- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਰੰਧਾਵਾ ਨੇ ਕਿਹਾ ਕਿ ਇਹ ਪੱਤਰ ਪੂਰੀ ਤਰ੍ਹਾਂ ਫਰਜ਼ੀ, ਗੈਰ-ਅਧਿਕਾਰਤ ਅਤੇ ਮਨਘੜਤ ਹੈ। ਇਸ ਨੂੰ ਜਾਣਬੁੱਝ ਕੇ ਸਿਆਸੀ ਭਰਮ ਫੈਲਾਉਣ, ਪਾਰਟੀ ਵਰਕਰਾਂ ਨੂੰ ਗੁੰਮਰਾਹ ਕਰਨ ਅਤੇ ਉਨ੍ਹਾਂ ਦੀ ਸਾਖ਼ ਨੂੰ ਨੁਕਸਾਨ ਪਹੁੰਚਾਉਣ ਦੇ ਮਕਸਦ ਨਾਲ ਤਿਆਰ ਕੀਤਾ ਗਿਆ ਹੈ। ਉਨ੍ਹਾਂ ਇਸ ਨੂੰ ਇੱਕ ਸੋਚੀ-ਸਮਝੀ ਸਾਜ਼ਿਸ਼ ਕਰਾਰ ਦਿੰਦਿਆਂ ਕਿਹਾ ਕਿ ਇਸ ਰਾਹੀਂ ਬੇਲੋੜਾ ਸਿਆਸੀ ਵਿਵਾਦ ਖੜ੍ਹਾ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ।

ਰਾਜ ਬਿਊਰੋ, ਚੰਡੀਗੜ੍ਹ: ਗੁਰਦਾਸਪੁਰ ਤੋਂ ਕਾਂਗਰਸ ਸੰਸਦ ਮੈਂਬਰ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਪੰਜਾਬ ਪੁਲਿਸ ਦੇ ਡੀਜੀਪੀ ਨੂੰ ਸ਼ਿਕਾਇਤ ਦੇ ਕੇ ਉਨ੍ਹਾਂ ਦੇ ਨਾਂ ’ਤੇ ਸੋਸ਼ਲ ਮੀਡੀਆ ’ਤੇ ਫਰਜ਼ੀ ਪੱਤਰ ਵਾਇਰਲ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਰੰਧਾਵਾ ਨੇ ਦੋਸ਼ ਲਾਇਆ ਕਿ ਆਲ ਇੰਡੀਆ ਕਾਂਗਰਸ ਕਮੇਟੀ ਦੇ ਨਾਂ ’ਤੇ ਇੱਕ ਜਾਅਲੀ ਪੱਤਰ ਪ੍ਰਚਾਰਿਆ ਜਾ ਰਿਹਾ ਹੈ, ਜਿਸ ਵਿੱਚ ਉਨ੍ਹਾਂ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਪ੍ਰਧਾਨ ਨਿਯੁਕਤ ਕਰਨ ਦਾ ਦਾਅਵਾ ਕੀਤਾ ਗਿਆ ਹੈ।
ਰੰਧਾਵਾ ਨੇ ਕਿਹਾ ਕਿ ਇਹ ਪੱਤਰ ਪੂਰੀ ਤਰ੍ਹਾਂ ਫਰਜ਼ੀ, ਗੈਰ-ਅਧਿਕਾਰਤ ਅਤੇ ਮਨਘੜਤ ਹੈ। ਇਸ ਨੂੰ ਜਾਣਬੁੱਝ ਕੇ ਸਿਆਸੀ ਭਰਮ ਫੈਲਾਉਣ, ਪਾਰਟੀ ਵਰਕਰਾਂ ਨੂੰ ਗੁੰਮਰਾਹ ਕਰਨ ਅਤੇ ਉਨ੍ਹਾਂ ਦੀ ਸਾਖ਼ ਨੂੰ ਨੁਕਸਾਨ ਪਹੁੰਚਾਉਣ ਦੇ ਮਕਸਦ ਨਾਲ ਤਿਆਰ ਕੀਤਾ ਗਿਆ ਹੈ। ਉਨ੍ਹਾਂ ਇਸ ਨੂੰ ਇੱਕ ਸੋਚੀ-ਸਮਝੀ ਸਾਜ਼ਿਸ਼ ਕਰਾਰ ਦਿੰਦਿਆਂ ਕਿਹਾ ਕਿ ਇਸ ਰਾਹੀਂ ਬੇਲੋੜਾ ਸਿਆਸੀ ਵਿਵਾਦ ਖੜ੍ਹਾ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ।
ਉਨ੍ਹਾਂ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਇਹ ਪਹਿਲਾ ਮਾਮਲਾ ਨਹੀਂ ਹੈ। ਇਸ ਤੋਂ ਪਹਿਲਾਂ ਵੀ ਉਨ੍ਹਾਂ ਦੇ ਦਿਹਾਂਤ ਦੀ ਝੂਠੀ ਖ਼ਬਰ ਸੋਸ਼ਲ ਮੀਡੀਆ ’ਤੇ ਫੈਲਾਈ ਗਈ ਸੀ, ਜਿਸ ਦੀ ਸ਼ਿਕਾਇਤ ਵੀ ਪੰਜਾਬ ਪੁਲਿਸ ਨੂੰ ਦਿੱਤੀ ਗਈ ਸੀ। ਉਨ੍ਹਾਂ ਕਿਹਾ ਕਿ ਉਸ ਮਾਮਲੇ ਵਿੱਚ ਹਾਲੇ ਤੱਕ ਕੋਈ ਪ੍ਰਭਾਵਸ਼ਾਲੀ ਕਾਰਵਾਈ ਨਹੀਂ ਹੋਈ, ਜਿਸ ਕਾਰਨ ਇਹ ਸ਼ੱਕ ਪੈਦਾ ਹੁੰਦਾ ਹੈ ਕਿ ਇੱਕੋ ਗਿਰੋਹ ਜਾਂ ਸੰਗਠਿਤ ਸਮੂਹ ਅਜਿਹੀਆਂ ਫਰਜ਼ੀ ਮੁਹਿੰਮਾਂ ਦੇ ਪਿੱਛੇ ਹੋ ਸਕਦਾ ਹੈ।
ਰੰਧਾਵਾ ਨੇ ਡੀਜੀਪੀ ਤੋਂ ਮੰਗ ਕੀਤੀ ਕਿ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਤੁਰੰਤ ਐਫਆਈਆਰ ਦਰਜ ਕੀਤੀ ਜਾਵੇ ਅਤੇ ਸਾਈਬਰ ਜਾਂਚ ਰਾਹੀਂ ਫਰਜ਼ੀ ਦਸਤਾਵੇਜ਼ ਤਿਆਰ ਕਰਨ ਅਤੇ ਪ੍ਰਚਾਰਨ ਵਾਲਿਆਂ ਦੀ ਪਛਾਣ ਕੀਤੀ ਜਾਵੇ। ਉਨ੍ਹਾਂ ਇਹ ਵੀ ਮੰਗ ਕੀਤੀ ਕਿ ਜਿਨ੍ਹਾਂ ਸੋਸ਼ਲ ਮੀਡੀਆ ਖਾਤਿਆਂ, ਪੇਜਾਂ ਅਤੇ ਵਟਸਐਪ ਗਰੁੱਪਾਂ ਰਾਹੀਂ ਇਹ ਸਮੱਗਰੀ ਫੈਲਾਈ ਗਈ, ਉਨ੍ਹਾਂ ਖ਼ਿਲਾਫ਼ ਵੀ ਕਾਨੂੰਨੀ ਕਾਰਵਾਈ ਕੀਤੀ ਜਾਵੇ।