ਪੰਜਾਬੀ ਜਾਗਰਣ ਬਿਊਰੋ, ਚੰਡੀਗੜ੍ਹ : ਪੰਜਾਬ ਵਿਚ ਰਾਤ ਨੌਂ ਵਜੇ ਤੋਂ ਲੈ ਕੇ ਸਵੇਰੇ ਪੰਜ ਵਜੇ ਤਕ ਮੁੜ ਤੋਂ ਰਾਤ ਦਾ ਕਰਫਿਊ ਲਾ ਦਿੱਤਾ ਗਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਕਦਮ ਕੋਵਿਡ ਕੇਸਾਂ 'ਚ ਹੋ ਰਹੇ ਵਾਧੇ ਦੇ ਮੱਦੇਨਜ਼ਰ ਉਠਾਇਆ ਗਿਆ ਹੈ ਪਰ ਕਰਫਿਊ ਤੋਂ ਸਨਅਤਾਂ ਨੂੰ ਰਾਹਤ ਦਿੱਤੀ ਗਈ ਹੈ। ਕੈਪਟਨ ਨੇ ਕਿਹਾ ਕਿ ਜ਼ਰੂਰੀ ਸੇਵਾਵਾਂ ਤੋਂ ਇਲਾਵਾ ਲੋਕਾਂ ਦਾ ਗ਼ੈਰ-ਜ਼ਰੂਰੀ ਆਉਣ-ਜਾਣ ਤੇ ਸਮਾਜਿਕ ਮੇਲ-ਮਿਲਾਪ ਰੋਕਣ ਲਈ ਲੁਧਿਆਣਾ, ਪਟਿਆਲਾ ਤੇ ਜਲੰਧਰ 'ਚ ਅਗਲੇ ਪੰਦਰਵਾੜੇ ਲਈ ਸ਼ਨਿਚਰਵਾਰ ਤੇ ਐਤਵਾਰ ਦੌਰਾਨ ਘਰ ਅੰਦਰ ਰਹਿਣ (ਸਟੇਅ ਐਟ ਹੋਮ) ਦਾ ਐਲਾਨ ਕੀਤਾ, ਜਿਸ ਤੋਂ ਬਾਅਦ ਸਥਿਤੀ ਦਾ ਮੁੜ ਜਾਇਜ਼ਾ ਲਿਆ ਜਾਵੇਗਾ ਮੈਰਿਜ ਪੈਲੇਸ, ਰੈਸਟੋਰੈਂਟ, ਦਫਤਰ ਜਿੱਥੇ 10 ਤੋਂ ਵਧੇਰੇ ਲੋਕ ਇਕੱਠੇ ਹੁੰਦੇ ਹਨ, ਵੱਲੋਂ ਇਕ ਕੋਵਿਡ ਨਿਗਰਾਨ ਤਾਇਨਾਤ ਕੀਤਾ ਜਾਵੇਗਾ। ਮੁੱਖ ਮੰਤਰੀ ਨੇ ਧਾਰਮਿਕ ਸੰਸਥਾਵਾਂ ਦੇ ਮੁਖੀਆਂ ਨੂੰ ਖ਼ੁਦ ਤੇ ਸੰਗਤ ਨੂੰ ਟੈਸਟ ਕਰਵਾਉਣ ਲਈ ਪ੍ਰਰੇਰਿਤ ਕਰ ਕੇ ਮਿਸਾਲ ਬਣਨ ਦੀ ਅਪੀਲ ਕੀਤੀ ਹੈ। ਮੁੱਖ ਮੰਤਰੀ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਆਪਣਾ ਅੱਜ ਮੁੜ ਟੈਸਟ ਕਰਵਾਇਆ ਗਿਆ ਹੈ।