- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬੈਠਕ ਤੋਂ ਬਾਅਦ ਰਾਜਾ ਵੜਿੰਗ ਨੇ ਕਿਹਾ ਕਿ ਬੈਠਕ ’ਚ ਵਿਧਾਨ ਸਭਾ ਚੋਣਾਂ ਲਈ ਪਾਰਟੀ ਦੀ ਰਣਨੀਤੀ, ਸੰਗਠਨ ਨੂੰ ਮਜ਼ਬੂਤ ਕਰਨ ਤੇ ਚੋਣ ਤਿਆਰੀਆਂ ਨਾਲ ਜੁੜੇ ਵੱਖ-ਵੱਖ ਮੁੱਦਿਆਂ ’ਤੇ ਵਿਚਾਰ ਵਟਾਂਦਰਾ ਕੀਤਾ ਗਿਆ। ਵੜਿੰਗ ਨੇ ਕਿਹਾ ਕਿ ਬੈਠਕ ’ਚ ਵੀ ਆਗੂਆਂ ਨੇ ਇਕਜੁੱਟ ਹੋ ਕੇ ਚੋਣ ਲੜਨ ਦਾ ਸੰਕਲਪ ਦੋਹਰਾਇਆ। ਉਨ੍ਹਾਂ ਭਰੋਸਾ ਪ੍ਰਗਟਾਇਆ ਕਿ ਪੰਜਾਬ ਕਾਂਗਰਸ ਪੂਰੀ ਮਜ਼ਬੂਤੀ ਤੇ ਇਕਜੁੱਟਤਾ ਨਾਲ ਵਿਧਾਨ ਸਭਾ ਚੋਣਾਂ ’ਚ ਉਤਰੇਗੀ।

ਸਟੇਟ ਬਿਊਰੋ, ਜਾਗਰਣ, ਚੰਡੀਗੜ੍ਹ : ਪੰਜਾਬ ’ਚ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਨੂੰ ਲੈ ਕੇ ਕਾਂਗਰਸ ਹਾਈਕਮਾਨ ਦੇ ਨਾਲ ਦਿੱਲੀ ’ਚ ਵੀਰਵਾਰ ਨੂੰ ਲਗਾਤਾਰ ਦੂਜੇ ਦਿਨ ਵੀ ਬੈਠਕ ਦਾ ਦੌਰ ਜਾਰੀ ਰਿਹਾ। ਦੂਜੇ ਦਿਨ ਦੀ ਬੈਠਕ ’ਚ ਪੰਜਾਬ ਕਾਂਗਰਸ ਦੇ ਖਾਸ ਆਗੂਆਂ ਨੂੰ ਹੀ ਬੁਲਾਇਆ ਗਿਆ। ਬੈਠਕ ’ਚ ਪ੍ਰਦੇਸ਼ ਇੰਚਾਰਜ ਭੁਪੇਸ਼ ਬਘੇਲ, ਸਾਰੇ ਸਹਿ ਇੰਚਾਰਜ, ਸੂਬਾਈ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਤੇ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਵਰਗੇ ਸੀਨੀਅਰ ਆਗੂਆਂ ਨੇ ਹਿੱਸਾ ਲਿਆ•। ਇਸ ਤੋਂ ਪਹਿਲਾਂ ਮੰਗਲਵਾਰ ਨੂੰ ਇੰਦਰਾ ਗਾਂਧੀ ਭਵਨ ’ਚ ਕਾਂਗਰਸ ਦੇ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਤੇ ਪੰਜਾਬ ਇੰਚਾਰਜ ਭੁਪੇਸ਼ ਬਘੇਲ ਦੀ ਮੌਜੂਦਗੀ ’ਚ ਚੋਣ ਕਮੇਟੀਆਂ ਦੇ ਚੇਅਰਮੈਨ ਤੇ ਹੋਰ ਮੈਂਬਰਾਂ ਨਾਲ ਬੈਠਕ ਹੋਈ ਸੀ।
ਬੈਠਕ ਤੋਂ ਬਾਅਦ ਰਾਜਾ ਵੜਿੰਗ ਨੇ ਕਿਹਾ ਕਿ ਬੈਠਕ ’ਚ ਵਿਧਾਨ ਸਭਾ ਚੋਣਾਂ ਲਈ ਪਾਰਟੀ ਦੀ ਰਣਨੀਤੀ, ਸੰਗਠਨ ਨੂੰ ਮਜ਼ਬੂਤ ਕਰਨ ਤੇ ਚੋਣ ਤਿਆਰੀਆਂ ਨਾਲ ਜੁੜੇ ਵੱਖ-ਵੱਖ ਮੁੱਦਿਆਂ ’ਤੇ ਵਿਚਾਰ ਵਟਾਂਦਰਾ ਕੀਤਾ ਗਿਆ। ਵੜਿੰਗ ਨੇ ਕਿਹਾ ਕਿ ਬੈਠਕ ’ਚ ਵੀ ਆਗੂਆਂ ਨੇ ਇਕਜੁੱਟ ਹੋ ਕੇ ਚੋਣ ਲੜਨ ਦਾ ਸੰਕਲਪ ਦੋਹਰਾਇਆ। ਉਨ੍ਹਾਂ ਭਰੋਸਾ ਪ੍ਰਗਟਾਇਆ ਕਿ ਪੰਜਾਬ ਕਾਂਗਰਸ ਪੂਰੀ ਮਜ਼ਬੂਤੀ ਤੇ ਇਕਜੁੱਟਤਾ ਨਾਲ ਵਿਧਾਨ ਸਭਾ ਚੋਣਾਂ ’ਚ ਉਤਰੇਗੀ।
ਸੂਤਰਾਂ ਦੇ ਮੁਤਾਬਕ, ਕਾਂਗਰਸ ਹਾਈਕਮਾਨ ਨੇ ਪੰਜਾਬ ਦੇ ਆਗੂਆਂ ਨੂੰ ਚੋਣ ਤਿਆਰੀਆਂ ਸ਼ੁਰੂ ਕਰਨ ਤੇ ਸੰਗਠਨ ਨੂੰ ਬੂਥ ਪੱਧਰ ਤੱਕ ਸਰਗਰਮ ਕਰਨ ਦੇ ਨਿਰਦੇਸ਼ ਦਿੱਤੇ ਹਨ। ਪਾਰਟੀ ਛੇਤੀ ਹੀ ਸੂਬੇ ’ਚ ਚੋਣ ਮੁਹਿੰਮ ਦੀ ਸ਼ੁਰੂਆਤ ਕਰੇਗੀ। ਇਸ ਤਹਿਤ ਕਾਂਗਰਸ ਦੇ ਸੀਨੀਅਰ ਰਾਸ਼ਟਰੀ ਆਗੂ ਵੀ ਪੰਜਾਬ ਦਾ ਦੌਰਾ ਕਰ ਕੇ ਵਰਕਰਾਂ ਨਾਲ ਬੈਠਕਾਂ ਕਰਨਗੇ ਤੇ ਚੋਣ ਸਰਗਰਮੀਆਂ ਨੂੰ ਰਫ਼ਤਾਰ ਦੇਣਗੇ।