ, ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਮੌਨਸੂਨ ਸੈਸ਼ਨ ਦੀ ਮੰਗਲਵਾਰ ਨੂੰ ਹੋਣ ਵਾਲੀ ਬੈਠਕ ਤੋਂ ਪਹਿਲਾਂ ਕਾਂਗਰਸੀ ਵਿਧਾਇਕਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਖ਼ਿਲਾਫ਼ ਵਿਰੋਧ ਪ੍ਰਦਰਸ਼ਨ ਕੀਤਾ। ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਸਮੇਤ ਕਾਂਗਰਸ ਦੇ ਵਿਧਾਇਕ ਕਾਲੇ ਕੱਪੜੇ ਪਹਿਣ ਕੇ ਸਦਨ ’ਚ ਪਹੁੰਚੇ ਅਤੇ ਮੁੱਖ ਮੰਤਰੀ ਖ਼ਿਲਾਫ਼ ਨਾਅਰੇ ਲਗਾਏ।
ਮੀਡੀਆ ਨਾਲ ਗੱਲਬਾਤ ਕਰਦਿਆਂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਮੁੱਖ ਮੰਤਰੀ ਨੂੰ 'ਗੁਰੂ ਦੋਖੀ' ਤੇ 'ਪੰਥ ਵਿਰੋਧੀ' ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਦੇ ਸਿੱਖ ਵਿਧਾਇਕਾਂ ਨੂੰ ਹੁਕਮ ਦਿੱਤਾ ਗਿਆ ਹੈ ਕਿ ਉਹ ਮੁੱਖ ਮੰਤਰੀ ਭਗਵੰਤ ਮਾਨ ਨਾਲ ਨਾ ਤਾਂ ਨਿੱਜੀ ਤੌਰ 'ਤੇ ਮਿਲਣ ਅਤੇ ਨਾ ਹੀ ਕਿਸੇ ਕਿਸਮ ਦਾ ਸੰਵਾਦ ਕਰਨ। ਇਸੇ ਹੁਕਮ ਤਹਿਤ ਕਾਂਗਰਸੀ ਵਿਧਾਇਕਾਂ ਨੇ ਮੁੱਖ ਮੰਤਰੀ ਦਾ ਬਾਈਕਾਟ ਕਰਨ ਦਾ ਫ਼ੈਸਲਾ ਕੀਤਾ ਅਤੇ ਮੰਗਲਵਾਰ ਨੂੰ ਲਗਾਤਾਰ ਦੂਜੇ ਦਿਨ ਕਾਲੇ ਕੱਪੜੇ ਪਹਿਣ ਕੇ ਵਿਧਾਨ ਸਭਾ ਕੰਪਲੈਕਸ ’ਚ ਵਿਰੋਧ ਪ੍ਰਦਰਸ਼ਨ ਕੀਤਾ।
ਉਨ੍ਹਾਂ ਕਿਹਾ ਕਿ ਕਾਂਗਰਸ ਧਾਰਮਿਕ ਸੰਸਥਾਵਾਂ ਦੇ ਸਨਮਾਨ ਤੇ ਸਿੱਖ ਮਰਿਆਦਾ ਦੀ ਪਾਲਣਾ ਦੇ ਪੱਖ ’ਚ ਖੜ੍ਹੀ ਹੈ। ਇਸ ਦੌਰਾਨ ਕਾਂਗਰਸੀ ਵਿਧਾਇਕਾਂ ਨੇ ਇਸ ਪੂਰੇ ਮਾਮਲੇ 'ਤੇ ਸਪੀਕਰ ਤੋਂ ਵੀ ਆਪਣਾ ਪੱਖ ਸਪੱਸ਼ਟ ਕਰਨ ਦੀ ਮੰਗ ਕੀਤੀ ਸੀ, ਪਰ ਸਪੀਕਰ ਵੱਲੋਂ ਜਵਾਬ ਨਹੀਂ ਦਿੱਤਾ ਗਿਆ। ਵਿਧਾਨ ਸਭਾ ਕੰਪਲੈਕਸ ’ਚ ਕੁਝ ਸਮੇਂ ਤੱਕ ਵਿਰੋਧ ਪ੍ਰਦਰਸ਼ਨ ਜਾਰੀ ਰਿਹਾ, ਜਿਸ ਤੋਂ ਬਾਅਦ ਹੀ ਕਾਂਗਰਸੀ ਵਿਧਾਇਕ ਸਦਨ ਦੀ ਕਾਰਵਾਈ ’ਚ ਸ਼ਾਮਲ ਹੋਏ।।