ਤਰਲੋਚਨ ਸਿੰਘ ਸੋਢੀ, ਕੁਰਾਲੀ : ਹਿਮਾਚਲ ਪ੍ਰਦੇਸ਼ ਵਿਚ ਕਾਂਗਰਸ ਪਾਰਟੀ ਦੀ ਵਿਧਾਨ ਸਭਾ ਚੋਣਾਂ ਦੌਰਾਨ ਹੋਈ ਜਿੱਤ ਨੂੰ ਲੈਕੇ ਅੱਜ ਕਾਂਗਰਸ ਪਾਰਟੀ ਦੇ ਜ਼ਲਿ੍ਹਾ ਪ੍ਰਧਾਨ ਰਣਜੀਤ ਸਿੰਘ ਜੀਤੀ ਦੀ ਅਗਵਾਈ ਹੇਠ ਸਥਾਨਕ ਕਾਂਗਰਸੀ ਆਗੂਆਂ ਤੇ ਪਾਰਟੀ ਵਰਕਰਾ ਨੇ ਜਿੱਤ ਜਸ਼ਨ ਮਨਾਇਆ। ਇਸ ਮੌਕੇ ਕਾਂਗਰਸੀ ਵਰਕਰਾਂ ਨੇ ਸ੍ਰੀ ਜੀਤੀ ਪਡਿਆਲਾ ਦਾ ਮੂੰਹ ਮਿੱਠਾ ਕਰਵਾਉਂਦੇ ਹੋਏ ਲੱਡੂ ਵੀ ਵੰਡੇ।

ਇਸ ਮੌਕੇ ਰਣਜੀਤ ਸਿੰਘ ਜੀਤੀ ਨੇ ਕਿਹਾ ਕਿ ਹਿਮਾਚਲ ਪ੍ਰਦੇਸ਼ ਦੇ ਲੋਕਾਂ ਨੇ ਆਪਣੇ ਗੁਆਂਢੀ ਸੂਬੇ ਪੰਜਾਬ ਦੀ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਨੂੰ ਜਿਥੇ ਪੂਰੀ ਤਰਾਂ ਨਾਲ ਨਕਾਰ ਦਿੱਤਾ ਹੈ। ਉਥੇ ਪਿਛਲੇ ਪੰਜ ਸਾਲਾਂ ਤੋਂ ਹਿਮਾਚਲ ਦੀ ਮੌਜੂਦਾ ਸੱਤਾਧਾਰੀ ਪਾਰਟੀ ਭਾਜਪਾ ਨੂੰ ਵੀ ਬਾਹਰ ਦਾ ਰਸਤਾ ਦਿਖਾਉਂਦੇ ਹੋਏ ਕਾਂਗਰਸ ਪਾਰਟੀ 'ਚ ਆਪਣ ਵਿਸ਼ਵਾਸ਼ ਪ੍ਰਗਟ ਕੀਤਾ ਹੈ । ਉਹਨਾਂ ਕਿਹਾ ਕਿ ਕਾਂਗਰਸ ਪਾਰਟੀ ਦੇ ਪੰਜਾਬ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਆਗੂਆਂ ਵਲੋਂ ਗੁਆਂਢੀ ਸੂਬੇ ਵਿਚ ਸ਼ਾਨਦਾਰ ਪ੍ਰਚਾਰ ਕਰਦੇ ਹੋਏ ਉਥੇ ਦੇ ਵੋਟਰਾਂ ਨੂੰ ਕਾਂਗਰਸ ਪਾਰਟੀ ਦੀਆਂ ਨੀਤੀਆਂ ਤੋਂ ਜਾਣੂੰ ਕਰਵਾਇਆ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸੀਨੀਅਰ ਕਾਂਗਰਸੀ ਆਗੂ ਹਰਦੇਵ ਗੋਤਮ, ਸਿਟੀ ਯੂਥ ਕਾਂਗਰਸ ਦੇ ਪ੍ਰਧਾਨ ਤੇ ਕੌਂਸਲਰ ਰਮਾਕਾਂਤ ਕਾਲੀਆ, ਹੀਤੇਸ਼ ਲਤਾਵਾ,ਚੰੰਦਰ ਮੋਹਨ ਵਰਮਾ, ਵਿਕਾਸ਼ ਕੌਸ਼ਲ ਸੰਜੀ ਟੰਡਨ ਅਤੇ ਹੈਪੀ ਧੀਮਾਨ ਆਦਿ ਕਾਂਗਰਸ ਪਾਰਟੀ ਦੇ ਵਰਕਰ ਹਾਜ਼ਰ ਸਨ।