- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸਾਰੇ ਜ਼ਿਲ੍ਹਾ ਕਾਂਗਰਸ ਕਮੇਟੀਆਂ ਦੇ ਪ੍ਰਧਾਨਾਂ ਨੂੰ ਸ਼ੁੱਕਰਵਾਰ ਨੂੰ ਆਪੋ-ਆਪਣੇ ਜ਼ਿਲ੍ਹਿਆਂ ’ਚ ਐੱਸਪੀ ਜਾਂ ਐੱਸਐੱਸਪੀ ਦਫ਼ਤਰਾਂ ਦਾ ਘਿਰਾਓ ਕਰਨ ਲਈ ਕਿਹਾ ਹੈ। ਇਸ ਦੌਰਾਨ ਅਧਿਕਾਰੀਆਂ ਨੂੰ ਮੰਗ ਪੱਤਰ ਸੌਂਪ ਕੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਖ਼ਿਲਾਫ਼ ਐੱਫਆਈਆਰ ਦਰਜ ਕਰਨ ਦੀ ਮੰਗ ਕੀਤੀ ਜਾਵੇਗੀ।

ਸਟੇਟ ਬਿਊਰੋ, ਪੰਜਾਬੀ ਜਾਗਰਣ, ਚੰਡੀਗੜ੍ਹ: ਗੁਲਜ਼ਾਰ ਸਿੰਘ ਮਾਮਲੇ ਨੂੰ ਲੈ ਕੇ ਪੰਜਾਬ ਕਾਂਗਰਸ ਨੇ ਸਰਕਾਰ ਖ਼ਿਲਾਫ਼ ਸੂਬੇ ਭਰ ’ਚ ਪ੍ਰਦਰਸ਼ਨ ਕਰਨ ਦਾ ਫ਼ੈਸਲਾ ਕੀਤਾ ਹੈ। ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸਾਰੇ ਜ਼ਿਲ੍ਹਾ ਕਾਂਗਰਸ ਕਮੇਟੀਆਂ ਦੇ ਪ੍ਰਧਾਨਾਂ ਨੂੰ ਸ਼ੁੱਕਰਵਾਰ ਨੂੰ ਆਪੋ-ਆਪਣੇ ਜ਼ਿਲ੍ਹਿਆਂ ’ਚ ਐੱਸਪੀ ਜਾਂ ਐੱਸਐੱਸਪੀ ਦਫ਼ਤਰਾਂ ਦਾ ਘਿਰਾਓ ਕਰਨ ਲਈ ਕਿਹਾ ਹੈ। ਇਸ ਦੌਰਾਨ ਅਧਿਕਾਰੀਆਂ ਨੂੰ ਮੰਗ ਪੱਤਰ ਸੌਂਪ ਕੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਖ਼ਿਲਾਫ਼ ਐੱਫਆਈਆਰ ਦਰਜ ਕਰਨ ਦੀ ਮੰਗ ਕੀਤੀ ਜਾਵੇਗੀ।
ਪਾਰਟੀ ਵੱਲੋਂ ਜਾਰੀ ਪ੍ਰੋਗਰਾਮ ਅਨੁਸਾਰ ਵਰਕਰ ਵੱਡੀ ਗਿਣਤੀ ’ਚ ਸੜਕਾਂ ’ਤੇ ਉਤਰਨਗੇ ਅਤੇ ਹਰਪਾਲ ਸਿੰਘ ਚੀਮਾ ਦੇ ਪੁਤਲੇ ਵੀ ਫੂਕੇ ਜਾਣਗੇ। ਕਾਂਗਰਸ ਦਾ ਕਹਿਣਾ ਹੈ ਕਿ ਗੁਲਜ਼ਾਰ ਸਿੰਘ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਸੂਬਾ ਪੱਧਰੀ ਅੰਦੋਲਨ ਜਾਰੀ ਰੱਖਿਆ ਜਾਵੇਗਾ। ਇਸ ਤੋਂ ਪਹਿਲਾਂ 8 ਸਤੰਬਰ ਨੂੰ ਵੀ ਪਾਰਟੀ ਨੇ ਇਸ ਮਾਮਲੇ ਨੂੰ ਲੈ ਕੇ ਪ੍ਰਦਰਸ਼ਨ ਕੀਤਾ ਸੀ।
ਕਾਂਗਰਸੀ ਆਗੂਆਂ ਦਾ ਦੋਸ਼ ਹੈ ਕਿ ਸਰਕਾਰ ਨੇ ਮਾਮਲੇ ’ਚ ਸੰਵੇਦਨਸ਼ੀਲਤਾ ਨਾਲ ਕਾਰਵਾਈ ਨਹੀਂ ਕੀਤੀ। ਰਾਜਾ ਵੜਿੰਗ ਨੇ ਜ਼ਿਲ੍ਹਾ ਪ੍ਰਧਾਨਾਂ ਨੂੰ ਵਰਕਰਾਂ ਨੂੰ ਲਾਮਬੰਦ ਕਰਕੇ ਪ੍ਰਦਰਸ਼ਨ ਸਫਲ ਬਣਾਉਣ ਦੀ ਅਪੀਲ ਕੀਤੀ ਹੈ।