- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਪਾਰਟੀ ਅੱਜ ਸੂਬੇ ਦੇ ਹਰ ਵਿਧਾਨ ਸਭਾ ਹਲਕੇ ਵਿੱਚ ਕੇਂਦਰ ਸਰਕਾਰ ਖ਼ਿਲਾਫ਼ ਜ਼ੋਰਦਾਰ ਪ੍ਰਦਰਸ਼ਨ ਕਰੇਗੀ। ਇਸ ਰੋਸ ਪ੍ਰਦਰਸ਼ਨ ਦੌਰਾਨ ਸਾਰੇ ਹਲਕਿਆਂ ਵਿੱਚ ਕਾਂਗਰਸੀ ਆਗੂ, ਵਰਕਰ ਅਤੇ ਸਥਾਨਕ ਇਕਾਈਆਂ ਸੜਕਾਂ 'ਤੇ ਉਤਰ ਕੇ ਕੇਂਦਰ ਦੀਆਂ ਲੋਕ-ਮਾਰੂ ਨੀਤੀਆਂ ਦਾ ਵਿਰੋਧ ਕਰਨਗੀਆਂ।

ਜੈ ਸਿੰਘ ਛਿੱਬਰ, ਪੰਜਾਬੀ ਜਾਗਰਣ ਬਿਊਰੋ, ਚੰਡੀਗੜ੍ਹ: ਵਧਦੀ ਮਹਿੰਗਾਈ, ਰਸੋਈ ਗੈਸ, ਪੈਟਰੋਲ-ਡੀਜ਼ਲ ਅਤੇ ਰੋਜ਼ਾਨਾ ਵਰਤੋਂ ਦੀਆਂ ਚੀਜ਼ਾਂ ਦੀਆਂ ਅਸਮਾਨੀ ਚੜ੍ਹੀਆਂ ਕੀਮਤਾਂ ਖ਼ਿਲਾਫ਼ ਅੱਜ ਕਾਂਗਰਸ ਵੱਲੋਂ ਪੰਜਾਬ ਭਰ ਵਿੱਚ ਇੱਕ ਵੱਡਾ ਮੋਰਚਾ ਖੋਲ੍ਹਿਆ ਜਾ ਰਿਹਾ ਹੈ। ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਪਾਰਟੀ ਅੱਜ ਸੂਬੇ ਦੇ ਹਰ ਵਿਧਾਨ ਸਭਾ ਹਲਕੇ ਵਿੱਚ ਕੇਂਦਰ ਸਰਕਾਰ ਖ਼ਿਲਾਫ਼ ਜ਼ੋਰਦਾਰ ਪ੍ਰਦਰਸ਼ਨ ਕਰੇਗੀ। ਇਸ ਰੋਸ ਪ੍ਰਦਰਸ਼ਨ ਦੌਰਾਨ ਸਾਰੇ ਹਲਕਿਆਂ ਵਿੱਚ ਕਾਂਗਰਸੀ ਆਗੂ, ਵਰਕਰ ਅਤੇ ਸਥਾਨਕ ਇਕਾਈਆਂ ਸੜਕਾਂ 'ਤੇ ਉਤਰ ਕੇ ਕੇਂਦਰ ਦੀਆਂ ਲੋਕ-ਮਾਰੂ ਨੀਤੀਆਂ ਦਾ ਵਿਰੋਧ ਕਰਨਗੀਆਂ। ਪਾਰਟੀ ਲੀਡਰਸ਼ਿਪ ਦਾ ਕਹਿਣਾ ਹੈ ਕਿ ਮਹਿੰਗਾਈ ਕਾਰਨ ਆਮ ਜਨਤਾ 'ਤੇ ਆਰਥਿਕ ਬੋਝ ਲਗਾਤਾਰ ਵਧ ਰਿਹਾ ਹੈ, ਜਿਸ ਕਾਰਨ ਅੱਜ ਕੇਂਦਰ ਸਰਕਾਰ ਨੂੰ ਘੇਰਨ ਦੀ ਪੂਰੀ ਤਿਆਰੀ ਕਰ ਲਈ ਗਈ ਹੈ।
ਚੇਤੇ ਰਹੇ ਕਿ ਪਿਛਲੇ ਦਿਨੀਂ ਪੈਟਰੋਲ ਡੀਜ਼ਲ ਦੀਆਂ ਕੀਮਤਾਂ ਵਿਚ ਭਾਰੀ ਵਾਧਾ ਹੋਇਆ ਹੈ।