ਹਲਕਾ ਇੰਚਾਰਜ ਗੋਲਡੀ ਨੇ 86 ਲੱਖ ਦੇ ਵਿਕਾਸ ਕਾਰਜਾਂ ਦੀ ਕੀਤੀ ਸ਼ੁਰੂਆਤ ਹਲਕਾ ਇੰਚਾਰਜ ਗੋਲਡੀ ਨੇ 86 ਲੱਖ ਦੇ ਵਿਕਾਸ ਕਾਰਜਾਂ ਦੀ ਕੀਤੀ ਸ਼ੁਰੂਆਤ
Publish Date: Wed, 23 Sep 2026 07:35 PM (IST)
Updated Date: Wed, 23 Sep 2026 07:36 PM (IST)
ਅਮਨਪ੍ਰੀਤ ਖਾਨਪੁਰੀ, ਪੰਜਾਬੀ ਜਾਗਰਣ, ਖਰੜ : ਖਰੜ ਸ਼ਹਿਰ ਵਿਚ ਨਵੇਂ ਹਲਕਾ ਇੰਚਾਰਜ ਲੱਗਣ ਤੋਂ ਬਾਅਦ ਹਰ ਵਾਰਡ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਹੋ ਰਹੀ ਹੈ, ਜਿਸ ਤਹਿਤ ਵਾਰਡ ਨੰ. 4 ਪਿੰਡ ਜੰਡਪੁਰ ਦੇ ਵਿਕਾਸ ਕਾਰਜਾਂ ਦੀ ਵੀ ਬੁੱਧਵਾਰ ਨੂੰ ਸ਼ੁਰੂਆਤ ਹਲਕਾ ਇੰਚਾਰਜ ਪਰਮਿੰਦਰ ਗੋਲਡੀ ਵੱਲੋਂ ਕੀਤੀ ਗਈ। ਇਨ੍ਹਾਂ ਕੰਮਾਂ ਬਾਰੇ ਜਾਣਕਾਰੀ ਦਿੰਦਿਆਂ ਨਗਰ ਕੌਂਸਲ ਖਰੜ ਦੇ ਕਾਰਜਸਾਧਕ ਅਫ਼ਸਰ ਅਸ਼ੋਕ ਪੱਥਰੀਆ ਨੇ ਦੱਸਿਆ ਕਿ ਕਿ ਅੱਜ ਵਾਰਡ ਨੰ. 4 ਪਿੰਡ ਜੰਡਪੁਰ ਦੇ ਵਿਕਾਸ ਕਾਰਜ ਸ਼ੁਰੂ ਕੀਤੇ ਗਏ ਹਨ, ਜਿਨ੍ਹਾਂ ਵਿਚ ਪਿੰਡ ਦੀ ਫਿਰਨੀ, ਲਿੰਕ ਰੋਡ, ਮੰਡੇਰ ਨਗਰ ਵਿਚ ਸ਼ੈੱਡ ਬਣਾਉਣ, ਹਰਲਾਲਪੁਰ ਰੋਡ ਤੇ ਅਮਨ ਸਿਟੀ ਨੇੜੇ ਪੇਵਰ ਟਾਈਲ ਲਗਾਉਣ ਦੇ ਕੰਮ ਸ਼ੁਰੂ ਕੀਤੇ ਗਏ ਹਨ, ਜਿਨ੍ਹਾਂ ’ਤੇ 86 ਲੱਖ ਦੀ ਲਾਗਤ ਆਵੇਗੀ। ਇਸ ਮੌਕੇ ਪਰਮਿੰਦਰ ਗੋਲਡੀ ਨੇ ਕਿਹਾ ਕਿ ਪਿੰਡ ਜੰਡਪੁਰ ਵਿਚ ਬਣਨ ਵਾਲੀ ਨਵੀਂ ਲਾਇਬ੍ਰੇਰੀ ਲਈ ਸਾਰੇ ਦਫ਼ਤਰੀ ਕੰਮ ਮੁਕੰਮਲ ਹੋ ਚੁੱਕੇ ਹਨ। ਜਲਦੀ ਲਾਇਬ੍ਰੇਰੀ ਦਾ ਕੰਮ ਸ਼ੁਰੂ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਲਾਇਬ੍ਰੇਰੀ ਦੇ ਬਣਨ ਨਾਲ ਪਿੰਡ ਅਤੇ ਹੋਰ ਇਲਾਕੇ ਦੇ ਵਿਦਿਆਰਥੀਆਂ ਅਤੇ ਨੌਜਵਾਨਾਂ ਨੂੰ ਪੜ੍ਹਾਈ ਲਈ ਵਧੀਆ ਸਹੂਲਤ ਮਿਲੇਗੀ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਵੱਖ-ਵੱਖ ਵਾਰਡਾਂ ਵਿਚ ਲੋਕਾਂ ਦੀਆਂ ਜ਼ਰੂਰਤਾਂ ਨੂੰ ਦੇਖਦੇ ਹੋਏ ਵਿਕਾਸ ਕਾਰਜ ਲਗਾਤਾਰ ਕੀਤੇ ਜਾ ਰਹੇ ਹਨ ਅਤੇ ਸਾਰੇ ਕੰਮ ਸਮੇਂ ਸਿਰ ਮੁਕੰਮਲ ਕਰਨ ਅਤੇ ਵਧੀਆ ਮਟੀਰੀਅਲ ਇਸਤੇਮਾਲ ਕਰਨ ਵੱਲ ਉਨ੍ਹਾਂ ਦੀ ਟੀਮ ਦਾ ਵਿਸ਼ੇਸ਼ ਧਿਆਨ ਰਹੇਗਾ। ਇਸ ਮੌਕੇ ਜੇਈ ਬਲਵਿੰਦਰ ਸਿੰਘ ਬਿੱਟੂ, ਗੋਵਿੰਦਰ ਚੀਮਾ ਸਾਬਕਾ ਕੌਂਸਲਰ, ਹਰਬੰਸ ਸਿੰਘ, ਸੁਖਵਿੰਦਰ ਸਿੰਘ, ਗੁਰਬਖ਼ਸ਼ ਸਿੰਘ ਲੰਬੜਦਾਰ, ਗੁਰਪ੍ਰੀਤ ਸਿੰਘ, ਸੁਖਬੀਰ ਰਾਏ, ਜੱਸਾ ਰਾਏ ਤੋਂ ਇਲਾਵਾ ਪਿੰਡ ਵਾਸੀ, ਦਫ਼ਤਰੀ ਸਟਾਫ਼ ਤੇ ਹੋਰ ਮੌਜੂਦ ਸਨ।