ਪੰਜਾਬੀ ਜਾਗਰਣ ਬਿਊਰੋ, ਚੰਡੀਗੜ੍ਹ : ਸਥਾਨਕ ਸਰਕਾਰਾਂ ਮੰਤਰੀ ਬ੍ਰਹਮ ਮਹਿੰਦਰਾ ਨੇ ਸ਼ਹਿਰੀ ਸਥਾਨਕ ਇਕਾਈਆਂ (ਯੂ.ਐਲ.ਬੀਜ਼) ਅਤੇ ਜ਼ਿਲ੍ਹਾ ਪ੍ਰਸ਼ਾਸਕਾਂ ਨੂੰ ਅਵਾਰਾ ਪਸ਼ੂਆਂ ਕਾਰਨ ਜਾਨ ਅਤੇ ਮਾਲ ਨੂੰ ਦਰਪੇਸ਼ ਖ਼ਤਰੇ ਨਾਲ ਨਜਿੱਠਣ ਲਈ ਸਾਂਝੀ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ। ਬ੍ਰਹਮ ਮਹਿੰਦਰਾ ਨੇ ਇਸ ਸਬੰਧੀ ਸਥਾਨਕ ਸਰਕਾਰਾਂ ਵਿਭਾਗ ਦੇ ਪ੍ਰਮੁੱਖ ਸਕੱਤਰ ਨੂੰ ਮਿਉਂਸੀਪਲ ਕਮੇਟੀਆਂ ਦੇ ਕਮਿਸ਼ਨਰਾਂ ਅਤੇ ਕਾਰਜਕਾਰੀ ਅਫ਼ਸਰਾਂ (ਈ.ਓਜ਼) ਨਾਲ ਐਮਰਜੈਂਸੀ ਮੀਟਿੰਗ ਕਰਕੇ ਅਵਾਰਾ ਪਸ਼ੂਆਂ ਦੀ ਸਮੱਸਿਆ ਨਾਲ ਨਜਿੱਠਣ ਲਈ ਉਨ੍ਹਾਂ ਦੀ ਜ਼ਿੰਮੇਵਾਰੀ ਤੈਅ ਕਰਨ ਲਈ ਕਿਹਾ ਹੈ।

ਸਮੂਹ ਡਿਪਟੀ ਕਮਿਸ਼ਨਰਾਂ ਨੂੰ ਅਰਧ ਸਰਕਾਰੀ ਪੱਤਰ ਲਿਖ ਕੇ ਆਪਣੇ ਜ਼ਿਲ੍ਹੇ ਵਿਚ ਪੈਂਦੀਆਂ ਸਾਰੀਆਂ ਸਰਕਾਰੀ ਅਤੇ ਨਿੱਜੀ ਗਊਸ਼ਾਲਾਵਾਂ ਦੀ 15 ਦਿਨਾਂ ਦੇ ਅੰਦਰ ਖੁਦ ਜਾਂਚ ਕਰਕੇ ਪਸ਼ੂਆਂ ਦੀ ਸੂਚੀ ਤਿਆਰ ਕਰਨ ਲਈ ਕਿਹਾ ਗਿਆ ਹੈ। ਇਸ ਸਬੰਧ ਵਿਚ ਡਿਪਟੀ ਕਮਿਸ਼ਨਰਾਂ ਨੂੰ 2 ਹਫ਼ਤਿਆਂ ਅੰਦਰ ਸਥਾਨਕ ਸਰਕਾਰਾਂ ਵਿਭਾਗ ਦੇ ਪ੍ਰਮੁੱਖ ਸਕੱਤਰ ਨੂੰ ਵਿਸਤਿ੍ਤ ਰਿਪੋਰਟ ਸੌਂਪਣ ਦੇ ਨਿਰਦੇਸ਼ ਦਿੱਤੇ ਗਏ ਹਨ। ਸਥਾਨਕ ਸਰਕਾਰਾਂ ਮੰਤਰੀ ਨੇ ਕਿਹਾ ਕਿ ਅਵਾਰਾ ਪਸ਼ੂਆਂ ਕਾਰਨ ਸੂਬੇ ਦੇ ਕਿਸੇ ਵੀ ਹਿੱਸੇ ਵਿਚ ਜੇ ਕੋਈ ਅਣਸੁਖਾਵੀਂ ਘਟਨਾ ਵਾਪਰਦੀ ਹੈ ਤਾਂ ਉਸ ਖੇਤਰ ਦਾ ਸਬੰਧਤ ਅਧਿਕਾਰੀ ਨਿੱਜੀ ਤੌਰ 'ਤੇ ਜ਼ਿੰਮੇਵਾਰ ਹੋਵੇਗਾ ਅਤੇ ਉਸ ਵਿਰੁੱਧ ਵਿਭਾਗੀ ਕਾਰਵਾਈ ਕੀਤੀ ਜਾਵੇਗੀ। ਮੰਤਰੀ ਨੇ ਇਸ ਸਬੰਧੀ ਸਥਾਨਕ ਸਰਕਾਰਾਂ ਵਿਭਾਗ ਦੇ ਪ੍ਰਮੁੱਖ ਸਕੱਤਰ ਤੋਂ 3 ਹਫ਼ਤਿਆਂ ਅੰਦਰ ਵਿਸਥਾਰਤ ਰਿਪੋਰਟ ਮੰਗੀ ਹੈ।

ਡਿਪਟੀ ਕਮਿਸ਼ਨਰਾਂ ਨੂੰ ਦੱÎਸਿਆ ਗਿਆ ਹੈ ਕਿ ਵੱਖ ਵੱਖ ਖੇਤਰਾਂ ਦੀਆਂ ਐਨ.ਜੀ.ਓ. ਟੀਮਾਂ ਅਵਾਰਾ ਪਸ਼ਆਂ ਦੀ ਸਮੱਸਿਆ ਨਾਲ ਨਜਿੱਠਣ ਲਈ ਉਨ੍ਹਾਂ ਦੇ ਯਤਨਾਂ ਵਿੱਚ ਸਹਿਯੋਗ ਦੇ ਸਕਦੀਆਂ ਹਨ।