ਮੰਦਬੁੱਧੀ ਨੌਜਵਾਨ ਨਾਲ ਕਰੂਰਤਾ, ਐੱਸਸੀ ਕਮਿਸ਼ਨ ਨੇ ਮੰਗੀ ਰਿਪੋਰਟ
ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਫਿਲੌਰ ਵਿਚ ਮੰਦਬੁੱਧੀ ਦਲਿਤ ਨੌਜਵਾਨ ਨਾਲ ਕੁੱਤੇ ਤੋਂ ਕੁਕਰਮ ਕਰਵਾਉਣ ਦੇ ਮਾਮਲੇ ਵਿਚ ਵੀਡੀਓ ਵਾਇਰਲ ਹੋਈ ਹੈ ਅਤੇ ਅਖ਼ਬਾਰਾਂ ਵਿਚ ਖ਼ਬਰਾਂ ਵੀ ਛਪੀਆਂ ਹਨ ਜਿਸ ਦਾ ਕਮਿਸ਼ਨ ਵਲੋਂ ਸੂ ਮੋਟੋ ਨੋਟਿਸ ਲਿਆ।
Publish Date: Tue, 17 Feb 2026 08:46 AM (IST)
Updated Date: Tue, 17 Feb 2026 08:48 AM (IST)
ਪੰਜਾਬੀ ਜਾਗਰਣ ਬਿਊਰੋ, ਚੰਡੀਗੜ੍ਹ : ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਫਿਲੌਰ ਵਿਚ ਮੰਦਬੁੱਧੀ ਦਲਿਤ ਨੌਜਵਾਨ ਨਾਲ ਕੁੱਤੇ ਤੋਂ ਕੁਕਰਮ ਕਰਵਾਉਣ ਦੇ ਮਾਮਲੇ ਵਿਚ ਸੂ ਮੋਟੋ ਨੋਟਿਸ ਲਿਆ ਹੈ। ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਫਿਲੌਰ ਵਿਚ ਮੰਦਬੁੱਧੀ ਦਲਿਤ ਨੌਜਵਾਨ ਨਾਲ ਕੁੱਤੇ ਤੋਂ ਕੁਕਰਮ ਕਰਵਾਉਣ ਦੇ ਮਾਮਲੇ ਵਿਚ ਵੀਡੀਓ ਵਾਇਰਲ ਹੋਈ ਹੈ ਅਤੇ ਅਖ਼ਬਾਰਾਂ ਵਿਚ ਖ਼ਬਰਾਂ ਵੀ ਛਪੀਆਂ ਹਨ ਜਿਸ ਦਾ ਕਮਿਸ਼ਨ ਵਲੋਂ ਸੂ ਮੋਟੋ ਨੋਟਿਸ ਲੈਂਦਿਆਂ ਜਲੰਧਰ ਦਿਹਾਤੀ ਦੇ ਐੱਸਐੱਸਪੀ ਤੋਂ 19 ਫਰਵਰੀ ਨੂੰ ਰਿਪੋਰਟ ਤਲਬ ਕਰਦਿਆਂ ਸੂਚਨਾ ਦੀ ਰਿਪੋਰਟ ਦੋ ਪੜਤਾਂ (ਇਕ ਅਸਲ ਅਤੇ ਇਕ ਫੋਟੋ ਕਾਪੀ) ਵਿਚ ਡੀਐੱਸਪੀ ਭਰਤ ਮਸੀਹ ਨੂੰ ਨਿੱਜੀ ਤੌਰ ’ਤੇ ਕਮਿਸ਼ਨ ਦਫਤਰ ਵਿਖੇ ਪੇਸ਼ ਕਰਨ ਦੇ ਹੁਕਮ ਦਿੱਤੇ ਹਨ।