ਕਾਂਗਰਸ ਤੁਰੰਤ ਸਿੱਖ ਭਾਈਚਾਰੇ ਤੋਂ ਮੁਆਫ਼ੀ ਮੰਗੇ : ਜਗਜੀਤ ਛੜਬੜ
ਕਾਂਗਰਸ ਤੁਰੰਤ ਸਿੱਖ ਭਾਈਚਾਰੇ ਤੋਂ ਮੁਆਫ਼ੀ ਮੰਗੇ : ਜਗਜੀਤ ਛੜਬੜ
Publish Date: Sun, 07 Dec 2025 07:00 PM (IST)
Updated Date: Sun, 07 Dec 2025 07:03 PM (IST)
ਸੁਨੀਲ ਕੁਮਾਰ ਭੱਟੀ, ਪੰਜਾਬੀ ਜਾਗਰਣ, ਡੇਰਾਬੱਸੀ : ਬਸਪਾ ਪੰਜਾਬ ਦੇ ਜਨਰਲ ਸਕੱਤਰ ਜਗਜੀਤ ਸਿੰਘ ਛੜਬੜ ਨੇ ਉੱਤਰਾਖੰਡ ਦੇ ਕਾਂਗਰਸੀ ਆਗੂ ਹਰਕ ਸਿੰਘ ਰਾਵਤ ਵੱਲੋਂ ਸਿਆਸੀ ਰੈਲੀ ਦੌਰਾਨ ਅਪਮਾਨਜਨਕ ਟਿੱਪਣੀ ਕਰਨ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਕਿਹਾ ਕਿ ਕਿਸੇ ਦੇ ਧਰਮ, ਪਛਾਣ, ਜਾਤ ਜਾਂ ਰੰਗ ਦਾ ਮਜ਼ਾਕ ਉਡਾਉਣਾ ਸਿਰਫ਼ ਗ਼ੈਰ-ਨੈਤਿਕ ਹੈ ਅਤੇ ਇਹ ਕਾਂਗਰਸੀ ਪਾਰਟੀ ਦੀ ਅੰਦਰੂਨੀ ਸਿੱਖ ਵਿਰੋਧੀ ਮਾਨਸਿਕਤਾ ਨੂੰ ਦਰਸਾਉਂਦਾ ਹੈ। ਜਗਜੀਤ ਛੜਬੜ ਨੇ ਕਿਹਾ ਕਿ ਸਿੱਖ ਭਾਈਚਾਰਾ ਹਮੇਸ਼ਾ ਦੇਸ਼ ਦੇ ਨਾਲ ਮਜ਼ਬੂਤੀ ਨਾਲ ਖੜ੍ਹਾ ਰਿਹਾ ਹੈ, ਪਰ ਕਾਂਗਰਸ ਵਾਰ-ਵਾਰ ਸਿੱਖਾਂ ਦੇ ਵਿਰੁੱਧ ਖੜ੍ਹੀ ਹੋਈ ਹੈ। ਉਨ੍ਹਾਂ ਮੰਗ ਕੀਤੀ ਕਿ ਕਾਂਗਰਸ ਤੁਰੰਤ ਸਿੱਖ ਭਾਈਚਾਰੇ ਤੋਂ ਮੁਆਫ਼ੀ ਮੰਗੇ ਅਤੇ ਹਰਕ ਸਿੰਘ ਰਾਵਤ ਖ਼ਿਲਾਫ਼ ਸਖ਼ਤ ਕਾਰਵਾਈ ਕਰੇ।