ਗੁਰਦੁਆਰਾ ਸਾਹਿਬ ਅੰਟਾਲਾ ਦੀ ਇਮਾਰਤ ਦੀ ਉਸਾਰੀ ਸ਼ੁਰੂ ਗੁਰਦੁਆਰਾ ਸਾਹਿਬ ਅੰਟਾਲਾ ਦੀ ਇਮਾਰਤ ਦੀ ਉਸਾਰੀ ਸ਼ੁਰੂ
Publish Date: Mon, 21 Sep 2026 09:30 PM (IST)
Updated Date: Tue, 22 Sep 2026 04:09 AM (IST)
ਐੱਸਜੀਪੀਸੀ ਮੈਂਬਰ ਨਿਰਮੈਲ ਸਿੰਘ ਜੌਲਾ ਨੇ 51 ਹਜ਼ਾਰ ਰੁਪਏ ਦੀ ਸਹਾਇਤਾ ਦਿੱਤੀ ਸੁਰਜੀਤ ਸਿੰਘ ਕੁਹਾੜ, ਲਾਲੜੂ : ਹੰਡੇਸਰਾ ਨੇੜਲੇ ਪਿੰਡ ਅੰਟਾਲਾ ਵਿਖੇ ਗੁਰਦੁਆਰਾ ਸਾਹਿਬ ਦੀ ਨਵੀਂ ਇਮਾਰਤ ਦੀ ਉਸਾਰੀ ਸ਼ੁਰੂ ਕਰਵਾਈ ਗਈ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਤੇ ਅਕਾਲੀ ਦਲ ਵਾਰਿਸ ਪੰਜਾਬ ਦੇ ਸੀਨੀਅਰ ਆਗੂ ਨਿਰਮੈਲ ਸਿੰਘ ਜੌਲਾ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਦਿਆਂ ਕਿਹਾ ਕਿ ਪਿੰਡਾਂ ਵਿੱਚ ਧਾਰਮਿਕ ਅਸਥਾਨਾਂ ਦਾ ਹੋਣਾ ਬੇਹੱਦ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਗੁਰਦੁਆਰਾ ਸਾਹਿਬ ਦੀ ਇਮਾਰਤ ਦੀ ਉਸਾਰੀ ਸ਼ੁਰੂ ਹੋਣਾ ਸਮੁੱਚੀ ਸੰਗਤ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਸੰਗਤ ਨੂੰ ਬਾਣੀ ਨਾਲ ਜੁੜਨ ਅਤੇ ਅੰਮ੍ਰਿਤਪਾਨ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ਵਿੱਚ ਨੌਜਵਾਨ ਪੀੜ੍ਹੀ ਅਤੇ ਬੱਚਿਆਂ ਨੂੰ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਤੇ ਗੁਰਬਾਣੀ ਨਾਲ ਜੋੜਨਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮਨੁੱਖਤਾ ਦੀ ਸੇਵਾ ਅਤੇ ਆਪਸੀ ਭਾਈਚਾਰੇ ਦਾ ਸੰਦੇਸ਼ ਦਿੰਦੇ ਹਨ। ਗੁਰਦੁਆਰਾ ਸਾਹਿਬ ਦੀ ਇਮਾਰਤ ਬਣਨ ਨਾਲ ਸੰਗਤ ਨੂੰ ਬੈਠ ਕੇ ਗੁਰਬਾਣੀ ਨਾਲ ਜੁੜਨ ਲਈ ਢੁੱਕਵੀਂ ਥਾਂ ਉਪਲੱਬਧ ਹੋਵੇਗੀ। ਇਸ ਦੌਰਾਨ ਨਿਰਮੈਲ ਸਿੰਘ ਜੌਲਾ ਨੇ ਗੁਰਦੁਆਰਾ ਸਾਹਿਬ ਦੀ ਇਮਾਰਤ ਦੀ ਉਸਾਰੀ ਲਈ 51 ਹਜ਼ਾਰ ਰੁਪਏ ਦੀ ਮਾਲੀ ਸਹਾਇਤਾ ਪ੍ਰਦਾਨ ਕੀਤੀ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਵੀ ਲੋੜ ਅਨੁਸਾਰ ਉਹ ਇਸ ਧਾਰਮਿਕ ਕਾਰਜ ਵਿੱਚ ਆਪਣਾ ਯੋਗਦਾਨ ਪਾਉਂਦੇ ਰਹਿਣਗੇ। ਇਸ ਮੌਕੇ ਸੁਰਿੰਦਰ ਸਿੰਘ ਧਰਮਗੜ੍ਹ, ਕੁਲਦੀਪ ਸਿੰਘ, ਅਮਰੀਕ ਸਿੰਘ, ਕਿਰਨਪਾਲ ਸਿੰਘ, ਸਤਪਾਲ ਸਿੰਘ, ਮਨਿੰਦਰ ਸਿੰਘ, ਜਸਬੀਰ ਸਿੰਘ, ਮੱਖਣ ਸਿੰਘ, ਬਲਜੀਤ ਸਿੰਘ, ਧਰਮਪਾਲ ਸਿੰਘ ਅਤੇ ਗੁਰਵਿੰਦਰ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਪਿੰਡ ਦੀ ਸੰਗਤ ਹਾਜ਼ਰ ਸੀ।