ਪੰਜਾਬੀ ਜਾਗਰਣ ਟੀਮ, ਚੰਡੀਗੜ੍ਹ : ਜ਼ਿਲ੍ਹਾ ਅਦਾਲਤ ਨੇ ਜਨਤਕ ਥਾਂ 'ਤੇ ਸ਼ਰੇਆਮ ਸ਼ਰਾਬ ਪੀਣ ਵਾਲੇ ਨੌਜਵਾਨ ਨੂੰ 1000 ਰੁਪਏ ਦਾ ਜੁਰਮਾਨਾ ਕੀਤਾ ਹੈ। ਜੁਰਮਾਨਾ ਅਦਾ ਨਾ ਕਰਨ ਦੀ ਸੂਰਤ ਵਿਚ ਮੁਲਜ਼ਮ ਨੂੰ ਸੱਤ ਦਿਨ ਦੀ ਵਾਧੂ ਸਜ਼ਾ ਕੱਟਣੀ ਪਵੇਗੀ। ਮੁਲਜ਼ਮ ਦੀ ਪਛਾਣ ਪੀਤਾਂਬਰ ਵਾਸੀ ਮਨੀਮਾਜਰਾ ਵਜੋਂ ਹੋਈ ਹੈ। ਆਈਟੀ ਪਾਰਕ ਪੁਲਿਸ ਸਟੇਸ਼ਨ ਨੇ ਪੀਤਾਂਬਰ ਖ਼ਿਲਾਫ਼ ਆਈਪੀਸੀ ਦੀ ਧਾਰਾ 68 (1) (ਬੀ) ਅਤੇ 510 ਤਹਿਤ ਕੇਸ ਦਰਜ ਕੀਤਾ ਸੀ। ਏਐੱਸਆਈ ਅਸ਼ੋਕ ਕੁਮਾਰ ਨੇ ਸ਼ਿਕਾਇਤ ਵਿਚ ਦੱਸਿਆ ਸੀ ਕਿ ਪੁਲਿਸ ਟੀਮ 26 ਮਾਰਚ 2023 ਨੂੰ ਰਾਤ 9 ਵਜੇ ਦੇ ਕਰੀਬ ਨਿਊ ਇੰਦਰਾ ਕਾਲੋਨੀ ਨੇੜੇ ਗਸ਼ਤ ਕਰ ਰਹੀ ਸੀ। ਉੱਥੇ ਇਕ ਨੌਜਵਾਨ ਸ਼ਰੇਆਮ ਸ਼ਰਾਬ ਪੀ ਰਿਹਾ ਸੀ। ਪੁਲਿਸ ਟੀਮ ਨੂੰ ਦੇਖ ਕੇ ਉਸ ਨੇ ਸ਼ਰਾਬ ਦੀ ਬੋਤਲ ਪਾਰਕ ਵੱਲ ਸੁੱਟ ਦਿੱਤੀ। ਇਸ ਦੇ ਨਾਲ ਹੀ ਮੁਲਜ਼ਮ ਸ਼ਰਾਬ ਪੀ ਕੇ ਉੱਥੇ ਮੌਜੂਦ ਲੋਕਾਂ ਨੂੰ ਤੰਗ ਪਰੇਸ਼ਾਨ ਕਰ ਰਿਹਾ ਸੀ, ਜਿਸ 'ਤੇ ਪੁਲਿਸ ਨੇ ਉਸ ਨੂੰ ਗਿ੍ਫ਼ਤਾਰ ਕਰ ਕੇ ਉਸ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
ਸ਼ਰੇਆਮ ਪੈੱਗ ਲਾਉਣ ਵਾਲੇ ਨੂੰ ਹਜ਼ਾਰ ਰੁਪਏ ਜੁਰਮਾਨਾ, ਭੁਗਤਾਨ ਨਾ ਕਰਨ 'ਤੇ ਹੋਵੇਗੀ 7 ਦਿਨਾਂ ਦੀ ਜੇਲ੍ਹ
Publish Date:Mon, 27 Mar 2023 09:52 PM (IST)
