
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਧਾਲੀਵਾਲ ਨੇ ਕਿਹਾ ਕਿ ਦੀਪੇਂਦਰ ਦੇ ਇਸ ਘਿਣਾਉਣੇ ਤੇ ਗ਼ੈਰ ਸੰਵੇਦਨਸ਼ੀਲ ਬਿਆਨ ਨਾਲ ਪੂਰਾ ਸਿੱਖ ਭਾਈਚਾਰਾ ਬਹੁਤ ਦੁਖੀ ਤੇ ਸਦਮੇ ’ਚ ਹੈ। ਧਾਲੀਵਾਲ ਨੇ ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਮਲਿਕਾਰਜੁਨ ਖੜਗੇ, ਸੀਨੀਅਰ ਆਗੂ ਸੋਨੀਆ ਗਾਂਧੀ, ਰਾਹੁਲ ਗਾਂਧੀ ਤੇ ਪ੍ਰਿਯੰਕਾ ਗਾਂਧੀ ਤੋਂ ਮੰਗ ਕੀਤੀ ਹੈ ਕਿ ਸਿੱਖਾਂ ਦੇ ਕਾਤਲਾਂ ਦਾ ਸਾਥ ਦੇ ਰਹੇ ਦੀਪੇਂਦਰ ਹੁੱਡਾ ਨੂੰ ਬਿਨਾ ਕਿਸੇ ਦੇਰੀ ਦੇ ਤੁਰੰਤ ਪਾਰਟੀ ਤੋਂ ਕੱਢ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਆਗੂਆਂ ਲਈ ਕਿਸੇ ਵੀ ਸਿਆਸੀ ਪਾਰਟੀ ’ਚ ਕੋਈ ਥਾਂ ਨਹੀਂ ਹੋਣੀ ਚਾਹੀਦੀ, ਜਿਹੜੇ 1984 ਦੇ ਪੀੜਤਾਂ ਦੇ ਜ਼ਖਮਾਂ ’ਤੇ ਲੂਣ ਛਿੜਕਦੇ ਹਨ।

ਪੰਜਾਬੀ ਜਾਗਰਣ ਬਿਊਰੋ, ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਕਾਂਗਰਸ ਦੇ ਸੰਸਦ ਮੈਂਬਰ ਦੀਪੇਂਦਰ ਸਿੰਘ ਹੁੱਡਾ ਵੱਲੋਂ ਸਿੱਖ ਵਿਰੋਧੀ ਦੰਗਿਆਂ ਦੇ ਦੋਸ਼ੀ ਸੱਜਣ ਕੁਮਾਰ ਨੂੰ ਲੈ ਕੇ ਦਿੱਤੇ ਬਿਆਨ ’ਤੇ ਸਖ਼ਤ ਇਤਰਾਜ਼ ਕੀਤਾ ਹੈ। ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਦੇ ਬੇਟੇ ਦੀਪੇਂਦਰ ਹੁੱਡਾ ਨੇ ਸੱਜਣ ਕੁਮਾਰ ਨੂੰ ਆਪਣਾ ਰੋਲ ਮਾਡਲ ਤੇ ਇਕ ਚੰਗਾ ਇਨਸਾਨ ਦੱਸਿਆ ਹੈ। ਧਾਲੀਵਾਲ ਨੇ ਕਿਹਾ ਕਿ ਦੀਪੇਂਦਰ ਦੇ ਇਸ ਘਿਣਾਉਣੇ ਤੇ ਗ਼ੈਰ ਸੰਵੇਦਨਸ਼ੀਲ ਬਿਆਨ ਨਾਲ ਪੂਰਾ ਸਿੱਖ ਭਾਈਚਾਰਾ ਬਹੁਤ ਦੁਖੀ ਤੇ ਸਦਮੇ ’ਚ ਹੈ। ਧਾਲੀਵਾਲ ਨੇ ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਮਲਿਕਾਰਜੁਨ ਖੜਗੇ, ਸੀਨੀਅਰ ਆਗੂ ਸੋਨੀਆ ਗਾਂਧੀ, ਰਾਹੁਲ ਗਾਂਧੀ ਤੇ ਪ੍ਰਿਯੰਕਾ ਗਾਂਧੀ ਤੋਂ ਮੰਗ ਕੀਤੀ ਹੈ ਕਿ ਸਿੱਖਾਂ ਦੇ ਕਾਤਲਾਂ ਦਾ ਸਾਥ ਦੇ ਰਹੇ ਦੀਪੇਂਦਰ ਹੁੱਡਾ ਨੂੰ ਬਿਨਾ ਕਿਸੇ ਦੇਰੀ ਦੇ ਤੁਰੰਤ ਪਾਰਟੀ ਤੋਂ ਕੱਢ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਆਗੂਆਂ ਲਈ ਕਿਸੇ ਵੀ ਸਿਆਸੀ ਪਾਰਟੀ ’ਚ ਕੋਈ ਥਾਂ ਨਹੀਂ ਹੋਣੀ ਚਾਹੀਦੀ, ਜਿਹੜੇ 1984 ਦੇ ਪੀੜਤਾਂ ਦੇ ਜ਼ਖਮਾਂ ’ਤੇ ਲੂਣ ਛਿੜਕਦੇ ਹਨ।
ਧਾਲੀਵਾਲ ਨੇ ਪੰਜਾਬ ਕਾਂਗਰਸ ਦੇ ਆਗੂਆਂ ਦੀ ਚੁੱਪ ’ਤੇ ਸਵਾਲ ਚੁੱਕਦੇ ਹੋਏ ਉਨ੍ਹਾਂ ਨੂੰ ਅਪੀਲ ਵੀ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਕਾਂਗਰਸ ਦੇ ਆਗੂਆਂ ਨੂੰ ਆਪਣੀ ਨੈਤਿਕਤਾ ਸਾਬਿਤ ਕਰਨ ਲਈ ਸੜਕਾਂ ’ਤੇ ਉਤਰਣਾ ਚਾਹੀਦਾ ਹੈ ਤੇ ਕੇਂਦਰੀ ਲੀਡਰਸ਼ਿਪ ਤੋਂ ਹੁੱਡਾ ਨੂੰ ਹਟਾਉਣ ਦੀ ਮੰਗ ਕਰਨੀ ਚਾਹੀਦੀ ਹੈ। ਜੇਕਰ ਪੰਜਾਬ ਕਾਂਗਰਸ ਦੇ ਆਗੂ ਇਸਮੁੱਦੇ ’ਤੇ ਚੁੱਪ ਰਹਿੰਦੇ ਹਨ ਤਾਂ ਇਹ ਮੰਨਿਆ ਜਾਏਗਾ ਕਿ ਉਹ ਵੀ ਇਸ ਸਿੱਖ ਵਿਰੋਧੀ ਸੋਚ ਦਾ ਸਾਥ ਦੇ ਰਹੇ ਹਨ।
ਵਿਧਾਇਕ ਨੇ ਕਿਹਾ ਕਿ ਇਹ ਪਹਿਲੀ ਘਟਨਾ ਨਹੀਂ ਹੈ ਜਦੋਂ ਕਾਂਗਰਸ ਦਾ ਸਿੱਖ ਵਿਰੋਧੀ ਚਿਹਰਾ ਸਾਹਮਣੇ ਆਇਆ ਹੈ। ਇਸ ਤੋਂ ਪਹਿਲਾਂ ਵੀ ਕਾਂਗਰਸ ਦੇ ਕਈ ਸੀਨੀਅਰ ਆਗੂਆਂ ਦੀਆਂ ਤਸਵੀਰਾਂ ਸਿੱਖਾਂ ਦੇ ਕਤਲੇਆਮ ਦੇ ਇਕ ਹੋਰ ਮੁਲਜ਼ਮ ਜਗਦੀਸ਼ ਟਾਈਟਲਰ ਦੇ ਨਾਲ ਪ੍ਰਸਾਰਿਤ ਹੁੰਦੀਆਂ ਰਹੀਆਂ ਹਨ। ਇਸ ਤੋਂ ਸਾਫ਼ ਪਤਾ ਲੱਗਦਾ ਹੈ ਕਿ ਕਾਂਗਸ ਪਾਰਟੀ ’ਚ ਸਿੱਖਾਂ ਦੇ ਕਾਤਲਾਂ ਨੂੰ ਹਮੇਸ਼ਾ ਸੁਰੱਖਿਆ ਤੇ ਸਨਮਾਨ ਮਿਲਿਆ ਹੈ।