- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜਾਖੜ ਨੇ ਕਿਹਾ ਗ੍ਰਹਿ ਮੰਤਰੀ ਨੇ ਪਰਵਿੰਦਰ ਸਿੰਘ ਝੋਟੇ ਦੇ ਪਿਤਾ ਭੀਮ ਸਿੰਘ ਨੂੰ ਉਨ੍ਹਾਂ ਨੇ ਵਿਸ਼ਵਾਸ ਦਿਵਾਇਆ ਹੈ ਸੀਬੀਆਈ ਟੀਮ ਆਵੇਗੀ। ਉਨ੍ਹਾਂ ਨੂੰ ਜਿਸ ’ਤੇ ਕੋਈ ਸ਼ੱਕ ਹੈ ਜਾਂ ਖਦਸ਼ਾ ਹੈ ਉਸ ਬਾਰੇ ਉਨ੍ਹਾਂ ਦੱਸਣ। ਨਿਰਪੱਖ ਜਾਂਚ ਹੋਵੇਗੀ ਅਤੇ ਮੁਲਜ਼ਮਾਂ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਉਹ ਸਲਾਖਾਂ ਦੇ ਪਿੱਛੇ ਹੋਣਗੇ। ਉਨ੍ਹਾਂ ਦੱਸਿਆ ਕਿ ਮਾਮਲੇ ਦੀ ਜਾਂਚ 120 ਦਿਨਾਂ ਵਿੱਚ ਪੂਰੀ ਕਰਨ ਦਾ ਵੀ ਭਰੋਸਾ ਦਿੱਤਾ ਗਿਆ ਹੈ।

ਪੰਜਾਬੀ ਜਾਗਰਣ ਟੀਮ, ਚੰਡੀਗੜ੍ਹ/ਮਾਨਸਾ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਦੌਰੇ ਨਾਲ ਪੰਜਾਬ ’ਚ ਇਕ ਉਮੀਦ ਦੀ ਕਿਰਨ ਜਾਗੀ ਹੈ ਕਿ ਸੂਬੇ ਦੀ ਮਾਨ ਸਰਕਾਰ ਦੀ ਸਰਪ੍ਰਸਤੀ ਹੇਠ ਚੱਲ ਰਹੇ ਨਸ਼ੇ ਦੇ ਕਾਰੋਬਾਰ ਨੂੰ ਹੁਣ ਠੱਲ ਪਵੇਗੀ ਅਤੇ ਪੰਜਾਬ ਦੀ ਜਵਾਨੀ ਇਸ ਨਸ਼ੇ ਦੇ ਜ਼ਹਿਰ ਤੋਂ ਬਚੇਗੀ। ਇਹ ਗੱਲ ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਮਾਨਸਾ ਵਿਖੇ ਕੇਂਦਰੀ ਗ੍ਰਹਿ ਮੰਤਰੀ ਦੇ ਦੌਰੇ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਹੀ। ਉਨ੍ਹਾਂ ਕਿਹਾ ਕਿ ਪੰਜਾਬ ’ਚ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ ਅਤੇ ਹੁਣ ਹਰ ਬਦਲਦੇ ਦਿਨ ਨਾਲ ਪੰਜਾਬ ’ਚ ਇਸ ਲੋਕ ਵਿਰੋਧੀ ਸਰਕਾਰ ਦਾ ਪ੍ਰਭਾਵ ਘਟਦਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੀ ਜਵਾਨੀ ਦੇ ਖ਼ੂਨ ’ਚ ਜ਼ਹਿਰ ਘੋਲ ਕੇ ਪੰਜਾਬ ਨੂੰ ਲੁੱਟਣ ਆਏ ਦਿੱਲੀ ਦੇ ਧਾੜਵੀਆਂ ਦੀ ਵਾਪਸੀ ਦਾ ਸਮਾਂ ਆ ਗਿਆ ਹੈ