- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕਾਂਗਰਸ ਪਾਰਟੀ ਵਿਧਾਨ ਸਭਾ ਚੋਣਾਂ ਇਕਜੁੱਟ ਹੋ ਕੇ ਲੜੇਗੀ ; ਪਹਿਲਵਾਨ ਗਿੱਲ

* ਕਿਹਾ, 2027 ਦੀਆਂ ਚੋਣਾਂ ਦੌਰਾਨ ਸੂਬੇ ’ਚ ਕਾਂਗਰਸ ਪਾਰਟੀ ਦੀ ਸਰਕਾਰ ਬਣਨਾ ਤੈਅ
* ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਨਲਾਇਕੀਆਂ ਕਾਰਨ ਸੂਬੇ ਦਾ ਹਰੇਕ ਵਰਗ ਦੁਖੀ
ਫੋਟੋ ਕੈਪਸ਼ਨ : ਪਹਿਲਵਾਨ ਅਮਰਜੀਤ ਸਿੰਘ ਗਿੱਲ। 06ਪੀ
ਰਣਜੀਤ ਸਿੰਘ ਰਾਣਾ, ਪੰਜਾਬੀ ਜਾਗਰਣ
ਮੁਹਾਲੀ : ਸੂਬੇ ’ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਕਾਂਗਰਸ ਪਾਰਟੀ ਇਕਜੁੱਟ ਹੋ ਕੇ ਲੜੇਗੀ ਅਤੇ ਭਾਰੀ ਬਹੁਮਤ ਨਾਲ ਸਰਕਾਰ ਬਣਾਵੇਗੀ। ਇਹ ਪ੍ਰਗਟਾਵਾ ਹਲਕਾ ਮੁਹਾਲੀ ਤੋਂ ਕਾਂਗਰਸ ਦੀ ਟਿਕਟ ਦੇ ਦਾਅਵੇਦਾਰ ਤੇ ਰਾਜੀਵ ਗਾਂਧੀ ਪੰਚਾਇਤੀ ਰਾਜ ਸੰਗਠਨ ਜ਼ਿਲ੍ਹਾ ਮੁਹਾਲੀ ਦੇ ਪ੍ਰਧਾਨ ਪਹਿਲਵਾਨ ਅਮਰਜੀਤ ਸਿੰਘ ਗਿੱਲ ਨੇ ਆਪਣੇ ਦਫ਼ਤਰ ’ਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ 2027 ਦੀਆਂ ਚੋਣਾਂ ਦੌਰਾਨ ਸੂਬੇ ’ਚ ਕਾਂਗਰਸ ਪਾਰਟੀ ਦੀ ਸਰਕਾਰ ਬਣਨਾ ਤੈਅ ਹੈ, ਕਿਉਂਕਿ ਕਾਂਗਰਸ ਪਾਰਟੀ ਵੱਲੋਂ ਸਚਿਨ ਪਾਇਲਟ ਨੂੰ ਪੰਜਾਬ ਦਾ ਇੰਚਾਰਜ ਬਣਾਉਣ ’ਤੇ ਸੂਬੇ ਦੇ ਨੌਜਵਾਨਾਂ ਨੂੰ ਅੱਗੇ ਆਉਣ ਦਾ ਮੌਕਾ ਮਿਲੇਗਾ।
ਪਹਿਲਵਾਨ ਅਮਰਜੀਤ ਸਿੰਘ ਗਿੱਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਨਲਾਇਕੀਆਂ ਕਾਰਨ ਜਿਵੇਂ ਬਿਜਲੀ ਦੇ ਲੱਗ ਰਹੇ ਲੰਮੇ-ਲੰਮੇ ਕੱਟ, ਨਸ਼ਾ ਦਿਨੋਂ ਦਿਨ ਵੱਧ ਫੁੱਲ ਰਿਹਾ ਹੈ ਅਤੇ ਆਵਾਜ਼ ਬੁਲੰਦ ਕਰਨ ਵਾਲਿਆਂ ’ਤੇ ਪਰਚੇ ਦਰਜ ਕੀਤੇ ਜਾ ਰਹੇ ਹਨ ਅਤੇ ਹੋਰ ਬਹੁਤ ਸਾਰੀਆਂ ਸਮੱਸਿਆਵਾਂ ਕਾਰਨ ਸੂਬੇ ਦੇ ਹਰੇਕ ਵਰਗ ਦੇ ਲੋਕ ਦੁਖੀ ਹਨ ਅਤੇ ਉਹ ਚੋਣਾਂ ਦਾ ਇੰਤਜ਼ਾਰ ਕਰ ਰਹੇ ਹਨ ਤਾਂ ਜੋ ਆਪਣੇ ਗੁੱਸੇ ਦਾ ਇਜ਼ਹਾਰ ਵੋਟ ਦੇ ਰੂਪ ਵਿਚ ਕਰਕੇ ਸੂਬੇ ’ਚ ਕਾਂਗਰਸ ਪਾਰਟੀ ਦੀ ਸਰਕਾਰ ਬਣਾਈ ਜਾ ਸਕੇ।
ਇਸ ਦੇ ਨਾਲ ਹੀ ਪਹਿਲਵਾਨ ਅਮਰਜੀਤ ਸਿੰਘ ਗਿੱਲ ਨੇ ਪਾਰਟੀ ਹਾਈ ਕਮਾਨ ਨੂੰ ਅਪੀਲ ਕੀਤੀ ਕਿ ਪਾਰਟੀ ਨਾਲ ਹਮੇਸ਼ਾ ਖੜਨ ਵਾਲਿਆਂ ਨੌਜਵਾਨਾਂ ਨੂੰ ਟਿਕਟ ਦੇਵੇ ਤਾਂ ਜੋ ਟਕਸਾਲੀ ਆਗੂ ਤੇ ਪਾਰਟੀ ਵਰਕਰ ਪੂਰੀ ਸ਼ਿਦਤ ਨਾਲ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾ ਕੇ ਸੂਬੇ ’ਚ ਪਾਰਟੀ ਦੀ ਸਰਕਾਰ ਬਣਾਉਣ ’ਚ ਆਪਣਾ ਅਹਿਮ ਯੋਗਦਾਨ ਪਾ ਸਕਣ।