ਕੌਂਸਲਰ ਰਾਜੀ ਵੱਲੋਂ ਸ਼ਹੀਦ ਭਗਤ ਸਿੰਘ ਨੂੰ ਸ਼ਰਧਾਂਜਲੀ ਭੇਟ
ਕੌਂਸਲਰ ਰਾਜਬੀਰ ਸਿੰਘ ਰਾਜੀ ਵੱਲੋਂ ਸ਼ਹੀਦ ਭਗਤ ਸਿੰਘ ਨੂੰ ਸ਼ਰਧਾਂਜਲੀ
Publish Date: Mon, 23 Mar 2026 06:35 PM (IST)
Updated Date: Mon, 23 Mar 2026 06:37 PM (IST)
ਖਰੜ : ਸ਼ਹੀਦੀ ਦਿਵਸ ਦੇ ਮੌਕੇ ’ਤੇ ਨਗਰ ਕੌਂਸਲਰ ਰਾਜਬੀਰ ਸਿੰਘ ਰਾਜੀ ਨੇ ਮਹਾਨ ਕ੍ਰਾਂਤੀਕਾਰੀ ਸ਼ਹੀਦ ਭਗਤ ਸਿੰਘ ਨੂੰ ਸ਼ਰਧਾਂਜਲੀ ਅਰਪਿਤ ਕਰਦਿਆਂ ਉਨ੍ਹਾਂ ਨੂੰ ਦੇਸ਼ ਦੀ ਆਜ਼ਾਦੀ ਦਾ ਅਮਰ ਨਾਇਕ ਦੱਸਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਭਗਤ ਸਿੰਘ ਦਾ ਜੀਵਨ ਦੇਸ਼ਭਗਤੀ, ਹਿੰਮਤ ਅਤੇ ਬਲਿਦਾਨ ਦਾ ਪ੍ਰਤੀਕ ਹੈ, ਜੋ ਅੱਜ ਵੀ ਨੌਜਵਾਨਾਂ ਲਈ ਪ੍ਰੇਰਨਾ ਦਾ ਸਰੋਤ ਹੈ। ਰਾਜਬੀਰ ਸਿੰਘ ਰਾਜੀ ਨੇ ਆਪਣੇ ਸੰਦੇਸ਼ ਵਿਚ ਕਿਹਾ ਕਿ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਵਰਗੇ ਵੀਰਾਂ ਦੇ ਬਲਿਦਾਨ ਨੂੰ ਕਦੇ ਵੀ ਭੁੱਲਿਆ ਨਹੀਂ ਜਾ ਸਕਦਾ। ਉਨ੍ਹਾਂ ਨੇ ਦੇਸ਼ ਦੀ ਆਜ਼ਾਦੀ ਲਈ ਆਪਣੇ ਪ੍ਰਾਣ ਨਿਓਛਾਵਰ ਕਰ ਕੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਆਜ਼ਾਦੀ ਦਾ ਅਨਮੋਲ ਤੋਹਫ਼ਾ ਦਿੱਤਾ।
ਉਨ੍ਹਾਂ ਨੇ ਨੌਜਵਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਸ਼ਹੀਦਾਂ ਦੇ ਆਦਰਸ਼ਾਂ ਨੂੰ ਆਪਣੇ ਜੀਵਨ ਵਿਚ ਅਪਣਾਉਣ ਅਤੇ ਰਾਸ਼ਟਰ ਨਿਰਮਾਣ ਵਿਚ ਸਰਗਰਮ ਭੂਮਿਕਾ ਨਿਭਾਉਣ, ਨਾਲ ਹੀ ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ਵਿਚ ਦੇਸ਼ ਪ੍ਰਤੀ ਆਪਣੀ ਜ਼ਿੰਮੇਵਾਰੀ ਨਿਭਾਉਣਾ ਹੀ ਸ਼ਹੀਦਾਂ ਲਈ ਸੱਚੀ ਸ਼ਰਧਾਂਜਲੀ ਹੈ। ਇਸ ਮੌਕੇ ਕੌਂਸਲਰ ਰਾਜੀ ਨੇ ਸਾਰੇ ਨਾਗਰਿਕਾਂ ਨੂੰ ਸ਼ਹੀਦੀ ਦਿਵਸ ਮੌਕੇ ਸ਼ਹੀਦਾਂ ਨੂੰ ਨਮਨ ਕਰਨ ਅਤੇ ਉਨ੍ਹਾਂ ਦੇ ਦੱਸੇ ਰਾਹ ’ਤੇ ਚੱਲਣ ਦੀ ਅਪੀਲ ਕੀਤੀ।