ਕੌਂਸਲਰ ਨੇ ਸੰਸਦ ਮੈਂਬਰ ਅਮਰ ਸਿੰਘ ਨਾਲ ਕੀਤੀ ਮੁਲਾਕਾਤ
ਕੌਂਸਲਰ ਨੇ ਸੰਸਦ ਮੈਂਬਰ ਅਮਰ ਸਿੰਘ ਨਾਲ ਕੀਤੀ ਮੁਲਾਕਾਤ
Publish Date: Mon, 06 Apr 2026 08:37 PM (IST)
Updated Date: Mon, 06 Apr 2026 08:40 PM (IST)
ਰਣਜੀਤ ਸਿੰਘ ਰਾਣਾ, ਪੰਜਾਬੀ ਜਾਗਰਣ ਐੱਸਏਐੱਸ ਨਗਰ : ਮਿਊਂਸੀਪਲ ਕੌਂਸਲਰ ਬਲਜੀਤ ਕੌਰ ਨੇ ਸੰਸਦ ਮੈਂਬਰ ਅਮਰ ਸਿੰਘ ਨਾਲ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਪੰਜਾਬ ਦੇ ਮੌਜੂਦਾ ਹਾਲਾਤ ਬਾਰੇ ਚਰਚਾ ਕੀਤੀ ਅਤੇ ਕਿਹਾ ਕਿ ਉਹ ਕਾਂਗਰਸ ਪਾਰਟੀ ਦੀਆਂ ਨੀਤੀਆਂ ਅਤੇ ਆਦਰਸ਼ਾਂ ਲਈ ਕੰਮ ਕਰਦੇ ਰਹਿਣਗੇ। ਉਨ੍ਹਾਂ ਅਮਰ ਸਿੰਘ ਨੂੰ ਕਿਹਾ ਕਿ ਮਹਿਲਾਵਾਂ ਲਈ 33 ਫ਼ੀਸਦੀ ਰਿਜ਼ਰਵੇਸ਼ਨ ਨੂੰ ਲਾਗੂ ਕਰਵਾਉਣ ਲਈ ਆਵਾਜ਼ ਬੁਲੰਦ ਕਰਨ। ਉਨ੍ਹਾਂ ਕਿਹਾ ਕਿ ਔਰਤਾਂ ਦੇ ਰਾਖਵੇਂਕਰਨ ਲਈ ਪੂਰੀ ਤਾਕਤ ਨਾਲ ਲੜਾਈ ਲੜਨਗੇ ਅਤੇ ਇਸ ਮੁੱਦੇ ਨੂੰ ਹਰ ਪੱਧਰ ’ਤੇ ਉਠਾਇਆ ਜਾਵੇਗਾ। ਮੁਲਾਕਾਤ ਤੋਂ ਬਾਅਦ ਬਲਜੀਤ ਕੌਰ ਨੇ ਦੱਸਿਆ ਕਿ ਅਮਰ ਸਿੰਘ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਹੈ ਕਿ ਔਰਤਾਂ ਦੇ ਹੱਕਾਂ ਦੀ ਲੜਾਈ ਵਿਚ ਉਹ ਪੂਰਾ ਸਾਥ ਦੇਣਗੇ। ਬਲਜੀਤ ਕੌਰ ਨੇ ਕਿਹਾ ਕਿ ਔਰਤਾਂ ਨੂੰ ਬਰਾਬਰ ਦੇ ਹੱਕ ਅਤੇ ਮੌਕੇ ਦੇਣੇ ਸਮੇਂ ਦੀ ਲੋੜ ਹੈ ਅਤੇ ਕਾਂਗਰਸ ਪਾਰਟੀ ਇਸ ਵਾਸਤੇ ਵਚਨਬੱਧਤਾ ਨਾਲ ਅੱਗੇ ਵੱਧ ਰਹੀ ਹੈ।