ਇੱਕ ਕਰੋੜ ਦੀ ਲਾਗਤ ਨਾਲ ਬਣਨ ਵਾਲੀ ਸੜਕ ਦੀ ਉਸਾਰੀ ਸ਼ੁਰੂ
ਇਕ ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਸੜਕ ਦੀ ਉਸਾਰੀ ਦੀ ਸ਼ੁਰੂਆਤ,
Publish Date: Mon, 09 Feb 2026 07:15 PM (IST)
Updated Date: Mon, 09 Feb 2026 07:17 PM (IST)

- 8500 ਫੁੱਟ ਲੰਬੀ ਤੇ 17 ਫੁੱਟ ਚੌੜੀ ਸੜਕ ਬਣਨ ਨਾਲ ਲੋਕਾਂ ਨੂੰ ਮਿਲੇਗੀ ਵੱਡੀ ਰਾਹਤ ਇਕਬਾਲ ਸਿੰਘ, ਪੰਜਾਬੀ ਜਾਗਰਣ ਡੇਰਾਬੱਸੀ : ਡੇਰਾਬੱਸੀ ਹਲਕੇ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਲੋਕਾਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਪੂਰਾ ਕਰਦਿਆਂ ਨਗਰ ਕੌਂਸਲ ਡੇਰਾਬੱਸੀ ਦੇ ਅਧੀਨ ਲਗਭਗ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਬਣਾਈ ਜਾਣ ਵਾਲੀ ਬਾਕਰਪੁਰ ਤੋਂ ਜਨੇਤਪੁਰ ਰੋਡ (ਐੱਮਸੀ ਡੇਰਾਬੱਸੀ) ਦੇ ਕੰਮ ਦੀ ਸ਼ੁਰੂਆਤ ਕਰਵਾਈ ਗਈ। ਇਸ 8500 ਫੁੱਟ ਲੰਬੀ ਤੇ 17 ਫੁੱਟ ਚੌੜੀ ਸੜਕ ਬਣਨ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ। ਇਸ ਮੌਕੇ ਵਿਧਾਇਕ ਰੰਧਾਵਾ ਨੇ ਕਿਹਾ ਕਿ ਇਲਾਕੇ ਵਿਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨਾ ਸਰਕਾਰ ਦੀ ਪਹਿਲ ਹੈ ਅਤੇ ਇਸ ਸੜਕ ਦੇ ਤਿਆਰ ਹੋਣ ਨਾਲ ਸਥਾਨਕ ਲੋਕਾਂ ਨੂੰ ਆਵਾਜਾਈ ਵਿਚ ਵੱਡੀ ਰਾਹਤ ਮਿਲੇਗੀ ਅਤੇ ਵਿਕਾਸ ਕਾਰਜਾਂ ਨੂੰ ਹੋਰ ਤੇਜ਼ੀ ਮਿਲੇਗੀ। ਇਸ ਮੌਕੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਕਿਹਾ ਕਿ ਭਗਵੰਤ ਸਿੰਘ ਮਾਨ, ਮੁੱਖ ਮੰਤਰੀ, ਪੰਜਾਬ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਵਿਕਾਸ ਦੇ ਕੰਮਾਂ ਨੂੰ ਤਰਜੀਹ ਦਿੱਤੀ ਜਾ ਰਹੀ ਹੈ, ਪੰਜਾਬ ਵਿਚ ਸੜਕਾਂ ਦੀ ਮੁਰੰਮਤ ਤੇਜ਼ੀ ਨਾਲ ਕੀਤੀ ਜਾ ਰਹੀ ਹੈ ਅਤੇ ਲਗਾਤਾਰ ਹੀ ਕੰਮਾਂ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਵੀ ਜਿਹੜੇ ਵੀ ਵਿਕਾਸ ਦੇ ਕੰਮ ਹੋਣ ਵਾਲੇ ਹੋਣਗੇ, ਉਨ੍ਹਾਂ ਨੂੰ ਸ਼ੁਰੂ ਕਰਵਾਇਆ ਜਾਵੇਗਾ। ਇਸ ਮੌਕੇ ਵਿਧਾਇਕ ਰੰਧਾਵਾ ਨੇ ਕਿਹਾ ਕਿ ਉਨ੍ਹਾਂ ਦਾ ਮੁੱਖ ਟੀਚਾ ਹਲਕੇ ਦੇ ਲੋਕਾਂ ਨੂੰ ਬਿਹਤਰੀਨ ਸਹੂਲਤਾਂ ਪ੍ਰਦਾਨ ਕਰਨਾ ਹੈ ਅਤੇ ਇਸ ਸੜਕ ਦੇ ਮੁਕੰਮਲ ਹੋਣ ਨਾਲ ਇਲਾਕੇ ਦੀ ਆਵਾਜਾਈ ਵਿਚ ਵੱਡਾ ਸੁਧਾਰ ਆਵੇਗਾ। ਉਨ੍ਹਾਂ ਨੇ ਅਧਿਕਾਰੀਆਂ ਨੂੰ ਕੰਮ ਸਮੇਂ ਸਿਰ ਅਤੇ ਉੱਚ ਗੁਣਵੱਤਾ ਵਾਲਾ ਕਰਨ ਦੀ ਹਦਾਇਤ ਕੀਤੀ।