- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕਾਬਲੀਅਤ ਅਤੇ ਹੁਨਰ ਨੂੰ ਬਣਦਾ ਮਾਣ ਸਤਿਕਾਰ ਦੇਣ ਦੀ ਚੰਡੀਗੜ੍ਹ ਯੂਨੀਵਰਸਿਟੀ ਦੀ ਨਿਵੇਕਲੀ ਕੋਸ਼ਿਸ਼ ਤਹਿਤ 'ਸੀਯੂ ਸਕਾਲਰਜ਼ ਸਮਿਟ 2026' ਦੀ ਸ਼ੁਰੂਆਤ ਯੂਨੀਵਰਸਿਟੀ ਦੇ ਐਡਮਿਸ਼ਨ-ਕਮ-ਸਕਾਲਰਸ਼ਿਪ ਐਂਟਰੈਂਸ ਟੈਸਟ 'ਚੰਡੀਗੜ੍ਹ ਯੂਨੀਵਰਸਿਟੀ ਕੌਮਨ ਐਂਟਰੈਂਸ ਟੈਸਟ 2026' ਦੇ ਟੌਪਰਾਂ ਨੂੰ ਸਨਮਾਨਿਤ ਕਰਨ ਦੇ ਨਾਲ ਹੋਈ।

ਦਰਸ਼ਨ ਸਿੰਘ ਸੋਢੀ, ਪੰਜਾਬੀ ਜਾਗਰਣ, ਮੁਹਾਲੀ : ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਨੌਜਵਾਨਾਂ ਨੂੰ ਨੌਕਰੀਆਂ ਪਿੱਛੇ ਭੱਜਣ ਦੀ ਥਾਂ ਖੁਦ ਨੌਕਰੀਆਂ ਦੇਣ ਵਾਲੇ ਬਣਨ ਲਈ ਪ੍ਰੇਰਦਿਆਂ ਕਿਹਾ ਕਿ ਨੌਜਵਾਨਾਂ ਨੂੰ ਆਤਮ-ਨਿਰਭਰ ਅਤੇ ਸਮਰੱਥ ਬਣਾਉਣ ਲਈ ਦੇਸ਼ ਵਿੱਚ ਸਟਾਰਟਅੱਪ ਇੰਡੀਆ, ਸਟੈਂਡ ਅੱਪ ਇੰਡੀਆ, ਸਕਿੱਲ ਇੰਡੀਆ, ਡਿਜੀਟਲ ਇੰਡੀਆ, ਪੀਐਮ ਈ-ਵਿੱਦਿਆ, ਸਵੈਮ, ਨੈਸ਼ਨਲ ਡਿਜੀਟਲ ਲਾਈਬ੍ਰੇਰੀ, ਅਟਲ ਇਨੋਵੇਸ਼ਨ ਮਿਸ਼ਨ ਅਤੇ ਪੀਐਮ ਵਿੱਦਿਆ ਲਕਸ਼ਮੀ ਵਰਗੀਆਂ ਅਨੇਕਾਂ ਸਰਕਾਰੀ ਸਕੀਮਾਂ ਲਾਗੂ ਕੀਤੀਆਂ ਜਾ ਰਹੀਆਂ ਹਨ, ਤਾਂ ਜੋ ਸਾਡੀ ਨੌਜਵਾਨ ਪੀੜ੍ਹੀ ਖ਼ੁਦ ਆਪਣੇ ਪੈਰਾਂ 'ਤੇ ਖੜੀ ਹੋ ਸਕੇ।
ਇਸ ਤੋਂ ਪਹਿਲਾਂ ਉਨ੍ਹਾਂ ਨੇ ਅੱਜ ਚੰਡੀਗੜ੍ਹ ਯੂਨੀਵਰਸਿਟੀ ਦੇ ਵੱਕਾਰੀ 'ਸੀਯੂ ਸਕਾਲਰਜ਼ ਸਮਿਟ 2026' ਦੇ ਤੀਜੇ ਐਡੀਸ਼ਨ ਦਾ ਉਦਘਾਟਨ ਕੀਤਾ। ਇਸ ਮੌਕੇ ਵਿਗਿਆਨੀ ਪ੍ਰੋਫੈਸਰ (ਡਾ.) ਵਾਈ.ਵੀ.ਐਨ. ਕ੍ਰਿਸ਼ਨਾਮੂਰਤੀ (ਸਾਬਕਾ ਡਾਇਰੈਕਟਰ - ਆਈਆਈਆਰਐਸ, ਐਨਆਰਐਸਸੀ, ਐਨਏਆਰਐਲ ਅਤੇ ਆਈਆਈਐਸਟੀ), ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਚੰਕੀ ਪਾਂਡੇ, ਬਾਲੀਵੁੱਡ ਅਦਾਕਾਰ ਅਤੇ ਕਾਮੇਡੀਅਨ ਕੀਕੂ ਸ਼ਾਰਦਾ, ਇੰਡੋ-ਕੈਨੇਡੀਅਨ ਅਦਾਕਾਰ ਅਤੇ ਪ੍ਰੋਡਿਊਸਰ ਰਜਤ ਬੇਦੀ, ਟਾਟਾ ਕੰਸਲਟੈਂਸੀ ਸਰਵਿਸਿਜ਼ ਲਿਮਟਿਡ (ਟੀਸੀਐਸ) ਦੇ ਹੈੱਡ ਆਪ੍ਰੇਸ਼ਨਜ਼ ਮੈਨੇਜਮੈਂਟ ਤੇ ਸੀਐਸਆਰ ਸੁਸ਼ੀਲ ਖੋਸਲਾ, ਗ੍ਰਾਂਟ ਥੋਰਨਟਨ ਭਾਰਤ ਐਲਐਲਪੀ ਦੇ ਚੀਫ਼ ਲਰਨਿੰਗ ਆਫੀਸਰ ਅੰਕਿਤ ਝਾਂਬ ਅਤੇ ਫਰੈਕਟਲ ਦੇ ਏਪੀਏਸੀ ਅਤੇ ਜੀਸੀਸੀ, ਉਤਪਾਦ, ਗ੍ਰੋਥ ਤੇ ਸਟ੍ਰੈਟੇਜੀ ਰਿਸ਼ੀ ਸੇਠ, ਫਿਲਿਪਸ ਇੰਡੀਆ ਦੇ ਸੀਐਫ਼ਓ ਦੇਵ ਤ੍ਰਿਪਾਠੀ ਅਤੇ ਅਮੈਰੀਕਨ ਐਕਸਪ੍ਰੈਸ ਇੰਡੀਆ ਪ੍ਰਾਈਵੇਟ ਲਿਮਟਿਡ ਦੇ ਟੈਲੇਂਟ ਐਕਵਾਜ਼ੀਸ਼ਨ ਡਾਇਰੈਕਟਰ ਡਾ. ਸਚਿਨ ਗੁਲਾਟੀ, ਚੰਡੀਗੜ੍ਹ ਯੂਨੀਵਰਸਿਟੀ ਦੇ ਸੀਨੀਅਰ ਮੈਨੇਜਿੰਗ ਡਾਇਰੈਕਟਰ ਦੀਪਇੰਦਰ ਸਿੰਘ ਸੰਧੂ, ਚਾਂਸਲਰ ਦੇ ਸਲਾਹਕਾਰ ਪ੍ਰੋ. (ਡਾ.) ਆਰਐਸ ਬਾਵਾ ਸਮੇਤ ਉਦਯੋਗਿਕ ਅਤੇ ਅਕਾਦਮਿਕ ਜਗਤ ਦੀਆਂ ਹੋਰ ਉੱਘੀਆਂ ਸ਼ਖ਼ਸੀਅਤਾਂ ਮੌਜੂਦ ਸਨ।
ਕਾਬਲੀਅਤ ਅਤੇ ਹੁਨਰ ਨੂੰ ਬਣਦਾ ਮਾਣ ਸਤਿਕਾਰ ਦੇਣ ਦੀ ਚੰਡੀਗੜ੍ਹ ਯੂਨੀਵਰਸਿਟੀ ਦੀ ਨਿਵੇਕਲੀ ਕੋਸ਼ਿਸ਼ ਤਹਿਤ 'ਸੀਯੂ ਸਕਾਲਰਜ਼ ਸਮਿਟ 2026' ਦੀ ਸ਼ੁਰੂਆਤ ਯੂਨੀਵਰਸਿਟੀ ਦੇ ਐਡਮਿਸ਼ਨ-ਕਮ-ਸਕਾਲਰਸ਼ਿਪ ਐਂਟਰੈਂਸ ਟੈਸਟ 'ਚੰਡੀਗੜ੍ਹ ਯੂਨੀਵਰਸਿਟੀ ਕੌਮਨ ਐਂਟਰੈਂਸ ਟੈਸਟ 2026' ਦੇ ਟੌਪਰਾਂ ਨੂੰ ਸਨਮਾਨਿਤ ਕਰਨ ਦੇ ਨਾਲ ਹੋਈ।
ਇਸ ਸਮਿਟ ਵਿੱਚ ਦੇਸ਼-ਵਿਦੇਸ਼ ਦੀਆਂ ਨਾਮੀ ਕੰਪਨੀਆਂ ਦੇ ਸੀਈਓ, ਪ੍ਰੈਜ਼ੀਡੈਂਟ/ਵਾਈਸ ਪ੍ਰੈਜ਼ੀਡੈਂਟ, ਉਦਯੋਗ ਜਗਤ ਦੇ ਲੀਡਰ ਅਤੇ ਪ੍ਰਸਿੱਧ ਬਾਲੀਵੁੱਡ ਕਲਾਕਾਰਾਂ ਨੇ ਹਿੱਸਾ ਲਿਆ। ਇਨ੍ਹਾਂ ਦਿੱਗਜ ਹਸਤੀਆਂ ਨੇ ਵਿਦਿਆਰਥੀਆਂ ਨਾਲ ਆਪਣੇ ਅਨੁਭਵ ਅਤੇ ਵਿਚਾਰ ਸਾਂਝੇ ਕੀਤੇ, ਤਾਂ ਜੋ ਤੇਜ਼ੀ ਨਾਲ ਬਦਲ ਰਹੀ ਇੰਡਸਟਰੀ ਦੇ ਮੁਤਾਬਕ ਵਿਦਿਆਰਥੀ ਆਪਣੇ ਆਪ ਨੂੰ ਭਵਿੱਖ ਦੀਆਂ ਨਵੀਆਂ ਅਤੇ ਬਦਲਦੀਆਂ ਨੌਕਰੀਆਂ ਲਈ ਤਿਆਰ ਕਰ ਸਕਣ।
ਇਸ ਸਮਿਟ ਵਿੱਚ ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼, ਹਿਮਾਚਲ ਪ੍ਰਦੇਸ਼, ਚੰਡੀਗੜ੍ਹ, ਦਿੱਲੀ, ਬਿਹਾਰ, ਰਾਜਸਥਾਨ, ਜੰਮੂ ਕਸ਼ਮੀਰ, ਉੱਤਰਾਖੰਡ, ਮੱਧ ਪ੍ਰਦੇਸ਼, ਝਾਰਖੰਡ, ਛੱਤੀਸਗੜ੍ਹ, ਨੌਰਥ ਈਸਟ ਯਾਨਿ ਉੱਤਰ ਪੂਰਬੀ ਸੂਬੇ, ਮਹਾਂਰਾਸ਼ਟਰ, ਓਡੀਸ਼ਾ, ਕੇਰਲਾ, ਆਂਧਰਾ ਪ੍ਰਦੇਸ਼ ਸਮੇਤ ਦੇਸ਼ ਦੇ 22 ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਤੋਂ ਚੁਣੇ ਗਏ ਵੱਖ-ਵੱਖ ਸਟ੍ਰੀਮਜ਼ ਦੇ ਲਗਭਗ 3,000 ਵਿਦਿਆਰਥੀ ਸ਼ਾਮਲ ਹੋਏ।