- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਸਰਕਾਰ ਦੇ ਇਸ ਫੈਸਲੇ ਨਾਲ ਕਰੀਬ 8 ਲੱਖ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਲਾਭ ਮਿਲਣ ਦੀ ਉਮੀਦ ਹੈ। ਸਰਕਾਰ ਵੱਲੋਂ ਪਿਛਲੇ ਦੋ ਮਹੀਨਿਆਂ ਦੌਰਾਨ ਮਹਿੰਗਾਈ ਭੱਤੇ 'ਚ ਕੁੱਲ 11 ਫੀਸਦੀ ਵਾਧੇ ਦੀ ਗੱਲ ਕਹੀ ਜਾ ਰਹੀ ਹੈ। ਇਸ ਐਲਾਨ ਨਾਲ ਮੁਲਾਜ਼ਮਾਂ ਨੂੰ ਵਿੱਤੀ ਰਾਹਤ ਮਿਲੇਗੀ।

Punjab DA Hike : ਡਿਜੀਟਲ ਡੈਸਕ, ਜਲੰਧਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (CM Bhagwant Singh Mann) ਨੇ ਸੂਬੇ ਦੇ ਸਰਕਾਰੀ ਮੁਲਾਜ਼ਮਾਂ (Government Employees) ਲਈ ਮਹਿੰਗਾਈ ਭੱਤੇ (DA) ਦੀ 3 ਫੀਸਦੀ ਹੋਰ ਕਿਸ਼ਤ ਜਾਰੀ ਕਰਨ ਦਾ ਐਲਾਨ ਕੀਤਾ ਹੈ। ਇਸ ਫੈਸਲੇ ਨਾਲ ਕਰੀਬ 8 ਲੱਖ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਲਾਭ ਮਿਲਣ ਦੀ ਉਮੀਦ ਹੈ। ਸਰਕਾਰ ਵੱਲੋਂ ਪਿਛਲੇ ਦੋ ਮਹੀਨਿਆਂ ਦੌਰਾਨ ਮਹਿੰਗਾਈ ਭੱਤੇ ਵਿੱਚ ਕੁੱਲ 11 ਫੀਸਦੀ ਵਾਧੇ ਦੀ ਗੱਲ ਕਹੀ ਜਾ ਰਹੀ ਹੈ। ਇਸ ਐਲਾਨ ਨਾਲ ਮੁਲਾਜ਼ਮਾਂ ਨੂੰ ਵਿੱਤੀ ਰਾਹਤ ਮਿਲੇਗੀ।ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਹ ਵੀ ਐਲਾਨ ਕੀਤਾ ਹੈ ਕਿ DA ਦਸੰਬਰ ਵਾਲੀ ਕਿਸ਼ਤ ਨਾਲ ਜੁੜ ਕੇ ਆਵੇਗਾ। ਜ਼ਿਕਰਯੋਗ ਹੈ ਕਿ ਸਤੰਬਰ 2026 ਵਿੱਚ ਪੰਜਾਬ ਸਰਕਾਰ ਨੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਲਈ DA ਵਿੱਚ 8 ਫੀਸਦੀ ਵਾਧੇ ਦਾ ਫੈਸਲਾ ਕੀਤਾ ਸੀ।
ਸਰਕਾਰੀ ਪ੍ਰਸ਼ਾਸਨ ਦੇ ਕੰਮਕਾਜ ਵਿੱਚ ਮੁਲਾਜ਼ਮਾਂ ਦੇ ਯੋਗਦਾਨ ਦੀ ਸ਼ਲਾਘਾ ਕਰਦਿਆਂ ਮਾਨ ਨੇ ਕਿਹਾ ਕਿ ਸਰਕਾਰੀ ਮੁਲਾਜ਼ਮ ਪ੍ਰਸ਼ਾਸਨਿਕ ਮਸ਼ੀਨਰੀ ਦੀ ਰੀੜ੍ਹ ਦੀ ਹੱਡੀ ਹਨ ਅਤੇ ਲੋਕਾਂ ਤੱਕ ਸਰਕਾਰੀ ਸੇਵਾਵਾਂ ਤੇ ਭਲਾਈ ਸਕੀਮਾਂ ਪਹੁੰਚਾਉਣ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ।
ਉਨ੍ਹਾਂ ਕਿਹਾ, “ਸਰਕਾਰੀ ਮੁਲਾਜ਼ਮ ਸਾਡੇ ਪ੍ਰਸ਼ਾਸਨ ਦੀ ਰੀੜ੍ਹ ਦੀ ਹੱਡੀ ਹਨ। ਲੋਕਾਂ ਦੀਆਂ ਸਮੱਸਿਆਵਾਂ ਸੁਣਨਾ, ਉਨ੍ਹਾਂ ਦੀਆਂ ਸ਼ਿਕਾਇਤਾਂ ਦਾ ਹੱਲ ਕਰਨਾ, ਨਵੇਂ ਸੁਝਾਵਾਂ ’ਤੇ ਵਿਚਾਰ ਕਰਨਾ ਅਤੇ ਸਰਕਾਰੀ ਕੰਮਕਾਜ ਨੂੰ ਸਮੇਂ ਸਿਰ ਪੂਰਾ ਕਰਨਾ ਮੁੱਖ ਤੌਰ ’ਤੇ ਮੁਲਾਜ਼ਮਾਂ ਦੀ ਜ਼ਿੰਮੇਵਾਰੀ ਹੈ।”
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਆਪਣੇ ਮੁਲਾਜ਼ਮਾਂ ਦੀ ਮਿਹਨਤ ਅਤੇ ਸਮਰਪਣ ਦੀ ਕਦਰ ਕਰਦੀ ਹੈ। ਸਰਕਾਰ ਦਾ ਮੰਨਣਾ ਹੈ ਕਿ ਲੋਕਾਂ ਨੂੰ ਬਿਹਤਰ ਸੇਵਾਵਾਂ ਪ੍ਰਦਾਨ ਕਰਨ ਲਈ ਮੁਲਾਜ਼ਮਾਂ ਦਾ ਸੰਤੁਸ਼ਟ ਹੋਣਾ ਬਹੁਤ ਜ਼ਰੂਰੀ ਹੈ।
ਉਨ੍ਹਾਂ ਕਿਹਾ ਕਿ 3 ਫੀਸਦੀ ਮਹਿੰਗਾਈ ਭੱਤੇ ਦੀ ਕਿਸ਼ਤ ਜਾਰੀ ਕਰਨ ਦਾ ਫੈਸਲਾ ਮੁਲਾਜ਼ਮਾਂ ਦੀ ਲੰਬੇ ਸਮੇਂ ਤੋਂ ਲਟਕ ਰਹੀ ਮੰਗ ਨੂੰ ਪੂਰਾ ਕਰਨ ਦੇ ਉਦੇਸ਼ ਨਾਲ ਲਿਆ ਗਿਆ ਹੈ। ਮਾਨ ਨੇ ਇਸ ਐਲਾਨ ਲਈ ਸਰਕਾਰੀ ਮੁਲਾਜ਼ਮਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਵਧਾਈ ਵੀ ਦਿੱਤੀ।
DA ਵਿੱਚ ਇਸ ਵਾਧੇ ਨਾਲ ਸੇਵਾਵਾਂ ਨਿਭਾ ਰਹੇ ਸਰਕਾਰੀ ਮੁਲਾਜ਼ਮਾਂ ਦੇ ਨਾਲ-ਨਾਲ ਪੈਨਸ਼ਨਰਾਂ ਨੂੰ ਵੀ ਲਾਭ ਹੋਵੇਗਾ। ਇਸ ਨਾਲ ਮੁਲਾਜ਼ਮਾਂ ਦੀ ਮਹੀਨਾਵਾਰ ਤਨਖ਼ਾਹ ਅਤੇ ਪੈਨਸ਼ਨਰਾਂ ਦੀ ਪੈਨਸ਼ਨ ਵਿੱਚ ਵਾਧਾ ਹੋਵੇਗਾ।
ਅੰਤ ਵਿੱਚ ਮੁੱਖ ਮੰਤਰੀ ਨੇ ਉਮੀਦ ਪ੍ਰਗਟਾਈ ਕਿ ਇਸ ਫੈਸਲੇ ਨਾਲ ਮੁਲਾਜ਼ਮ ਪੰਜਾਬ ਦੇ ਵਿਕਾਸ ਅਤੇ ਲੋਕਾਂ ਦੀ ਭਲਾਈ ਲਈ ਹੋਰ ਵੀ ਸਮਰਪਣ ਭਾਵਨਾ ਨਾਲ ਕੰਮ ਕਰਨਗੇ।
ਮੁਲਾਜ਼ਮਾਂ ਦੀਆਂ ਹੋਰ ਮੰਗਾਂ 'ਤੇ ਵੀ ਹੋਵੇਗੀ ਗੱਲਬਾਤ
ਮੁੱਖ ਮੰਤਰੀ ਵੱਲੋਂ ਮੁਲਾਜ਼ਮ ਜਥੇਬੰਦੀਆਂ ਨੂੰ ਉਨ੍ਹਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਦੇ ਹੱਲ ਦਾ ਭਰੋਸਾ ਵੀ ਦਿੱਤਾ ਗਿਆ ਹੈ।