ਕਾਰ ਦੀ ਟੱਕਰ ਨਾਲ ਸਾਈਕਲ ਸਵਾਰ ਦੀ ਮੌਤ, ਕਾਰ ਚਾਲਕ ਫਰਾਰ
ਕਾਰ ਦੀ ਟੱਕਰ ਨਾਲ ਸਾਈਕਲ ਸਵਾਰ ਦੀ ਮੌਤ,ਕਾਰ ਚਾਲਕ ਫਰਾਰ
Publish Date: Sat, 24 Jan 2026 07:57 PM (IST)
Updated Date: Sun, 25 Jan 2026 04:19 AM (IST)
ਸੁਰਜੀਤ ਸਿੰਘ, ਪੰਜਾਬੀ ਜਾਗਰਣ, ਲਾਲੜੂ : ਅੰਬਾਲਾ-ਚੰਡੀਗੜ੍ਹ ਕੌਮੀ ਮਾਰਗ ਤੇ ਝਾਰਮੜੀ ਪੁਲ ਨੇੜੇ ਕਾਰ ਦੀ ਟੱਕਰ ਨਾਲ ਇਕ ਸਾਈਕਲ ਸਵਾਰ ਦੀ ਮੌਤ ਹੋ ਗਈ। ਪੁਲਿਸ ਨੇ ਮ੍ਰਿਤਕ ਦੀ ਪਛਾਣ ਦੇਵ ਚੰਦ ਵਜੋਂ ਕੀਤੀ, ਜੋ ਕਿ ਬਿਹਾਰ ਦੇ ਪਟੌਰ ਦਾ ਵਾਸੀ ਸੀ ਅਤੇ ਹੁਣ ਲਾਲੜੂ ਦਾ ਰਹਿਣ ਵਾਲਾ ਹੈ। ਸਥਾਨਕ ਪੁਲਿਸ ਨੇ ਮਾਮਲੇ ਦੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਮ੍ਰਿਤਕ ਦੇਵ ਚੰਦ ਦੇ ਪੁੱਤਰ ਅੰਕਿਤ ਕੁਮਾਰ ਨੇ ਆਪਣੀ ਸ਼ਿਕਾਇਤ ’ਚ ਦੱਸਿਆ ਹੈ ਕਿ ਉਸ ਦਾ ਪਿਤਾ, ਜੋ ਕਿ ਨਾਹਰ ਕੰਪਨੀ ’ਚ ਕੰਮ ਕਰਦਾ ਸੀ, ਸਾਈਕਲ ਤੇ ਨਾਹਰ ਕੰਪਨੀ ਤੋਂ ਲਾਲੜੂ ਜਾ ਰਿਹਾ ਸੀ ਅਤੇ ਉਹ ਆਪਣੀ ਐਕਟਿਵਾ ਤੇ ਸਵਾਰ ਹੋ ਕੇ ਮੋਹਾਲੀ ਤੋਂ ਲਾਲੜੂ ਆ ਰਿਹਾ ਸੀ। ਜਿਵੇਂ ਹੀ ਉਹ ਝਰਮਲ ਨਦੀ ਦੇ ਪੁਲ ਨੇੜੇ ਪਹੁੰਚਿਆ ਤਾਂ ਇੱਕ ਤੇਜ਼ ਰਫ਼ਤਾਰ ਕਾਰ ਨੇ ਉਸ ਨੂੰ ਟੱਕਰ ਮਾਰ ਦਿੱਤੀ। ਉਸ ਦਾ ਪਿਤਾ ਸੜਕ ਤੇ ਡਿੱਗ ਗਿਆ ਅਤੇ ਗੰਭੀਰ ਜ਼ਖਮੀ ਹੋ ਗਿਆ। ਉਸ ਨੇ ਤੁਰੰਤ ਆਪਣੇ ਜ਼ਖਮੀ ਪਿਤਾ ਨੂੰ ਡੇਰਾਬੱਸੀ ਦੇ ਸਰਕਾਰੀ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਕਾਰ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ। ਅੰਕਿਤ ਦੀ ਸ਼ਿਕਾਇਤ ਦੇ ਆਧਾਰ ਤੇ ਪੁਲਿਸ ਨੇ ਫਰਾਰ ਕਾਰ ਚਾਲਕ ਵਿਰੁੱਧ ਮਾਮਲਾ ਦਰਜ ਕਰਕੇ ਪੋਸਟਮਾਰਟਮ ਉਪਰੰਤ ਲਾਸ਼ ਪਰਿਵਾਰ ਨੂੰ ਸੌਂਪ ਦਿੱਤੀ ਹੈ।