- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਵਿਚਾਰ-ਵਟਾਂਦਰੇ ਉਪਰੰਤ ਸਰਬਸੰਮਤੀ ਨਾਲ ਰਾਜ ਕੁਮਾਰ, ਦੇਵੀ ਦਿਆਲ ਸ਼ਰਮਾ, ਕਰਮ ਸਿੰਘ ਵਕੀਲ, ਪ੍ਰੀਤਮ ਸਿੰਘ ਹੁੰਦਲ, ਭੁਪਿੰਦਰ ਸਿੰਘ, ਜੋਗਿੰਦਰ ਸ਼ਰਮਾ, ਦਿਲਬਾਗ ਸਿੰਘ, ਗੁਰਚਰਨ ਸਿੰਘ, ਸ਼ਿੰਗਾਰਾ ਸਿੰਘ, ਅੰਮ੍ਰਿਤ ਲਾਲ, ਬਲਕਾਰ ਸਿੱਧੂ, ਸੁਰਜੀਤ ਕਾਲੜਾ ਤੇ ਸਤਿਆਵੀਰ ਸਿੰਘ 13 ਮੈਂਬਰੀ ਸੀਪੀਆਈ ਜ਼ਿਲ੍ਹਾ ਕਾਰਜਕਾਰਨੀ ਦਾ ਗਠਨ ਕੀਤਾ ਗਿਆ।

ਜੈ ਸਿੰਘ ਛਿੱਬਰ, ਚੰਡੀਗੜ੍ਹ : ਸੀਪੀਆਈ, ਚੰਡੀਗੜ੍ਹ ਦੀ ਜ਼ਿਲ੍ਹਾ ਕੌਂਸਲ ਦੀ ਮੀਟਿੰਗ ਅਜੇ ਭਵਨ ਵਿਖੇ ਹੋਈ। ਮੀਟਿੰਗ ਦੇ ਪ੍ਰਧਾਨਗੀ ਮੰਡਲ 'ਚ ਸੁਰਜੀਤ ਕਾਲੜਾ, ਰਾਜ ਕੁਮਾਰ, ਦੇਵੀ ਦਿਆਲ ਸ਼ਰਮਾ ਅਤੇ ਕਰਮ ਸਿੰਘ ਵਕੀਲ ਸ਼ਾਮਿਲ ਹੋਏ। ਮੀਟਿੰਗ ਦੇ ਸ਼ੁਰੂ 'ਚ ਵੈਨੇਜ਼ੁਏਲਾ ਵਿਖੇ ਆਏ ਭੂਚਾਲ 'ਚ ਮਾਰੇ ਗਏ ਨਿਰਦੋਸ਼ਾਂ ਨੂੰ ਦੋ ਮਿੰਟ ਦਾ ਮੋਨ ਧਾਰ ਕੇ ਸ਼ਰਧਾਂਜਲੀ ਭੇਂਟ ਕੀਤੀ ਗਈ।
ਵਿਚਾਰ-ਵਟਾਂਦਰੇ ਉਪਰੰਤ ਸਰਬਸੰਮਤੀ ਨਾਲ ਰਾਜ ਕੁਮਾਰ, ਦੇਵੀ ਦਿਆਲ ਸ਼ਰਮਾ, ਕਰਮ ਸਿੰਘ ਵਕੀਲ, ਪ੍ਰੀਤਮ ਸਿੰਘ ਹੁੰਦਲ, ਭੁਪਿੰਦਰ ਸਿੰਘ, ਜੋਗਿੰਦਰ ਸ਼ਰਮਾ, ਦਿਲਬਾਗ ਸਿੰਘ, ਗੁਰਚਰਨ ਸਿੰਘ, ਸ਼ਿੰਗਾਰਾ ਸਿੰਘ, ਅੰਮ੍ਰਿਤ ਲਾਲ, ਬਲਕਾਰ ਸਿੱਧੂ, ਸੁਰਜੀਤ ਕਾਲੜਾ ਤੇ ਸਤਿਆਵੀਰ ਸਿੰਘ 13 ਮੈਂਬਰੀ ਸੀਪੀਆਈ ਜ਼ਿਲ੍ਹਾ ਕਾਰਜਕਾਰਨੀ ਦਾ ਗਠਨ ਕੀਤਾ ਗਿਆ।
ਸਾਥੀ ਰਾਜ ਕੁਮਾਰ ਜ਼ਿਲ੍ਹਾ ਸਕੱਤਰ ਨੇ ਦੱਸਿਆ ਕਿ ਮੌਜੂਦਾ ਸਮੇਂ ਪੰਜਾਬ ਅਤੇ ਚੰਡੀਗੜ੍ਹ ਦੇ ਆਰਥਿਕ, ਰਾਜਨੀਤਕ ਤੇ ਸਮਾਜਿਕ ਹਾਲਾਤ ਬਾਰੇ ਵਿਚਾਰ-ਵਟਾਂਦਰਾ ਕਰਨ ਹਿੱਤ ਇਕ ਕਨਵੈਨਸ਼ਨ 12 ਜੁਲਾਈ 2026 ਨੂੰ ਸਵੇਰੇ 11 ਵਜੇ ਅਜੇ ਭਵਨ, ਚੰਡੀਗੜ੍ਹ ਵਿਖੇ ਕੀਤੀ ਜਾਵੇਗੀ। ਉਨ੍ਹਾਂ ਸਾਰੇ ਸਾਥੀਆਂ ਨੂੰ ਬੇਨਤੀ ਕੀਤੀ ਕਿ ਕਨਵੈਂਸ਼ਨ ਨੂੰ ਸਫਲ ਬਣਾਉਣ ਲਈ ਉਪਰਾਲੇ ਕਰਨ।
ਕਨਵੈਨਸ਼ਨ ਨੂੰ ਸਫ਼ਲ ਕਰਨ ਲਈ ਸਾਥੀ ਦੇਵੀ ਦਿਆਲ ਸਰਮਾ, ਸੁਰਜੀਤ ਕੌਰ ਕਾਲੜਾ, ਕਰਮ ਸਿੰਘ ਵਕੀਲ, ਐਸਐਸ ਕਾਲੀਰਮਨਾ ਅਤੇ ਪ੍ਰਲਾਦ ਸਿੰਘ ਨੇ ਵੀ ਵਿਚਾਰ ਪੇਸ਼ ਕੀਤੇ। ਅਖੀਰ 'ਚ ਧੰਨਵਾਦ ਮਤਾ ਸਾਥੀ ਪ੍ਰੀਤਮ ਸਿੰਘ ਹੁੰਦਲ ਨੇ ਪੇਸ਼ ਕੀਤਾ।