ਹਲਕਾ ਇੰਚਾਰਜ ਗੋਲਡੀ ਵੱਲੋਂ ਨਵੇਂ ਟਿਊਬਵੈੱਲ ਦੇ ਕੰਮ ਦਾ ਉਦਘਾਟਨ ਹਲਕਾ ਇੰਚਾਰਜ ਗੋਲਡੀ ਵੱਲੋਂ ਨਵੇਂ ਲੱਗਣ ਵਾਲੇ ਟਿਊਬਵੈੱਲ ਦੇ ਕੰਮ ਦਾ ਉਦਘਾਟਨ
Publish Date: Sat, 19 Sep 2026 05:59 PM (IST)
Updated Date: Sun, 20 Sep 2026 04:05 AM (IST)
14ਪੀ ਕੈਪਸ਼ਨ : ਨਵੇਂ ਲੱਗਣ ਵਾਲੇ ਟਿਊਬਵੈੱਲ ਦੇ ਕੰਮ ਦਾ ਉਦਘਾਟਨ ਕਰਦੇ ਹੋਏ ਹਲਕਾ ਇੰਚਾਰਜ ਪਰਮਿੰਦਰ ਸਿੰਘ ਗੋਲਡੀ ਤੇ ਹੋਰ। * ਪੀਣ ਵਾਲੇ ਪਾਣੀ ਦੀ ਕਿੱਲਤ ਹੋਵੇਗੀ ਦੂਰ : ਪ੍ਰਧਾਨ ਓਕੇ ਸ੍ਰੀ ਗਣੇਸ਼, ਪੰਜਾਬੀ ਜਾਗਰਣ ਕੁਰਾਲੀ : ਸ਼ਹਿਰ ਵਾਸੀਆਂ ਨੂੰ ਸਾਫ਼-ਸੁਥਰਾ ਤੇ ਸ਼ੁੱਧ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣ ਅਤੇ ਪਾਣੀ ਦੀ ਕਿੱਲਤ ਨੂੰ ਜੜ੍ਹੋਂ ਖ਼ਤਮ ਕਰਨ ਦੇ ਮਨੋਰਥ ਨਾਲ ਨਗਰ ਕੌਂਸਲ ਕੁਰਾਲੀ ਵੱਲੋਂ ਵਿਸ਼ੇਸ਼ ਉਪਰਾਲੇ ਤਹਿਤ ਵਾਰਡ ਨੰ. 1 ਦੇ ਨਿਹੋਲਕਾ ਰੋਡ ਤੇ ਇਕ ਨਵੇਂ ਲੱਗਣ ਵਾਲੇ ਟਿਊਬਵੈੱਲ ਦੇ ਕੰਮ ਦਾ ਸ਼ੁਭ ਆਰੰਭ ਪਰਮਿੰਦਰ ਸਿੰਘ ਗੋਲਡੀ ਹਲਕਾ ਇੰਚਾਰਜ ਖਰੜ ਆਮ ਆਦਮੀ ਪਾਰਟੀ ਵੱਲੋਂ ਕੀਤਾ ਗਿਆ। ਇਹ ਪ੍ਰੋਗਰਾਮ ਵਾਰਡ ਕੌਂਸਲਰ ਸ਼ਾਲੂ ਧੀਮਾਨ, ਧੀਰਜ ਕੁਮਾਰ ਹੈਪੀ ਧੀਮਾਨ ਤੇ ਕਾਰਜਸਾਧਕ ਅਫ਼ਸਰ ਰਜਨੀਸ਼ ਸੂਦ ਦੀ ਦੇਖ-ਰੇਖ ਹੇਠ ਕਰਵਾਇਆ ਗਿਆ। ਇਸ ਸਮਾਗਮ ’ਚ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਪਰਵਿੰਦਰ ਸਿੰਘ ਗੋਲਡੀ ਅਤੇ ਨਗਰ ਕੌਂਸਲ ਪ੍ਰਧਾਨ ਬਹਾਦਰ ਸਿੰਘ ਓਕੇ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਤੇ ਸਾਂਝੇ ਤੌਰ ਤੇ ਟਿਊਬਵੈੱਲ ਲਗਾਉਣ ਦੇ ਕੰਮ ਦਾ ਉਦਘਾਟਨ ਕੀਤਾ। ਇਸ ਮੌਕੇ ਪਰਵਿੰਦਰ ਸਿੰਘ ਗੋਲਡੀ ਨੇ ਕਿਹਾ ਕਿ ਸ਼ਹਿਰ ਵਾਸੀਆਂ ਦੀ ਲੰਮੇ ਸਮੇਂ ਤੋਂ ਚੱਲੀ ਆ ਰਹੀ ਪੀਣ ਵਾਲੇ ਪਾਣੀ ਦੀ ਸਮੱਸਿਆ ਨੂੰ ਹੱਲ ਕਰਨ ਲਈ ਕੌਂਸਲ ਵੱਲੋਂ ਕੁੱਲ ਚਾਰ ਨਵੇਂ ਟਿਊਬਵੈੱਲ ਪਾਸ ਕੀਤੇ ਗਏ ਸਨ। ਇਸੇ ਯੋਜਨਾ ਤਹਿਤ ਅੱਜ ਵਾਰਡ ਨੰ. 1 ਵਿਖੇ ਪਹਿਲੇ ਟਿਊਬਵੈੱਲ ਦਾ ਕੰਮ ਸ਼ੁਰੂ ਕਰਵਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਨਵੇਂ ਟਿਊਬਵੈੱਲ ਦੇ ਨਿਰਮਾਣ ਤੇ ਨਗਰ ਕੌਂਸਲ ਵੱਲੋਂ ਲਗਭਗ 45 ਲੱਖ ਰੁਪਏ ਦੀ ਰਾਸ਼ੀ ਖ਼ਰਚ ਕੀਤੀ ਜਾਵੇਗੀ। ਸ੍ਰੀ ਗੋਲਡੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸ਼ਹਿਰਾਂ ਤੇ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ ਤੇ ਮੁੱਖ ਮਨੋਰਥ ਹਰ ਨਾਗਰਿਕ ਤੱਕ ਬੁਨਿਆਦੀ ਸਹੂਲਤਾਂ ਪਹੁੰਚਾਉਣਾ ਹੈ।ਇਸ ਮੌਕੇ ਕੌਂਸਲ ਪ੍ਰਧਾਨ ਬਹਾਦਰ ਸਿੰਘ ਓਕੇ ਨੇ ਦੱਸਿਆ ਕਿ ਇਸ ਟਿਊਬਵੈੱਲ ਦੇ ਚਾਲੂ ਹੋ ਜਾਣ ਨਾਲ ਨਾ ਸਿਰਫ਼ ਵਾਰਡ ਇਕ ਦੇ ਲੋਕਾਂ ਨੂੰ ਪੀਣ ਵਾਲੇ ਪਾਣੀ ਦੀ ਸਹੂਲਤ ਮਿਲੇਗੀ, ਬਲਕਿ ਹੋਰਨਾਂ ਵਾਰਡਾਂ ਦੇ ਲੋਕਾਂ ਨੂੰ ਵੀ ਪੀਣ ਵਾਲੇ ਪਾਣੀ ਦੀ ਸੱਮਸਿਆ ਤੋਂ ਵੱਡੀ ਰਾਹਤ ਮਿਲੇਗੀ। ਇਸ ਮੌਕੇ ‘ਆਪ’ ਆਗੂ ਗੁਰਸ਼ਰਨ ਬਿੰਦਰਖੀਆ, ਐੱਸਡੀਓ ਤਰੁਣ ਗੁਪਤਾ, ਕੌਂਸਲਰ ਸ਼ਾਲੂ ਧੀਮਾਨ, ਰਾਜੇਸ਼ ਰਾਠੌਰ, ਪ੍ਰਦੀਪ ਰੂੜਾ, ਰਮਾਕਾਂਤ ਕਾਲੀਆ, ਬਿਕਰਮ ਸਿੰਘ ਬਿੱਕਾ ਪਡਿਆਲਾ, ਗੁਰਪਾਲ ਸਿੰਘ, ਅਨਿਲ ਕੁਮਾਰ ਏਐੱਮਆਈ ਤੇ ਅਸ਼ੋਕ ਕੁਮਾਰ ਹਾਜ਼ਰ ਸਨ।